ਖਮਾਣੋਂ (ਜਟਾਣਾ) : ਜਟਾਣਾਂ ਉੱਚਾ ਦੇ ਹਾਈ ਸਕੂਲ ਤੋਂ ਇਕ ਬੇਹੱਦ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਵਿਦਿਆਰਥੀ ਦੇ ਬੈਗ ’ਚੋਂ ਕਿਤਾਬਾਂ ਦੀ ਥਾਂ ਏਅਰਗਨ ਮਿਲਣ ਦਾ ਮਾਮਲਾ ਕਾਫੀ ਚਰਚਾ ਦਾ ਵਿਸ਼ਾ ਬਣ ਗਿਆ ਹੈ। ਇਸ ਸਬੰਧੀ ਸਕੂਲ ਇੰਚਾਰਜ ਦਵਿੰਦਰ ਕੌਰ ਨੂੰ ਵਾਰ-ਵਾਰ ਫੋਨ ਕੀਤਾ ਗਿਆ ਪਰ ਉਨ੍ਹਾਂ ਨੇ ਫੋਨ ਨਾ ਚੁੱਕਿਆ।
ਇਸ ਬਾਰੇ ਅਧਿਆਪਕ ਜਗਦੀਪ ਸਿੰਘ ਨੇ ਦੱਸਿਆ ਕਿ ਇਕ ਵਿਦਿਆਰਥੀ ਦੇ ਬੈਗ ’ਚੋਂ ਹਥਿਆਰ ਮਿਲਿਆ ਹੈ। ਇਸ ਉਪਰੰਤ ਪਿੰਡਾਂ ਦੇ ਮੋਹਤਵਰਾਂ ਨੂੰ ਮੌਕੇ ’ਤੇ ਬੁਲਾਇਆ ਗਿਆ, ਜਿਨ੍ਹਾਂ ਨੂੰ ਨਾਲ ਲੈ ਕੇ ਥਾਣਾ ਖਮਾਣੋਂ ਦੇ ਮੁੱਖ ਅਫ਼ਸਰ ਸੰਦੀਪ ਸਿੰਘ ਨੂੰ ਮਿਲੇ, ਜਦੋਂ ਮੁੱਖ ਅਫ਼ਸਰ ਸੰਦੀਪ ਸਿੰਘ ਨੂੰ ਵਿਦਿਆਰਥੀ ਕੋਲੋਂ ਮਿਲਿਆ ਹਥਿਆਰ ਵਿਖਾਇਆ ਤਾਂ ਉਨ੍ਹਾਂ ਦੱਸਿਆ ਕਿ ਇਹ ਏਅਰਗਨ ਹੈ ਤਾਂ ਕਿਤੇ ਜਾ ਕੇ ਪਿੰਡ ਵਾਸੀਆਂ ਤੇ ਸਕੂਲ ਸਟਾਫ ਨੇ ਸੁੱਖ ਦਾ ਸਾਹ ਲਿਆ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਦਮੋਰੀਆ ਪੁਲ 3 ਮਹੀਨੇ ਲਈ ਹੋਇਆ ਬੰਦ
ਦੱਸਣਯੋਗ ਹੈ ਕਿ ਜਿਵੇਂ ਹੀ ਅਧਿਆਪਕਾਂ ਨੇ ਵਿਦਿਆਰਥੀਆਂ ਕੋਲੋਂ ਏਅਰਗਨ ਬਾਰੇ ਪੁੱਛ ਪੜਤਾਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਨੇੜਲੇ ਪਿੰਡ ਫ਼ਰੌਰ ਦਾ ਰਹਿਣ ਵਾਲਾ ਦੋਸਤ ਏਅਰਗਨ ਯੂ.ਪੀ. ਤੋਂ ਖ਼ਰੀਦ ਕੇ ਲਿਆਇਆ ਸੀ। ਸੂਤਰਾਂ ਮੁਤਾਬਕ ਵਿਦਿਆਰਥੀ ਨੇ ਆਪਣੇ ਸੋਸ਼ਲ ਅਕਾਊਂਟ ’ਤੇ ਵੀ ਏਅਰਗਨ ਨਾਲ ਫੋਟੋਆਂ ਅਪਲੋਡ ਕੀਤੀਆਂ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਅੱਧੀ ਰਾਤੀਂ ਹੋ ਗਈ ਵੱਡੀ ਵਾਰਦਾਤ, ਸ਼ਰੇਆਮ ਸੜਕ ਵਿਚਾਲੇ ਘੇਰ ਕੇ ਗੋਲ਼ੀਆਂ ਨਾਲ ਭੁੰਨ੍ਹ'ਤਾ ਨੌਜਵਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੁਲਸ ਨੇ ਹੋਟਲ 'ਚ ਮਾਰੀ ਰੇਡ, ਇਤਰਾਜ਼ਯੋਗ ਹਾਲਤ 'ਚ ਚੱਕ ਲਏ ਮੁੰਡੇ-ਕੁੜੀਆਂ
NEXT STORY