ਚੰਡੀਗੜ੍ਹ : ਸੀਨੀਅਰ ਵਕੀਲ ਐੱਚ. ਐੱਸ. ਫੂਲਕਾ ਵਲੋਂ 'ਐੱਸ. ਆਈ. ਟੀ.' ਤੋਂ ਕੁੰਵਰ ਵਿਜੇ ਪ੍ਰਤਾਪ ਨੂੰ ਹਟਾਉਣ ਬਾਰੇ ਅਕਾਲੀ ਦਲ ਖਿਲਾਫ ਦਿੱਤੇ ਗਏ ਬਿਆਨ 'ਤੇ ਅਕਾਲੀ ਦਲ ਦੀ ਤਿੱਖੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਫੂਲਕਾ ਦੇ ਬਿਆਨ ਦਾ ਜਵਾਬ ਦਿੰਦਿਆ ਸੁਖਬੀਰ ਸਿੰਘ ਬਾਦਲ ਦੇ ਸਿਆਸੀ ਸਲਾਹਕਾਰ ਚਰਨਜੀਤ ਸਿੰਘ ਬਰਾੜ ਨੇ ਕਿਹਾ ਹੈ ਕਿ ਵਿਰੋਧੀ ਮਿਲ ਕੇ ਅਕਾਲੀ ਦਲ ਖਿਲਾਫ ਮਾਹੌਲ ਤਿਆਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਫੂਲਕਾ, ਕਾਂਗਰਸ ਨਾਲ ਮਿਲੇ ਹੋਏ ਹਨ। ਚਰਨਜੀਤ ਬਰਾੜ ਨੇ ਕਿਹਾ ਕਿ ਉਹ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਉਨ੍ਹਾਂ ਨੇ ਬੇਅਦਬੀ ਮਾਮਲਿਆਂ ਸਬੰਧੀ ਐੱਸ. ਆਈ. ਟੀ. ਦੀ ਜਾਂਚ ਨਹੀਂ ਰੋਕੀ ਹੈ, ਸਗੋਂ ਉਨ੍ਹਾਂ ਨੇ ਉਸ ਅਫਸਰ ਨੂੰ ਹਟਾਉਣ ਦੀ ਮੰਗ ਕੀਤੀ ਹੈ, ਜੋ ਪੱਖਪਾਤ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਅਸੀਂ ਤਾਂ ਖੁਦ ਚਾਹੁੰਦੇ ਹਾਂ ਕਿ ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਹੋਵੇ। ਇਸ ਮੌਕੇ ਹਰਿਆਣਾ 'ਚ ਅਕਾਲੀ-ਭਾਜਪਾ ਗਠਜੋੜ 'ਤੇ ਬੋਲਦਿਆਂ ਚਰਨਜੀਤ ਸਿੰਘ ਬਰਾੜ ਨੇ ਕਿਹਾ ਕਿ ਲੋਕ ਸਭਾ ਚੋਣਾਂ 'ਚ ਅਕਾਲੀ ਦਲ ਵਲੋਂ ਭਾਜਪਾ ਦਾ ਸਮਰਥਨ ਕੀਤਾ ਜਾਵੇਗਾ।
ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੀ ਜੱਸੀ ਜਸਰਾਜ ਨੇ ਦਿੱਤੀ ਸਫਾਈ
NEXT STORY