ਜਲੰਧਰ : ਲੋਕ ਸਭਾ ਚੋਣਾਂ ਲਈ ਜਲੰਧਰ ਤੋਂ ਅਕਾਲੀ ਦਲ ਦੇ ਉਮੀਦਵਾਰ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਨੇ ਕਿਹਾ ਹੈ ਕਿ ਸਪੀਕਰ ਦਾ ਇਹ ਫਰਜ਼ ਬਣਦਾ ਹੈ ਕਿ ਉਹ ਵਿਧਾਨ ਸਭਾ 'ਚ ਵਿਰੋਧੀ ਧਿਰ ਨੂੰ ਬੋਲਣ ਦਾ ਪੂਰਾ ਮੌਕਾ ਦੇਵੇ। ਉਨ੍ਹਾਂ ਕਿਹਾ ਕਿ ਸਪੀਕਰ ਨੂੰ ਚਾਹੀਦਾ ਹੈ ਕਿ ਉਹ ਸੱਤਾਧਾਰੀ ਧਿਰ ਦੇ ਨਾਲ-ਨਾਲ ਵਿਰੋਧੀ ਧਿਰ ਨੂੰ ਵੀ ਨਾਲ ਲੈ ਕੇ ਚੱਲੇ। ਚਰਨਜੀਤ ਸਿੰਘ ਅਟਵਾਲ ਨੇ ਕਿਹਾ ਕਿ ਜਦੋਂ ਉਹ 1997 ਤੋਂ 2002 ਤੱਕ ਪੰਜਾਬ ਵਿਧਾਨ ਸਭਾ 'ਚ ਸਪੀਕਰ ਰਹੇ ਸਨ ਤਾਂ ਵਿਰੋਧੀ ਧਿਰ ਦੇ ਆਗੂ ਉਨ੍ਹਾਂ ਨੂੰ ਕਹਿੰਦੇ ਹੁੰਦੇ ਸਨ ਕਿ ਜਦੋਂ ਤੁਸੀਂ ਕੁਰਸੀ 'ਤੇ ਬੈਠੋਗੇ, ਉਦੋਂ ਹੀ ਅਸੀਂ ਬੋਲਾਂਗੇ ਕਿਉਂਕਿ ਤੁਸੀਂ ਸਾਨੂੰ ਬੋਲਣ ਦਾ ਮੌਕਾ ਦੇ ਦਿੰਦੇ ਹੋ। ਚਰਨਜੀਤ ਸਿੰਘ ਅਟਵਾਲ ਨੇ ਕਿਹਾ ਕਿ ਸਪੀਕਰ ਨੂੰ ਚਾਹੀਦਾ ਹੈ ਕਿ ਵਿਧਾਨ ਸਭਾ ਅੰਦਰ ਵਿਰੋਧੀ ਧਿਰ ਨੂੰ ਵੀ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇ।
ਪੁਲਸ ਖਿਲਾਫ ਧਰਨੇ 'ਤੇ ਬੈਠਾ ਕਾਂਗਰਸੀ ਨੇਤਾ
NEXT STORY