ਚੰਡੀਗੜ੍ਹ (ਅਸ਼ਵਨੀ) : ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਿਆਸੀਕਰਨ ਕਰਣ ਦੀ ਥਾਂ ਇਸ ਇਤਿਹਾਸਕ ਸਮਾਰੋਹ ਨੂੰ ਹੋਰ ਵੀ ਗੌਰਵਮਈ ਬਣਾਉਣ ਲਈ ਸੂਬਾ ਸਰਕਾਰ ਨੂੰ ਸੁਹਿਰਦ ਸਹਿਯੋਗ ਦੇਣ। ਚੰਨੀ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵਲੋਂ ਦਿੱਤੇ ਬਿਆਨ 'ਤੇ ਟਿੱਪਣੀ ਕਰ ਰਹੇ ਸਨ, ਜਿਸ 'ਚ ਉਨ੍ਹਾਂ ਕਿਹਾ ਸੀ ਕਿ ਪ੍ਰਧਾਨ ਮੰਤਰੀ ਨੇ ਉਨ੍ਹਾਂ ਅਤੇ ਹੋਰ ਅਕਾਲੀ ਲੀਡਰਾਂ ਨਾਲ ਨਵੀਂ ਦਿੱਲੀ ਵਿਖੇ ਮੁਲਾਕਾਤ ਦੌਰਾਨ 550ਵੇਂ ਪ੍ਰਕਾਸ਼ ਪੁਰਬ ਦੇ ਜਸ਼ਨਾਂ 'ਚ ਸ਼ਿਰਕਤ ਕਰਨ ਦੀ ਪੁਸ਼ਟੀ ਕੀਤੀ ਹੈ।
ਚੰਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਵਲੋਂ 12 ਨਵੰਬਰ ਨੂੰ ਹੋਣ ਵਾਲੇ ਇਸ ਇਤਿਹਾਸਕ ਤੇ ਪਵਿੱਤਰ ਸਮਾਰੋਹ 'ਚ ਸ਼ਾਮਲ ਹੋਣ ਸਬੰਧੀ ਆਪਣੀ ਪੁਸ਼ਟੀ ਕੁਝ ਦਿਨ ਪਹਿਲਾਂ ਨਾ ਸਿਰਫ ਅਧਿਕਾਰਤ ਤੌਰ 'ਤੇ ਪ੍ਰਗਟਾਈ ਜਾ ਚੁੱਕੀ ਹੈ, ਸਗੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਹਫਤੇ ਹੋਈ ਮੀਟਿੰਗ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਸ ਇਤਿਹਾਸਕ ਜਸ਼ਨ 'ਚ ਸ਼ਾਮਲ ਹੋਣ ਲਈ ਅਪੀਲ ਕੀਤੀ ਸੀ। ਚੰਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਫੈਸਲੇ ਲਈ ਸਿਹਰਾ ਲੈਣ ਦੀ ਬਜਾਏ ਸੁਖਬੀਰ ਬਾਦਲ ਨੂੰ ਚਾਹੀਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ਤਾਬਦੀ ਸਮਾਗਮਾਂ ਨੂੰ ਗੁਰੂ ਸਾਹਿਬ ਵਲੋਂ ਦਰਸਾਏ ਏਕਤਾ ਤੇ ਸਦਭਾਵਨਾ ਦੀ ਸੱਚੀ ਭਾਵਨਾ ਨਾਲ ਨੇਪਰੇ ਚਾੜ੍ਹਿਆ ਜਾਵੇ।
ਗਰਮੀ ਦੀਆਂ ਛੁੱਟੀਆਂ ਖਤਮ ਹੋਣ ਉਪਰੰਤ ਖੁੱਲ੍ਹੀਆਂ ਅਦਾਲਤਾਂ
NEXT STORY