ਚੰਡੀਗੜ੍ਹ: ਪੰਜਾਬ ਦੇ ਮਸ਼ਹੂਰ ਸੰਗੀਤਕਾਰ ਚਰਨਜੀਤ ਸਿੰਘ ਅਹੂਜਾ (74) ਅੱਜ ਪੰਜ ਤੱਤਾਂ ‘ਚ ਵਿਲੀਨ ਹੋ ਗਏ। ਉਨ੍ਹਾਂ ਦੇ ਪੁੱਤਰ ਸਚਿਨ ਆਹੂਜਾ ਨੇ ਉਨ੍ਹਾਂ ਨੂੰ ਮੁੱਖ ਅਗਨੀ ਦਿੱਤੀ। ਚਰਨਜੀਤ ਆਹੂਜਾ ਦੀ ਅੰਤਿਮ ਯਾਤਰਾ 'ਚ ਵੱਡੀ ਗਿਣਤੀ ‘ਚ ਲੋਕ ਪਹੁੰਚੇ।
ਇਹ ਖ਼ਬਰ ਵੀ ਪੜ੍ਹੋ - Punjab: ਹੁਣ ਪ੍ਰਵਾਸੀਆਂ ਦੇ ਹੱਕ 'ਚ ਪੈਣ ਲੱਗੇ ਮਤੇ! ਆਖ਼ੀਆਂ ਗਈਆਂ ਇਹ ਗੱਲਾਂ
ਇਸ ਦੌਰਾਨ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਕਈ ਗਾਇਕਾਂ ਤੇ ਕਲਾਕਾਰਾਂ ਨੇ ਵੀ ਸ਼ਮੂਲੀਅਤ ਕੀਤੀ। ਇਸ ਦੌਰਾਨ ਗਿੱਪੀ ਗਰੇਵਾਲ, ਹੰਸ ਰਾਜ ਹੰਸ, ਸਤਿੰਦਰ ਬੁੱਗਾ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਗਾਇਕ, ਕਲਾਕਾਰ ਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਰਹੀਆਂ। ਦੱਸ ਦਈਏ ਕਿ ਚਰਨਜੀਤ ਆਹੂਜਾ ਪਿਛਲੇ ਲੰਮੇ ਸਮੇਂ ਤੋਂ ਕੈਂਸਰ ਨਾਲ ਜੂਝ ਰਹੇ ਸਨ ਤੇ ਬੀਤੇ ਕੱਲ੍ਹ ਉਨ੍ਹਾਂ ਨੇ ਆਪਣੇ ਘਰ ਆਖਰੀ ਸਾਹ ਲਏ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੂਬੇਦਾਰ ਫ਼ਕੀਰ ਸਿੰਘ ਤੇ ਪਤਨੀ ਦਾ ਇਕੱਠਿਆਂ ਹੋਇਆ ਸਸਕਾਰ, ਫ਼ੌਜ ਨੇ ਦਿੱਤੀ ਸਲਾਮੀ
NEXT STORY