ਚੰਡੀਗੜ੍ਹ : ਮੁੱਖ ਮੰਤਰੀ ਚਰਨਜੀਤ ਚੰਨੀ ਸੂਬੇ ਦੀ ਜਨਤਾ ਨੂੰ ਇਕ ਹੋਰ ਵੱਡਾ ਤੋਹਫਾ ਦੇਣ ਜਾ ਰਹੇ ਹਨ। ਇਸ ਦਾ ਐਲਾਨ ਮੁੱਖ ਮੰਤਰੀ ਕੱਲ ਯਾਨੀ 2 ਦਸੰਬਰ ਨੂੰ 3 ਵਜੇ ਕਰਨਗੇ। ਮੁੱਖ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟਸ ’ਤੇ ਇਕ ਪੋਸਟਰ ਜਾਰੀ ਕਰਦਿਆਂ ਆਖਿਆ ਹੈ ਕਿ ਇਰਾਦਾ ਪੱਕਾ ਵਾਅਦਾ ਪੱਕਾ। ਇਸ ਦੇ ਨਾਲ ਉਨ੍ਹਾਂ ਵੀਰਵਾਰ 3 ਵਜੇ ਕੋਈ ਵੱਡਾ ਐਲਾਨ ਕਰਨ ਦੀ ਗੱਲ ਵੀ ਆਖੀ ਹੈ। ਫਿਲਹਾਲ ਇਹ ਵੱਡਾ ਐਲਾਨ ਕਿਹੜਾ ਹੋਵੇਗਾ ਇਸ ਦਾ ਪਤਾ ਕੱਲ੍ਹ 3 ਵਜੇ ਹੀ ਲੱਗੇਗਾ।
ਇਹ ਵੀ ਪੜ੍ਹੋ : ਪੰਜਾਬ ਮੰਤਰੀ ਮੰਡਲ ਵੱਲੋਂ ਸਰਕਾਰੀ ਕਾਲਜਾਂ ਲਈ ‘ਮੁੱਖ ਮੰਤਰੀ ਵਜ਼ੀਫਾ ਸਕੀਮ’ ਲਾਗੂ ਕਰਨ ਨੂੰ ਪ੍ਰਵਾਨਗੀ
ਇਥੇ ਇਹ ਵੀ ਖਾਸ ਤੌਰ ’ਤੇ ਦੱਸਣਯੋਗ ਹੈ ਕਿ ਜਦੋਂ ਵੀ ਮੁੱਖ ਮੰਤਰੀ ਚਰਨਜੀਤ ਚੰਨੀ ਕੋਈ ਵੱਡਾ ਐਲਾਨ ਕਰਦੇ ਹਨ ਤਾਂ ਇਸ ਤੋਂ ਇਕ ਦਿਨ ਪਹਿਲਾਂ ਉਹ ਸੋਸ਼ਲ ਮੀਡੀਆ ’ਤੇ ਬਕਾਇਦਾ ਪੋਸਟ ਪਾ ਕੇ ਇਸ ਦੀ ਜਾਣਕਾਰੀ ਦਿੰਦੀ ਹਨ। ਫਿਲਹਾਲ ਇਹ ਐਲਾਨ ਕਿਹੜਾ ਹੋਵੇਗਾ ਅਤੇ ਕਿਹੜੇ ਤਬਕੇ ਨੂੰ ਇਸ ਦਾ ਫਾਇਦਾ ਮਿਲੇਗਾ, ਇਸ ਬਾਰੇ ਤਾਂ ਕੱਲ੍ਹ ਹੀ ਪਤਾ ਲੱਗ ਸਕੇਗਾ ਪਰ ਇੰਨਾ ਜ਼ਰੂਰ ਹੈ ਕਿ ਚੰਨੀ ਸਰਕਾਰ ਸੂਬੇ ਦੇ ਲੋਕਾਂ ਨੂੰ ਇਕ ਹੋਰ ਤੋਹਫਾ ਦੇਣ ਦੀ ਤਿਆਰੀ ਵਿਚ ਹੈ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਨਾਲ ਕਲੇਸ਼ ਦਰਮਿਆਨ ਸੁਨੀਲ ਜਾਖੜ ਦਾ ਧਮਾਕੇਦਾਰ ਟਵੀਟ, ਆਖੀ ਵੱਡੀ ਗੱਲ
ਯਾਦ ਰਹੇ ਕਿ ਦਸੰਬਰ ਵਿਚ ਕਿਸੇ ਸਮੇਂ ਵੀ ਚੋਣਾਂ ਦਾ ਐਲਾਨ ਹੋ ਸਕਦਾ ਹੈ ਅਤੇ ਚੋਣਾਂ ਦੇ ਐਲਾਨ ਦੇ ਨਾਲ ਹੀ ਚੋਣ ਜ਼ਾਬਤਾ ਵੀ ਲੱਗ ਜਾਵੇਗਾ। ਇਸ ਤੋਂ ਪਹਿਲਾਂ-ਪਹਿਲਾਂ ਸਰਕਾਰ ਸਰਗਰਮੀ ਨਾਲ ਕੰਮ ਕਰਕੇ ਲੋਕਾਂ ਨੂੰ ਵੱਡੇ-ਵੱਡੇ ਤੋਹਫੇ ਦੇ ਰਹੀ ਹੈ। ਫਿਲਹਾਲ ਹੁਣ ਇਹ ਦੇਖਣਾ ਹੋਵੇਗਾ ਮੁੱਖ ਮੰਤਰੀ ਕਿਹੜਾ ਵੱਡਾ ਐਲਾਨ ਕਰਦੇ ਹਨ।
ਇਹ ਵੀ ਪੜ੍ਹੋ : ਫਿਲੌਰ ਦੇ ਅਖੌਤੀ ਬਾਬੇ ਨੇ ਬੱਚੀ ਨਾਲ ਟੱਪੀਆਂ ਹੱਦਾਂ, ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਅਸ਼ਲੀਲ ਵੀਡੀਓ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਚੰਨੀ ਕੈਬਨਿਟ ਦੇ ਵੱਡੇ ਐਲਾਨ, ਵਪਾਰੀਆਂ ਦੇ ਹਿੱਤ ’ਚ 1140 ਕਰੋੜ ਰੁਪਏ ਦੇ ਫ਼ੈਸਲਿਆਂ ਨੂੰ ਹਰੀ ਝੰਡੀ
NEXT STORY