ਅੰਮ੍ਰਿਤਸਰ : ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਹਾਈਕਮਾਨ ਵਲੋਂ ਵਿਧਾਨ ਸਭਾ ਚੋਣਾਂ ਵਿਚ ਮੁੱਖ ਮੰਤਰੀ ਚਿਹਰਾ ਐਲਾਨੇ ਜਾਣ ਤੋਂ ਬਾਅਦ ਪਾਰਟੀ ਪ੍ਰਧਾਨ ਨਵਜੋਤ ਸਿੱਧੂ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਸਿੱਧੂ ਨੇ ਕਿਹਾ ਕਿ ਮੈਂ ਕਾਂਗਰਸ ਨਾਲ ਖੜ੍ਹਾ ਹਾਂ ਅਤੇ ਖੜ੍ਹਾ ਰਹਾਂਗਾ। ਮੈਂ ਹਾਈਕਮਾਨ ਦੇ ਨਾਲ ਹਾਂ, ਪਾਰਟੀ ਦਾ ਹਰ ਫ਼ੈਸਲਾ ਮਨਜ਼ੂਰ ਹੈ ਪਰ ਜਿੰਨਾਂ ਮੈਂ ਹਾਈਕਮਾਨ ਨਾਲ ਹਾਂ, ਉਸ ਤੋਂ ਦੁੱਗਣਾ ਪੰਜਾਬ ਨਾਲ ਹਾਂ। ਸਿੱਧੂ ਨੇ ਕਿਹਾ ਕਿ ਜੇ ਪੰਜਾਬ ਦਾ ਭਲਾ ਕਰਨਾ ਹੈ ਤਾਂ ਪੰਜਾਬ ਮਾਡਲ ਵਿਚੋਂ ਚੰਗੀਆਂ ਚੀਜ਼ਾਂ ਲੈਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਉਹ ਪੰਜਾਬ ਮਾਡਲ ਨੂੰ ਆਪਣੇ ਫੇਸਬੁੱਕ ’ਤੇ ਵੀ ਸਾਂਝਾ ਕਰਨਗੇ। ਉਹ ਪੰਜਾਬ ਮਾਡਲ ਪਹਿਲਾਂ ਹੀ ਕਾਂਗਰਸ ਨੂੰ ਦੇ ਚੁੱਕੇ ਹਨ। ਹੁਣ ਜਦੋਂ ਹਾਈਕਮਾਨ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨ ਦਿੱਤਾ ਹੈ ਤਾਂ ਹੁਣ ਚੰਨੀ ਕੋਲ ਪੰਜਾਬ ਮਾਡਲ ਨੂੰ ਲਾਗੂ ਕਰਨ ਦੀ ਤਾਕਤ ਹੈ। ਵਿਰੋਧੀ ਜੋ ਮਰਜ਼ੀ ਕਹੀ ਜਾਣ, ਹੁਣ ਫ਼ੈਸਲਾ ਲੋਕਾਂ ਦੇ ਹੱਥ ਹੈ।
ਇਹ ਵੀ ਪੜ੍ਹੋ : ਜਦੋਂ ਸਟੇਜ ’ਤੇ ਬੋਲਦੇ ਨਵਜੋਤ ਸਿੱਧੂ ਨੂੰ ਚਰਨਜੀਤ ਚੰਨੀ ਨੇ ਪਾਈ ਜੱਫ਼ੀ
ਸਿੱਧੂ ਨੇ ਕਿਹਾ ਕਿ ਅੱਜ ਹੱਕ ਹਲਾਲ ਅਤੇ ਹਰਾਮ ਦੀ ਲੜਾਈ ਹੈ। ਇਕ ਪਾਸੇ ਮਾਫੀਆ ਅਤੇ ਦੂਜੇ ਪਾਸੇ ਨਵਜੋਤ ਸਿੱਧੂ ਵਰਗੇ ਖੜ੍ਹੇ ਹਨ। ਇਸ ਦੌਰਾਨ ਪੱਤਰਕਾਰਾਂ ਵਲੋਂ ਕੀਤੇ ਸਵਾਲ ਦਾ ਜਵਾਬ ਦਿੰਦਿਆਂ ਸਿੱਧੂ ਨੇ ਕਿਹਾ ਕਿ ਜਿੰਨਾਂ ਵਿਕਾਸ ਉਨ੍ਹਾਂ ਵਲੋਂ ਗੋਦ ਲਏ ਪਿੰਡ ਮੂਧਲ ਦਾ ਹੋਇਆ ਹੈ, ਇੰਨਾ ਕਿਸੇ ਹੋਰ ਪਿੰਡ ਦਾ ਨਹੀਂ ਹੋਇਆ। ਅੱਗੇ ਬੋਲਦੇ ਹੋਏ ਸਿੱਧੂ ਨੇ ਕਿਹਾ ਕਿ ਇਸ ਵਾਰ ਚੋਣਾਂ ਵਿਚ ਅਕਾਲੀ ਦਲ ਨਾਲ ਕਾਂਗਰਸ ਦਾ ਕੋਈ ਮੁਕਾਬਲ ਨਹੀਂ ਹੈ। ਕਾਂਗਰਸ ਦੀ ਟੱਕਰ ਸਿਰਫ ਆਮ ਆਦਮੀ ਪਾਰਟੀ ਨਾਲ ਹੈ। ਅਕਾਲੀ ਦਲ ਗੁਰੂ ਦਾ ਦੋਖੀ ਹੈ, ਜਿਨ੍ਹਾਂ ਨੇ ਪੰਜਾਬ ਨੂੰ ਗਿਰਵੀ ਰੱਖ ਦਿੱਤਾ।
ਇਹ ਵੀ ਪੜ੍ਹੋ : ਕੋਰੋਨਾ ਦੇ ਚੱਲਦੇ ਪੰਜਾਬ ਸਰਕਾਰ ਵਲੋਂ ਨਵੀਆਂ ਗਾਈਡਲਾਈਨ ਜਾਰੀ, ਸੂਬੇ ਭਰ ’ਚ ਸਕੂਲ ਖੋਲ੍ਹਣ ਦਾ ਐਲਾਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਮਸ਼ਹੂਰ ਪੰਜਾਬੀ ਅਦਾਕਾਰਾ ਮਾਹੀ ਗਿੱਲ ਤੇ ਅਦਾਕਾਰ ਹੋਬੀ ਧਾਲੀਵਾਲ ਭਾਜਪਾ ’ਚ ਹੋਏ ਸ਼ਾਮਲ (ਵੀਡੀਓ)
NEXT STORY