ਲੁਧਿਆਣਾ : ਚਰਨਜੀਤ ਚੰਨੀ ਅਤੇ ਨਵਜੋਤ ਸਿੱਧੂ ਵਿਚਾਲੇ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਚੱਲ ਰਹੀ ਖਿੱਚੋ-ਤਾਣ ’ਤੇ ਹੁਣ ਵਿਰਾਮ ਲੱਗ ਗਿਆ ਹੈ। ਰਾਹੁਲ ਗਾਂਧੀ ਨੇ ਚਰਨਜੀਤ ਚੰਨੀ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਚਿਹਰਾ ਐਲਾਨ ਦਿੱਤਾ ਹੈ। ਇਸ ਤੋਂ ਪਹਿਲਾਂ ਜਦੋਂ ਸਾਰਿਆਂ ਦੀਆਂ ਨਜ਼ਰਾਂ ਨਵਜੋਤ ਸਿੱਧੂ ਦੇ ਸੰਬੋਧਨ ’ਤੇ ਟਿਕੀਆਂ ਹੋਈਆਂ ਸਨ ਤਾਂ ਅਚਾਨਕ ਸਟੇਜ ’ਤੇ ਬੈਠੇ ਮੁੱਖ ਮੰਤਰੀ ਚਰਨਜੀਤ ਚੰਨੀ ਆਪਣੀ ਥਾਂ ਤੋਂ ਉਠੇ ਅਤੇ ਨਵਜੋਤ ਸਿੱਧੂ ਨੂੰ ਜੱਫ਼ੀ ਪਾ ਲਈ।
ਇਹ ਵੀ ਪੜ੍ਹੋ : ਰਾਹੁਲ ਗਾਂਧੀ ਵਲੋਂ ਮੁੱਖ ਮੰਤਰੀ ਚਿਹਰਾ ਐਲਾਨੇ ਜਾਣ ਤੋਂ ਬਾਅਦ ਚਰਨਜੀਤ ਚੰਨੀ ਦਾ ਵੱਡਾ ਬਿਆਨ
ਦਰਅਸਲ ਰੈਲੀ ਵਿਚ ਸੰਬੋਧਨ ਦੌਰਾਨ ਨਵਜੋਤ ਸਿੱਧੂ ਨੇ ਕਿਹਾ ਕਿ ਅੱਜ ਫ਼ੈਸਲੇ ਦੀ ਘ਼ੜੀ ਹੈ। ਮੈਨੂੰ ਕਿਸੇ ਅਹੁਦੇ ਦੀ ਕੋਈ ਲਾਲਸਾ ਨਹੀਂ ਹੈ ਪਰ ਮੈਨੂੰ ਦਰਸ਼ਨੀ ਘੋੜਾ ਨਾ ਬਨਣ ਦੇਣਾ। ਮੈਨੂੰ ਫ਼ੈਸਲਾ ਲੈਣ ਦੀ ਤਾਕਤ ਦਿਓ। ਪੰਜਾਬ ਲਈ ਰੱਖੀ ਜਾ ਰਹੀ ਨੀਂਹ ਦਾ ਉਹ ਪਹਿਲਾ ਪੱਥਰ ਬਨਣ ਲਈ ਤਿਆਰ ਹਨ। ਇਸ ਦੌਰਾਨ ਜਦੋਂ ਸਿੱਧੂ ਨੇ ਸਟੇਜ ’ਤੇ ਬੈਠੇ ਚਰਨਜੀਤ ਚੰਨੀ ਨੂੰ ਤਾੜੀਆਂ ਮਾਰਨ ਲਈ ਆਖਿਆ ਤਾਂ ਚੰਨੀ ਆਪਣੀ ਜਗ੍ਹਾ ਤੋਂ ਉੱਠੇ ਅਤੇ ਸਿੱਧੂ ਨੂੰ ਕਲਾਵੇ ਵਿਚ ਲੈ ਲਿਆ।
ਇਹ ਵੀ ਪੜ੍ਹੋ : ਕੋਰੋਨਾ ਦੇ ਚੱਲਦੇ ਪੰਜਾਬ ਸਰਕਾਰ ਵਲੋਂ ਨਵੀਆਂ ਗਾਈਡਲਾਈਨ ਜਾਰੀ, ਸੂਬੇ ਭਰ ’ਚ ਸਕੂਲ ਖੋਲ੍ਹਣ ਦਾ ਐਲਾਨ
ਸਿੱਧੂ ਨੇ ਐਲਾਨ ਕੀਤਾ ਕਿ ਜਦੋਂ ਤਕ ਉਹ ਪ੍ਰਧਾਨ ਨਹੀਂ ਉਦੋਂ ਤਕ ਉਹ ਕਿਸੇ ਵਿਧਾਇਕ ਦੇ ਪੁੱਤਰ ਨੂੰ ਚੇਅਰਮੈਨ ਨਹੀਂ ਬਣਨ ਦੇਣਗੇ, ਸਿਰਫ ਆਮ ਵਰਕਰ ਵਿਚੋਂ ਹੀ ਚੇਅਰਮੈਨ ਬਣਾਇਆ ਜਾਵੇਗਾ। ਜੇਕਰ ਕਿਸੇ ਵਿਧਾਇਕ ਦਾ ਪੁੱਤਰ ਚੇਅਰਮੈਨ ਬਣਦਾ ਹੈ ਤਾਂ ਉਹ ਅਸਤੀਫ਼ਾ ਦੇ ਦੇਣਗੇ। ਸਿੱਧੂ ਨੇ ਕਿਹਾ ਕਿ ਜੇ ਮੈਨੂੰ ਫ਼ੈਸਲੇ ਲੈਣ ਦੀ ਤਾਕਤ ਮਿਲੀ ਤਾਂ ਮੈਂ ਪੰਜਾਬ ਵਿਚੋਂ ਮਾਫੀਆ ਖ਼ਤਮ ਕਰ ਦੇਵਾਂਗਾ। ਮੈਨੂੰ ਮੁੱਖ ਮੰਤਰੀ ਚਿਹਰਾ ਨਾ ਬਣਾਇਆ ਤਾਂ ਜਿਸ ਨੂੰ ਬਣਾਇਆ ਜਾਵੇਗਾ ਤਾਂ ਉਸ ਦਾ ਸਾਥ ਦੇਵਾਂਗਾ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਚਰਨਜੀਤ ਸਿੰਘ ਚੰਨੀ ਹੋਣਗੇ ਕਾਂਗਰਸ ਦਾ ਮੁੱਖ ਮੰਤਰੀ ਚਿਹਰਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਰਾਹੁਲ ਗਾਂਧੀ ਵਲੋਂ ਮੁੱਖ ਮੰਤਰੀ ਚਿਹਰਾ ਐਲਾਨੇ ਜਾਣ ਤੋਂ ਬਾਅਦ ਚਰਨਜੀਤ ਚੰਨੀ ਦਾ ਵੱਡਾ ਬਿਆਨ
NEXT STORY