ਚੰਡੀਗੜ੍ਹ : ਪੰਜਾਬ ਕਾਂਗਰਸ ਵਿਚ ਚੱਲ ਰਹੇ ਕਾਟੋ ਕਲੇਸ਼ ਅਤੇ ਚਰਨਜੀਤ ਚੰਨੀ ਵੱਲੋਂ ਸੱਦੀ ਗਈ ਮੀਟਿੰਗ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਅਹਿਮ ਬਿਆਨ ਸਾਹਮਣੇ ਆਇਆ ਹੈ। ਰੰਧਾਵਾ ਨੇ ਕਿਹਾ ਕਿ ਇਹ ਨੌਬਤ ਨਹੀਂ ਆਉਣੀ ਚਾਹੀਦੀ ਸੀ। ਇੰਨੀਆਂ ਮੀਟਿੰਗਾਂ ਹੋਈਆਂ ਪਰ ਫਿਰ ਵੀ ਤਸੱਲੀ ਨਾ ਹੋਣਾ ਇਹ ਦੁੱਖ ਵਾਲੀ ਗੱਲ ਹੈ। ਰੰਧਾਵਾ ਨੇ ਕਿਹਾ ਕਿ ਮੈਂ ਪਾਰਟੀ ਦਾ ਜਨਰਲ ਸੈਕਟਰੀ ਹਾਂ, ਜਨਰਲ ਸੈਕਟਰੀ ਤੋਂ ਉਪਰ ਕੋਈ ਜ਼ਿੰਮੇਵਾਰੀ ਨਹੀਂ ਹੁੰਦੀ। ਇਸ ਦੌਰਾਨ ਜਦੋਂ ਉਨ੍ਹਾਂ ਤੋਂ ਮਨੀਸ਼ ਤਿਵਾੜੀ ਦੀ ਨਾਰਾਜ਼ਗੀ ਬਾਰੇ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਤਿਵਾੜੀ ਆਪਣੀ ਗੱਲ ਦਾ ਆਪ ਜਵਾਬ ਦੇਣਗੇ, ਮੇਰੀ ਉਨ੍ਹਾਂ ਨਾਲ ਫਿਲਹਾਲ ਕੋਈ ਗੱਲਬਾਤ ਨਹੀਂ ਹੋਈ। ਮੇਰੀ ਆਦਤ ਹੈ ਮੈਂ ਸੱਚ ਬੋਲਦਾ ਹਾਂ, ਭਾਵੇਂ ਸਿੱਟਾ ਕੋਈ ਵੀ ਨਿਕਲੇ।
ਇਹ ਵੀ ਪੜ੍ਹੋ : ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ
ਰੰਧਾਵਾ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਜਦੋਂ ਉਨ੍ਹਾਂ ਤੋਂ ਪਾਰਟੀ ਪ੍ਰਧਾਨ ਨਾ ਬਣਾਏ ਜਾਣ ਤੋਂ ਬਾਅਦ ਚਰਨਜੀਤ ਚੰਨੀ ਵੱਲੋਂ ਕੀਤੀ ਜਾ ਰਹੀ ਮੀਟਿੰਗ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਇਸ ਬਾਰੇ ਮੇਰੇ ਤੋਂ ਚੰਗਾ ਜਵਾਬ ਚੰਨੀ ਹੀ ਦੇ ਸਕਦੇ ਹਨ ਪਰ ਇਹ ਨੌਬਤ ਨਹੀਂ ਆਉਣੀ ਚਾਹੀਦੀ ਸੀ।
ਇਹ ਵੀ ਪੜ੍ਹੋ : ਚਰਨਜੀਤ ਚੰਨੀ ਦਾ ਸ਼ਕਤੀ ਪ੍ਰਦਰਸ਼ਨ, ਮੀਟਿੰਗ 'ਚ ਪਹੁੰਚੇ ਆਸ਼ੂ, ਬਰਾੜ ਨੇ ਦਿੱਤਾ ਵੱਡਾ ਬਿਆਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਤਰਨਤਾਰਨ 'ਚ ਲਵ ਮੈਰਿਜ ਦਾ ਖ਼ੌਫ਼ਨਾਕ ਖ਼ਾਮਿਆਜ਼ਾ, ਕੁੜੀ ਦੇ ਪਰਿਵਾਰ ਨੇ ਮੁੰਡੇ ਦੇ ਘਰ ਕੀਤੀ ਭੰਨਤੋੜ, ਲਾਈ ਅੱਗ
NEXT STORY