ਚੰਡੀਗੜ੍ਹ (ਵੈੱਬ ਡੈਸਕ, ਸ਼ੀਨਾ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਪੰਜਾਬ ਯੂਨੀਵਰਸਿਟੀ ਪੇਪਰ ਦੇਣ ਲਈ ਪੁੱਜੇ। ਉਨ੍ਹਾਂ ਦਾ ਅੱਜ ਐੱਮ. ਏ. ਪਬਲਿਕ ਐਡਮਿਨੀਸਟ੍ਰੇਸ਼ਨ ਦਾ ਪੇਪਰ ਹੈ। ਇਸ ਪੇਪਰ ਦੇ ਚੱਲਦਿਆਂ ਹੀ ਉਹ ਬੀਤੇ ਕੱਲ੍ਹ ਨਵੀਂ ਦਿੱਲੀ 'ਚ ਹੋਈ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ 'ਚ ਵੀ ਸ਼ਾਮਲ ਨਹੀਂ ਹੋਏ ਸਨ। ਚਰਨਜੀਤ ਸਿੰਘ ਚੰਨੀ ਦਾ ਪੇਪਰ ਸਵੇਰੇ 9.30 ਵਜੇ ਸ਼ੁਰੂ ਹੋਇਆ ਹੈ, ਜੋ ਕਿ ਦੁਪਹਿਰ 12.30 ਵਜੇ ਖ਼ਤਮ ਹੋਵੇਗਾ।
ਇਹ ਵੀ ਪੜ੍ਹੋ : ਪੰਜਾਬ : ਇਨ੍ਹਾਂ ਅਧਿਆਪਕਾਂ ਦੀਆਂ ਤਰੱਕੀਆਂ 'ਤੇ ਰੋਕ! ਹਾਈਕੋਰਟ ਵਲੋਂ ਨੋਟਿਸ ਜਾਰੀ, ਪੜ੍ਹੋ ਪੂਰੀ ਖ਼ਬਰ
ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦਿਆਂ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਹ ਪੇਪਰ ਦੇਣ ਲਈ ਪੂਰੀ ਤਿਆਰੀ ਕਰਕੇ ਆਏ ਹਨ। ਉਨ੍ਹਾਂ ਦੱਸਿਆ ਕਿ ਅੱਜ ਉਨ੍ਹਾਂ ਦਾ ਫਾਈਨਲ ਪੇਪਰ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ਦੌਰਾਨ ਕਾਂਗਰਸ ਦੀ ਸਰਕਾਰ ਲਿਆਉਣ ਦੀ ਪੂਰੀ ਕੋਸ਼ਿਸ਼ ਕੀਤੀ ਜਾਵੇਗੀ ਅਤੇ ਮੈਨੂੰ ਪੂਰਾ ਭਰੋਸਾ ਹੈ ਕਿ ਪੰਜਾਬ 'ਚ ਕਾਂਗਰਸ ਦੀ ਹੀ ਸਰਕਾਰ ਬਣੇਗੀ।

ਇਹ ਵੀ ਪੜ੍ਹੋ : ਪੰਜਾਬ : ਚੱਲਦੇ ਅਨੰਦ ਕਾਰਜ 'ਚੋਂ ਚੁੱਕ ਲਿਆ ਲਾੜੀ ਦਾ ਪਿਓ, ਵਿਆਹ 'ਚ ਪਿਆ ਚੀਕ-ਚਿਹਾੜਾ (ਵੀਡੀਓ)
ਉਨ੍ਹਾਂ ਕਿਹਾ ਕਿ ਬੀਤੇ ਦਿਨ ਦੀ ਮੀਟਿੰਗ ਵੀ ਉਨ੍ਹਾਂ ਨੇ ਪੇਪਰ ਕਾਰਨ ਹੀ ਰੱਦ ਕੀਤੀ ਸੀ ਕਿਉਂਕਿ ਪੇਪਰ ਤਾਂ ਸਾਲ ਜਾਂ 6 ਮਹੀਨੇ ਬਾਅਦ ਹੀ ਆਉਂਦਾ ਹੈ ਅਤੇ ਮੈਂ ਆਪਣੀ ਡਿਗਰੀ ਕਿਸੇ ਵੀ ਹਾਲਤ 'ਚ ਖ਼ਰਾਬ ਨਹੀਂ ਕਰਨਾ ਚਾਹੁੰਦਾ। ਉਨ੍ਹਾਂ ਦੱਸਿਆ ਕਿ ਜੇਕਰ ਉਨ੍ਹਾਂ ਦਾ ਇਹ ਪੇਪਰ ਮਿਸ ਹੋ ਜਾਂਦਾ ਤਾਂ ਉਨ੍ਹਾਂ ਦਾ ਇਕ ਸਾਲ ਅੱਗੇ ਪੈ ਜਾਣਾ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ ਘਰ 'ਚ 24 ਘੰਟੇ ਡਰਾਈਵਰ...
NEXT STORY