ਰੋਪੜ- ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਦੇਰ ਰਾਤ ਇਕ ਟਿੱਪਰ 'ਚ ਸਵਾਰ ਹੋ ਕੇ ਰੂਪਨਗਰ (ਰੋਪੜ) ਜ਼ਿਲ੍ਹੇ 'ਚ ਮਾਈਨਿੰਗ ਵਾਲੀ ਇਕ ਥਾਂ ਦਾ ਦੌਰਾ ਕੀਤਾ। ਇਸ ਦੌਰਾਨ ਚਰਨਜੀਤ ਚੰਨੀ ਨੇ ਦੋਸ਼ ਲਾਇਆ ਕਿ ਸੂਬੇ 'ਚ ਨਾਜਾਇਜ਼ ਰੇਤ ਮਾਈਨਿੰਗ ਬਿਨਾਂ ਕਿਸੇ ਰੋਕ-ਟੋਕ ਦੇ ਜਾਰੀ ਹੈ। ਇਸ ਮੌਕੇ ਉਨ੍ਹਾਂ ਨਾਲ ਕਾਂਗਰਸੀ ਆਗੂ ਬਰਿੰਦਰ ਸਿੰਘ ਢਿੱਲੋਂ ਅਤੇ ਪਾਰਟੀ ਦੇ ਹੋਰ ਵਰਕਰ ਵੀ ਮੌਜੂਦ ਸਨ।
ਪੰਜਾਬ ਕਾਂਗਰਸ ਭਵਨ ਵਿਖੇ ਇਕ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਚੰਨੀ ਨੇ ਦਾਅਵਾ ਕੀਤਾ ਕਿ ਰਾਤ ਕਰੀਬ 1 ਵਜੇ ਮਾਈਨਿੰਗ ਦਾ ਕੰਮ ਚੱਲ ਰਿਹਾ ਸੀ, ਜਿੱਥੇ ਪੋਕਲੇਨ ਮਸ਼ੀਨਾਂ ਰਾਹੀਂ ਰੇਤਾ ਕੱਢਿਆ ਜਾ ਰਿਹਾ ਸੀ ਅਤੇ ਮਾਲ ਭਰਨ ਲਈ ਟਿੱਪਰਾਂ ਦੀਆਂ ਲੰਮੀਆਂ ਕਤਾਰਾਂ ਲੱਗੀਆਂ ਹੋਈਆਂ ਸਨ। ਉਨ੍ਹਾਂ ਦੋਸ਼ ਲਾਇਆ ਕਿ ਮੌਕੇ 'ਤੇ ਮੌਜੂਦ ਲੋਕ ਉਨ੍ਹਾਂ ਨੂੰ ਵੇਖ ਕੇ ਘਬਰਾ ਗਏ ਅਤੇ ਕੁਝ ਡਰਾਈਵਰ ਤਾਂ ਆਪਣੀ ਮਸ਼ੀਨਰੀ ਅਤੇ ਸਾਜ਼ੋ-ਸਾਮਾਨ ਛੱਡ ਕੇ ਭੱਜ ਗਏ।

ਇਹ ਵੀ ਪੜ੍ਹੋ: LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ ਨਾਬਾਲਗ ਗ੍ਰਿਫ਼ਤਾਰ
ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਕਈ ਮਸ਼ੀਨਾਂ ਅਤੇ ਟਿੱਪਰ ਟਰੱਕਾਂ ਦੇ ਡਰਾਈਵਰਾਂ ਨੂੰ ਰੋਕ ਕੇ ਇਸ ਕੰਮ ਬਾਰੇ ਜਾਣਕਾਰੀ ਇਕੱਠੀ ਕੀਤੀ। ਜਲੰਧਰ ਤੋਂ ਸੰਸਦ ਮੈਂਬਰ ਚੰਨੀ ਨੇ ਕਿਹਾ ਕਿ ਉਨ੍ਹਾਂ ਨੇ ਰੂਪਨਗਰ ਦੇ ਡਿਪਟੀ ਕਮਿਸ਼ਨਰ (ਡੀ. ਸੀ) ਨੂੰ ਫੋਨ ਕਰਕੇ ਕਥਿਤ ਨਾਜਾਇਜ਼ ਮਾਈਨਿੰਗ ਬਾਰੇ ਜਾਣਕਾਰੀ ਦਿੱਤੀ ਅਤੇ ਅਧਿਕਾਰੀਆਂ ਨੂੰ ਮੌਕੇ 'ਤੇ ਭੇਜਣ ਦੀ ਬੇਨਤੀ ਕੀਤੀ। ਹਾਲਾਂਕਿ, ਉਨ੍ਹਾਂ ਦਾਅਵਾ ਕੀਤਾ ਕਿ ਕਾਫ਼ੀ ਸਮੇਂ ਤੱਕ ਕੋਈ ਵੀ ਅਧਿਕਾਰੀ ਉੱਥੇ ਨਹੀਂ ਪਹੁੰਚਿਆ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ
ਵੱਡੇ ਪੱਧਰ 'ਤੇ ਬੇਨਿਯਮੀਆਂ ਦੇ ਦੋਸ਼ ਲਗਾਉਂਦੇ ਚਰਨਜੀਤ ਚੰਨੀ ਨੇ ਕਿਹਾ ਕਿ ਹਰ ਰੋਜ਼ ਰੇਤੇ ਨਾਲ ਭਰੇ ਸੈਂਕੜੇ ਟਿੱਪਰ ਇਸ ਜਗ੍ਹਾ ਤੋਂ ਨਿਕਲਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਸ ਕੰਮ ਤੋਂ ਹੋਣ ਵਾਲੀ ਆਮਦਨ ਸੂਬੇ ਦੇ ਸਰਕਾਰੀ ਖਜ਼ਾਨੇ ਵਿੱਚ ਨਹੀਂ ਜਾਂਦੀ ਸਗੋਂ ਇਸ ਦਾ ਫਾਇਦਾ ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਅਤੇ ਪੰਜਾਬ ਦੇ ਮੁੱਖ ਮੰਤਰੀ ਨੂੰ ਹੋ ਰਿਹਾ ਹੈ। ਸੂਬਾ ਸਰਕਾਰ ਵੱਲੋਂ ਮਾਈਨਿੰਗ ਤੋਂ ਸਾਲਾਨਾ 20,000 ਕਰੋੜ ਰੁਪਏ ਕਮਾਉਣ ਦੇ ਕੀਤੇ ਦਾਅਵੇ 'ਤੇ ਸਵਾਲ ਚੁੱਕਦਿਆਂ ਉਨ੍ਹਾਂ 'ਆਪ' ਸਰਕਾਰ ਤੋਂ ਜਵਾਬ ਮੰਗਿਆ ਕਿ ਜੇਕਰ ਪੈਸਾ ਸਰਕਾਰੀ ਖਜ਼ਾਨੇ ਵਿੱਚ ਜਮ੍ਹਾਂ ਨਹੀਂ ਹੋ ਰਿਹਾ ਤਾਂ ਫਿਰ ਇਹ ਪੈਸਾ ਕਿੱਥੇ ਜਾ ਰਿਹਾ ਹੈ। ਚੰਨੀ ਨੇ ਦੋਸ਼ ਲਾਇਆ ਕਿ ਸੂਬਾ ਸਰਕਾਰ ਨਾਜਾਇਜ਼ ਮਾਈਨਿੰਗ ਦੀ ਸਰਪ੍ਰਸਤੀ ਕਰ ਰਹੀ ਹੈ ਅਤੇ ਅਧਿਕਾਰੀ ਵੀ ਇਸ 'ਚ ਮਿਲੇ ਹੋਏ ਹਨ। ਪ੍ਰਸ਼ਾਸਨ 'ਤੇ ਅੱਖਾਂ ਬੰਦ ਕਰਨ ਦਾ ਦੋਸ਼ ਲਾਉਂਦਿਆਂ ਉਨ੍ਹਾਂ ਕਿਹਾ ਕਿ ਰੇਤੇ ਦਾ ਇਹ ਵਪਾਰ, ਜਿਸ ਨੂੰ ਉਨ੍ਹਾਂ ਪੰਜਾਬ ਦਾ "ਚਿੱਟਾ ਸੋਨਾ" ਕਰਾਰ ਦਿੱਤਾ, ਹਨ੍ਹੇਰੇ ਦੀ ਆੜ ਵਿੱਚ ਲਗਾਤਾਰ ਜਾਰੀ ਹੈ ਜਦਕਿ ਅਧਿਕਾਰੀ ਚੁੱਪ ਬੈਠੇ ਹਨ। ਉਨ੍ਹਾਂ ਕਿਹਾ ਕਿ ਇਸ ਗੈਰ-ਕਾਨੂੰਨੀ ਕੰਮ ਕਾਰਨ ਪੰਜਾਬ ਨੂੰ ਭਾਰੀ ਵਿੱਤੀ ਨੁਕਸਾਨ ਝੱਲਣਾ ਪੈ ਰਿਹਾ ਹੈ।
ਇਹ ਵੀ ਪੜ੍ਹੋ: ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ ਐਕਸ਼ਨ! ਪੰਜਾਬ ਦੇ ਮੁੱਖ ਸਕੱਤਰ ਤੋਂ ਜਵਾਬ ਤਲਬ
NEXT STORY