ਜਲੰਧਰ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਤੋਂ ਮੌਜੂਦਾ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ 'ਤੇ 1 ਫਰਵਰੀ 2026 ਨੂੰ ਰਾਸ਼ਟਰੀ ਛੁੱਟੀ ਐਲਾਨ ਕੀਤੀ ਜਾਵੇ। ਇਸ ਸਬੰਧੀ ਉਨ੍ਹਾਂ ਨੇ ਲੋਕ ਸਭਾ ਦੇ ਸਪੀਕਰ ਨੂੰ ਇੱਕ ਰਸਮੀ ਪੱਤਰ ਲਿਖਿਆ ਹੈ।
ਬਜਟ ਕਾਰਨ ਪੈਦਾ ਹੋ ਰਹੀ ਰੁਕਾਵਟ ਦਾ ਦਿੱਤਾ ਹਵਾਲਾ
ਚੰਨੀ ਨੇ ਆਪਣੇ ਪੱਤਰ ਵਿੱਚ ਦੱਸਿਆ ਕਿ 1 ਫਰਵਰੀ 2026 ਨੂੰ ਸ੍ਰੀ ਗੁਰੂ ਰਵਿਦਾਸ ਜੀ ਦਾ ਪਵਿੱਤਰ ਪ੍ਰਕਾਸ਼ ਪੁਰਬ ਹੈ, ਪਰ ਉਸੇ ਦਿਨ ਕੇਂਦਰੀ ਬਜਟ ਪੇਸ਼ ਕੀਤਾ ਜਾਣਾ ਹੈ। ਬਜਟ ਪੇਸ਼ ਹੋਣ ਕਾਰਨ ਸਾਰੇ ਸੰਸਦ ਮੈਂਬਰਾਂ ਦਾ ਸਦਨ ਵਿੱਚ ਮੌਜੂਦ ਰਹਿਣਾ ਲਾਜ਼ਮੀ ਹੋਵੇਗਾ, ਜਿਸ ਕਾਰਨ ਉਹ ਇਸ ਮਹੱਤਵਪੂਰਨ ਧਾਰਮਿਕ ਦਿਹਾੜੇ ਦੇ ਸਮਾਗਮਾਂ ਵਿੱਚ ਸ਼ਾਮਲ ਨਹੀਂ ਹੋ ਸਕਣਗੇ। ਉਨ੍ਹਾਂ ਬੇਨਤੀ ਕੀਤੀ ਹੈ ਕਿ ਇਸ ਰਾਸ਼ਟਰੀ ਮਹੱਤਵ ਦੇ ਦਿਨ ਨੂੰ ਮੁੱਖ ਰੱਖਦਿਆਂ ਸਰਕਾਰ ਪਾਰਲੀਮੈਂਟ ਦੇ ਕੰਮਕਾਜ ਵਿੱਚ ਜ਼ਰੂਰੀ ਬਦਲਾਅ ਕਰੇ।
ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੇ ਸ਼ਰਧਾਲੂਆਂ ਦੀ ਭਾਵਨਾ
ਚੰਨੀ ਨੇ ਲਿਖਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਬਰਾਬਰੀ, ਸਮਾਜਿਕ ਨਿਆਂ ਅਤੇ ਮਾਨਵੀ ਸਨਮਾਨ ਦੀਆਂ ਸਿੱਖਿਆਵਾਂ ਭਾਰਤੀ ਸੰਵਿਧਾਨਕ ਕਦਰਾਂ-ਕੀਮਤਾਂ ਦਾ ਅਨਿੱਖੜਵਾਂ ਅੰਗ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਸਤਿਕਾਰ ਪੂਰੇ ਭਾਰਤ ਵਿੱਚ ਹੈ ਅਤੇ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਸੀਰ ਗੋਵਰਧਨਪੁਰ (ਵਾਰਾਣਸੀ), ਪੰਜਾਬ, ਹਰਿਆਣਾ, ਦਿੱਲੀ ਅਤੇ ਉੱਤਰ ਪ੍ਰਦੇਸ਼ ਵਿੱਚ ਹੋਣ ਵਾਲੇ ਸਮਾਗਮਾਂ ਵਿੱਚ ਹਿੱਸਾ ਲੈਂਦੇ ਹਨ। ਅਜਿਹਾ ਫੈਸਲਾ ਦੇਸ਼ ਦੇ ਇੱਕ ਵੱਡੇ ਵਰਗ ਦੀਆਂ ਭਾਵਨਾਵਾਂ ਦਾ ਸਤਿਕਾਰ ਹੋਵੇਗਾ ਅਤੇ ਸਮਾਜਿਕ ਸਦਭਾਵਨਾ ਨੂੰ ਮਜ਼ਬੂਤ ਕਰੇਗਾ।
ਚਰਨਜੀਤ ਸਿੰਘ ਚੰਨੀ ਨੇ ਇਸ ਪੱਤਰ ਦੀ ਇੱਕ ਕਾਪੀ ਕੇਂਦਰੀ ਸੰਸਦੀ ਮਾਮਲਿਆਂ ਦੇ ਮੰਤਰੀ ਸ਼੍ਰੀ ਕਿਰਨ ਰਿਜੀਜੂ ਨੂੰ ਵੀ ਭੇਜੀ ਹੈ ਤਾਂ ਜੋ ਇਸ ਮਾਮਲੇ 'ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਮੋਹਾਲੀ 'ਚ ਗੋਲ਼ੀਆਂ ਮਾਰ ਕਤਲ ਕੀਤੇ ਗੁਰਵਿੰਦਰ ਦੇ ਮਾਮਲੇ 'ਚ ਨਵਾਂ ਮੋੜ! ਗੈਂਗਸਟਰ ਗੋਲਡੀ ਬਰਾੜ ਨੇ ਪਾਈ ਪੋਸਟ
NEXT STORY