ਜਲੰਧਰ (ਵਿਸ਼ਵਾਸ)— ਜਲੰਧਰ ਲੋਕ ਸਭਾ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਐਲਾਨੇ ਗਏ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਅੱਜ ਜਲੰਧਰ ਪਹੁੰਚੇ। ਸੰਬੋਧਨ ਦੌਰਾਨ ਚਰਨਜੀਤ ਸਿੰਘ ਅਟਵਾਲ ਨੇ ਜਿੱਤ ਦਾ ਦਾਅਵਾ ਕੀਤਾ ਅਤੇ ਕਿਹਾ ਕਿ ਉਹ ਪਾਰਟੀ ਅਤੇ ਲੋਕਾਂ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਉਨ੍ਹਾਂ ਨੂੰ ਜਲੰਧਰ ਲੋਕ ਸਭਾ ਸੀਟ ਤੋਂ ਚੋਣ ਲੜਨ ਅਤੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਉਹ ਲੋਕ ਸਭਾ ਚੋਣ ਜਿੱਤਦੇ ਹਨ ਤਾਂ ਉਨ੍ਹਾਂ ਦਾ ਮੁੱਖ ਏਜੰਡਾ ਜਲੰਧਰ ਸ਼ਹਿਰ ਦਾ ਵਿਕਾਸ ਕਰਨਾ ਅਤੇ ਸਿੱਖਿਆ ਦੇ ਪੱਧਰ ਹੋਰ ਵਧਾਉਣਾ ਹੈ।
ਇਸ ਦੌਰਾਨ ਉਥੇ ਹੀ ਗੋਦ ਲਏ ਗਏ ਫਿਲੌਰ ਦੇ ਪਿੰਡ ਗੰਨਾ ਦੇ ਹਾਲਾਤ 'ਤੇ ਸੰਤੋਖ ਚੌਧਰੀ 'ਤੇ ਸਵਾਲ ਚੁੱਕਦੇ ਹੋਏ ਅਟਵਾਲ ਨੇ ਕਿਹਾ ਕਿ ਪਿੰਡ ਨੂੰ ਗੋਦ ਲੈ ਕੇ ਉਥੋਂ ਦੇ ਲੋਕਾਂ ਨਾਲ ਮਜ਼ਾਕ ਕਰਨਾ ਗਲਤ ਹੈ। ਉਨ੍ਹਾਂ ਨੇ ਕਿਹਾ ਕਿ ਸੰਤੋਖ ਸਿੰਘ ਚੌਧਰੀ ਨੂੰ ਉਥੋਂ ਦੀ ਡਿਵੈੱਲਪਮੈਂਟ ਅਤੇ ਸ਼ਹਿਰ ਦੀ ਡਿਵੈੱਲਪਮੈਂਟ ਵੱਲ ਵੀ ਧਿਆਨ ਦੇਣਾ ਚਾਹੀਦਾ ਸੀ। ਉਥੇ ਹੀ ਸੰਤੋਖ ਚੌਧਰੀ ਦੇ ਸਟਿੰਗ ਦੀ ਚਰਨਜੀਤ ਸਿੰਘ ਨੇ ਸਖਤ ਸ਼ਬਦਾਂ 'ਚ ਨਿੰਦਾ ਕੀਤੀ। ਦੱਸਣਯੋਗ ਹੈ ਕਿ ਚਰਨਜੀਤ ਸਿੰਘ ਅਟਵਾਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਹਨ ਅਤੇ ਵਿਧਾਨ ਸਭਾ 'ਚ ਸਾਬਕਾ ਸਪੀਕਰ ਰਹਿ ਚੁੱਕੇ ਹਨ। ਇਸ ਦੇ ਨਾਲ ਹੀ ਉਹ ਲੋਕ ਸਭਾ 'ਚ ਵੀ ਡਿਪਟੀ ਸਪੀਕਰ ਰਹਿ ਚੁੱਕੇ ਹਨ।
Punjab Wrap Up: ਪੜ੍ਹੋ 27 ਮਾਰਚ ਦੀਆਂ ਵੱਡੀਆਂ ਖ਼ਬਰਾਂ
NEXT STORY