ਲੁਧਿਆਣਾ (ਮੁੱਲਾਂਪੁਰੀ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਅਤੇ ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ ਨੇ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣੇ ਅਸਤੀਫ਼ੇ ਦੀ ਕਾਪੀ ਪਾਰਟੀ ਪ੍ਰਧਾਨ ਨੂੰ ਭੇਜ ਦਿੱਤੀ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ਦੇ ਨਿੱਜੀ ਸਕੂਲ ਹੁਣ ਨਹੀਂ ਕਰ ਸਕਣਗੇ ਮਨਮਾਨੀ, ਵਿਭਾਗ ਨੇ ਜਾਰੀ ਕਰ ਦਿੱਤੇ ਹੁਕਮ
ਦੱਸਣਯੋਗ ਹੈ ਕਿ ਚਰਨਜੀਤ ਸਿੰਘ ਅਟਵਾਲ 2 ਵਾਰ ਐੱਮ. ਪੀ. ਅਤੇ ਤਿੰਨ ਵਾਰ ਦੇ ਵਿਧਾਇਕ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹ 2 ਵਾਰ ਸਪੀਕਰ ਅਤੇ ਇਕ ਵਾਰ ਡਿਪਟੀ ਸਪੀਕਰ ਰਹਿ ਚੁੱਕੇ ਹਨ। ਇੱਥੇ ਇਹ ਵੀ ਦੱਸ ਦੇਈਏ ਕਿ ਚਰਨਜੀਤ ਸਿੰਘ ਅਟਵਾਲ ਦੇ ਪੁੱਤਰ ਇੰਦਰ ਇਕਬਾਲ ਸਿੰਘ ਅਟਵਾਲ ਜਲੰਧਰ ਲੋਕ ਸਭਾ ਸੀਟ ਤੋਂ ਭਾਜਪਾ ਦੇ ਉਮੀਦਵਾਰ ਵੱਜੋਂ ਖੜ੍ਹੇ ਹੋਏ ਹਨ।
ਇਹ ਵੀ ਪੜ੍ਹੋ : ਜੁਗਾੜ ਲਾ ਫਸਾ ਲੈਂਦੇ ਸੀ ATM ਕਾਰਡ, ਫਿਰ ਹੁੰਦੀ ਸੀ ਅਸਲੀ ਖੇਡ ਸ਼ੁਰੂ
ਉਹ ਕੁੱਝ ਦਿਨ ਪਹਿਲਾਂ ਹੀ ਅਕਾਲੀ ਦਲ ਨੂੰ ਛੱਡ ਕੇ ਭਾਜਪਾ 'ਚ ਸ਼ਾਮਲ ਹੋਏ ਹਨ। ਇਹ ਚਰਚਾਵਾਂ ਵੀ ਚੱਲ ਰਹੀਆਂ ਸਨ ਕਿ ਚਰਨਜੀਤ ਸਿੰਘ ਅਟਵਾਲ ਆਪਣੇ ਪੁੱਤਰ ਦੇ ਪ੍ਰਚਾਰ ਲਈ ਜਲੰਧਰ ਪੁੱਜਣਗੇ ਜਾਂ ਨਹੀਂ ਕਿਉਂਕਿ ਉਨ੍ਹਾਂ ਨੇ ਅਕਾਲੀ ਦਲ ਤੋਂ ਅਸਤੀਫ਼ਾ ਨਹੀਂ ਦਿੱਤਾ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
10ਵੀਂ-12ਵੀਂ ਦੇ ਵਿਦਿਆਰਥੀਆਂ ਲਈ ਚੰਗੀ ਖ਼ਬਰ, ਸਹੀ ਸਾਬਤ ਹੋਇਆ ਵਿਭਾਗ ਦਾ ਇਹ ਫਾਰਮੂਲਾ
NEXT STORY