ਚੰਡੀਗੜ੍ਹ (ਬਿਊਰੋ) - ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸਦਨ 'ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਸੰਬੋਧਨ ’ਚ ਅਕਾਲੀਆਂ ’ਤੇ ਤਿੱਖਾ ਹਮਲਾ ਕਰਦੇ ਹੋਏ ਲਪੇਟੇ ’ਚ ਲਿਆ ਹੈ। ਪੰਜਾਬ ’ਚ ਸ਼ਰੇਆਮ ਵਿੱਕ ਰਹੇ ਨਸ਼ੇ ਨੂੰ ਲੈ ਕੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਗੱਦਾਰ ਪਾਰਟੀ ਹੈ, ਜਿਸ ਨੇ ਹਮੇਸ਼ਾ ਪੰਜਾਬ ਨੂੰ ਖ਼ਰਾਬ ਕੀਤਾ ਹੈ। ਪੰਜਾਬ ’ਚ ਹੁਣ ਨਸ਼ਾ ਨਹੀਂ ਵਿੱਕਣ ਦੇਣਾ। ਪੰਜਾਬ ਦੇ ਲੋਕਾਂ ਨੂੰ ਇਨ੍ਹਾਂ ਨੇ ਨਸ਼ੇ ’ਚ ਡੋਬ ਕੇ ਰੱਖ ਦਿੱਤਾ ਹੈ। ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਇਨ੍ਹਾਂ ਨੇ ਨਸ਼ੇ ’ਚ ਡੋਬ ਕੇ ਇਸ ਦਾ ਘਾਣ ਕਰ ਕਰ ਦਿੱਤਾ ਹੈ।
ਪੜ੍ਹੋ ਇਹ ਵੀ ਖ਼ਬਰ - ਪ੍ਰਤਾਪ ਬਾਜਵਾ ਨੇ CM ਚੰਨੀ ਨੂੰ ਲਿਖਿਆ ਪੱਤਰ, ਕਿਹਾ-'ਗੁਰਪੁਰਬ' ’ਤੇ ਬਟਾਲਾ ਵਾਸੀਆਂ ਨੂੰ ਦਿਓ ਇਹ ਖ਼ਾਸ ਤੋਹਫ਼ਾ
ਚੰਨੀ ਨੇ ਕਿਹਾ ਕਿ ਨਸ਼ੇ ਦੀ ਵਿੱਕਰੀ ਨੂੰ ਰੋਕਣ ਲਈ ਪੰਜਾਬ ਦੀਆਂ ਸਾਰੀਆਂ ਸਰਹੱਦਾਂ ਸੀਲ ਕਰ ਦਿੱਤੀਆਂ ਜਾਣਗੀਆਂ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਅਕਾਲੀ ਇਹ ਚਾਹੁੰਦੇ ਹਨ ਕਿ ਨਸ਼ਾ ਆਈ ਜਾਵੇ ਅਤੇ ਮਜੀਠੀਏ ਦੇ ਨਾਂ ’ਤੇ ਸ਼ਰੇਆਮ ਵਿੱਕ ਜਾਵੇ। ਅਜਿਹਾ ਹੁਣ ਪੰਜਾਬ ’ਚ ਕਦੇ ਨਹੀਂ ਹੋਵੇਗਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਹੋਣ ਦੇ ਨਾਤੇ ਮੇਰਾ ਇਹ ਕਹਿਣਾ ਫਰਜ਼ ਬਣਦਾ ਹੈ ਕਿ ਸਰਹੱਦਾਂ ਨੂੰ ਸੀਲ ਕੀਤਾ ਜਾਵੇ।
ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ ’ਚ ਮੁੜ ਦਾਗ਼ਦਾਰ ਹੋਈ ਖਾਕੀ : ASI ਨੇ 6.68 ਲੱਖ ਰੁਪਏ ਦੀ ਰਿਸ਼ਵਤ ਲੈ ਕੇ ਛੱਡੇ ਅਫੀਮ ਸਮੱਗਲਰ
ਵਿਰੋਧੀ ਧਿਰ ਦੇ ਲੋਕਾਂ ਵਲੋਂ ਚੰਨੀ ’ਤੇ ਉਠਾਏ ਜਾ ਰਹੇ ਕਈ ਤਰ੍ਹਾਂ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਮੈਂ ਗ੍ਰਹਿ ਮੰਤਰੀ ਨੂੰ ਦੋ ਚਿੱਠੀਆਂ ਦਿੱਤੀਆਂ ਇਕ ਪੰਜਾਬ ਦੀ ਸਰਹੱਦ ਸੀਲ ਕਰਨ ਬਾਰੇ ਅਤੇ ਦੂਜਾ ਖੇਤੀ ਕਾਨੂੰਨਾਂ ਨੂੰ ਖ਼ਤਮ ਕਰਨ ਬਾਰੇ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕਿਹਾ ਕਿ ਪੰਜਾਬ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਬੀ.ਜੇ.ਪੀ. ਅਤੇ ਆਰ.ਐੱਸ.ਐੱਸ ਦੇ ਹੱਥਾਂ ’ਚ ਕਰ ਦਿੱਤਾ ਹੈ। ਆਰ.ਐੱਸ.ਐੱਸ ਪੰਜਾਬ ਦੀ ਦੁਸ਼ਮਣ ਜਮਾਤ ਹੈ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਮਾਚਿਸ ਦੀ ਡੱਬੀ ਕਾਰਨ ਦੁਕਾਨਦਾਰ ਨੇ ਤੇਜ਼ਧਾਰ ਹਥਿਆਰ ਨਾਲ ਵੱਢਿਆ ਨੌਜਵਾਨ (ਤਸਵੀਰਾਂ)
ਨੋਟ – ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਪੰਜਾਬ ਵਿਧਾਨ ਸਭਾ ਅੰਦਰ CM ਚੰਨੀ ਨੇ ਘੇਰਿਆ ਅਕਾਲੀ ਦਲ, ਵਿੰਨ੍ਹੇ ਤਿੱਖੇ ਸ਼ਬਦੀ ਤੀਰ
NEXT STORY