ਅੰਮ੍ਰਿਤਸਰ : ਇਕ ਵਾਰ ਫਿਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਸਾਦਗੀ ਭਰਿਆ ਅੰਦਾਜ਼ ਉਸ ਸਮੇਂ ਨਜ਼ਰ ਆਇਆ ਜਦੋਂ ਸੋਮਵਾਰ ਰਾਤ ਉਹ ਸਰੱਹਦੀ ਪਿੰਡ ਦੇ ਰਹਿਣ ਵਾਲੇ ਛੋਟੇ ਕਿਸਾਨਾਂ ਦਾ ਹਾਲਚਾਲ ਜਾਨਣ ਲਈ ਪਿੰਡ ਖੁਆਲੀ ਪਹੁੰਚ ਗਏ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਲਿਆਂ ਨਾਲ ਨਾ ਸਿਰਫ ਸਮਾਂ ਬਿਤਾਇਆ ਸਗੋਂ ਉਨ੍ਹਾਂ ਦੇ ਹੱਥਾਂ ਨਾਲ ਬਣੀ ਮੱਕੀ ਦੀ ਰੋਟੀ ਅਤੇ ਸਰ੍ਹੋਂ ਦਾ ਸਾਗ ਜ਼ਮੀਨ ’ਤੇ ਬੈਠ ਕੇ ਖਾਧਾ। ਪਿੰਡ ਵਿਚ ਉਨ੍ਹਾਂ ਨੇ ਲੋਕਾਂ ਨੂੰ ਸਾਧਾਰਣ ਵਿਆਹ ਕਰਨ ਲਈ ਪ੍ਰੇਰਤ ਕੀਤਾ।
ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਐਲਾਨ
ਕਿਸਾਨਾਂ ਨਾਲ ਗੱਲਬਾਤ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਕੋਲ 15 ਏਕੜ ਜ਼ਮੀਨ ਹੈ, ਉਹ ਵੀ ਦੋ ਸਮੇਂ ਦੀ ਰੋਟ ਠੀਕ ਢੰਗ ਨਾਲ ਖਾਣ ਤੋਂ ਅਸਮਰੱਥ ਹਨ। ਸਖ਼ਤ ਮਿਹਨਤ ਕਰਨ ਦੇ ਬਾਵਜੂਦ ਆਪਣੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਉਨ੍ਹਾਂ ਨੂੰ ਸੰਘਰਸ਼ ਕਰਨਾ ਪੈ ਰਿਹਾ ਹੈ। ਕਿਸਾਨਾਂ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਉਨ੍ਹਾਂ ਦੇ ਹੁਣ ਪਰਿਵਾਰ ਵੱਡੇ ਹੋ ਰਹੇ ਹਨ ਅਤੇ ਉਨ੍ਹਾਂ ਕੋਲ ਜ਼ਮੀਨਾਂ ਛੋਟੀਆਂ ਹੁੰਦੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਕਾਂਗਰਸ ਵਲੋਂ ਚੋਣ ਕਮੇਟੀਆਂ ਦਾ ਐਲਾਨ, ਸੁਨੀਲ ਜਾਖੜ ਤੇ ਪ੍ਰਤਾਪ ਬਾਜਵਾ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਅਜਿਹੇ ਵਿਚ ਪਰਿਵਾਰਾਂ ਨੂੰ ਪਾਲਣਾ ਸੌਖਾ ਨਹੀਂ ਹੈ। ਸਮੇਂ ਦੇ ਨਾਲ ਕਿਸਾਨੀ ਦੀ ਆਮਦਨੀ ਵੀ ਘੱਟ ਹੋ ਰਹੀ ਹੈ ਅਤੇ ਖਰਚੇ ਵੱਧ ਰਹੇ ਹਨ। ਇਸ ’ਤੇ ਮੁੱਖ ਮੰਤਰੀ ਨੇ ਖੇਤੀ ਨੂੰ ਫਾਇਦੇਮੰਦ ਬਨਾਉਣ ਲਈ ਕਿਸਾਨਾਂ ਨੂੰ ਸੁਝਾਅ ਮੰਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਪਰਾਲੀ ਦਾ ਸਹੀ ਢੰਗ ਨਾਲ ਨਿਪਟਾਰਾ ਕਰਨ ਲਈ ਵੀ ਕਿਸਾਨਾਂ ਨੂੰ ਸੁਝਾਅ ਦੇ ਲਈ ਕਿਹਾ।
ਇਹ ਵੀ ਪੜ੍ਹੋ : ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ‘ਸਿੱਟ’ ਡੇਰਾ ਸਿਰਸਾ ਪੁੱਜੀ, ਨਹੀਂ ਹੋ ਸਕੇ ਸਵਾਲ ਜਵਾਬ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਕਰਤਾਰਪੁਰ ਪਹੁੰਚੇ ਅਰਵਿੰਦ ਕੇਜਰੀਵਾਲ ਨੇ 'ਮਹਿਲਾ ਸ਼ਕਤੀਕਰਨ ਮੁਹਿੰਮ' ਦੀ ਕੀਤੀ ਸ਼ੁਰੂਆਤ
NEXT STORY