ਸ੍ਰੀ ਚਮਕੌਰ ਸਾਹਿਬ — ਪੰਜਾਬ ਦੇ ਨਵੇਂ ਮੁੱਖ ਮੰਤਰੀ ਦੇ ਅਹੁਦੇ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਚਰਨਜੀਤ ਸਿੰਘ ਚੰਨੀ ਸ੍ਰੀ ਚਮਕੌਰ ਸਾਹਿਬ ਦੇ ਗੁਰਦੁਆਰਾ ਸਾਹਿਬ ’ਚ ਨਤਮਸਤਕ ਹੋਣ ਪੁੱਜੇ। ਗੁਰਦੁਆਰਾ ਸਾਹਿਬ ’ਚ ਮੱਥਾ ਟੇਕ ਚਰਨਜੀਤ ਸਿੰਘ ਚੰਨੀ ਨੇ ਗੁਰੂ ਸਾਹਿਬ ਜੀ ਦਾ ਆਸ਼ਿਰਵਾਦ ਲਿਆ। ਇਸ ਦੇ ਬਾਅਦ ਚਰਨਜੀਤ ਸਿੰਘ ਚੰਨੀ ਰਾਜ ਭਵਨ ਲਈ ਰਵਾਨਾ ਹੋ ਗਏ।
ਜ਼ਿਕਰਯੋਗ ਹੈ ਕਿ ਕਾਂਗਰਸ ਹਾਈਕਮਾਨ ਨੇ ਇਕ ਵੱਡਾ ਉਲਟਫੇਰ ਕਰਦੇ ਹੋਏ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨ ਦਿੱਤਾ ਹੈ। ਅੱਜ ਥੋੜ੍ਹੀ ਦੇਰ ਵਿਚ ਚੰਨੀ ਪੰਜਾਬ ਦੇ 16ਵੇਂ ਮੁੱਖ ਮੰਤਰੀ ਦੇ ਤੌਰ ’ਤੇ ਸਹੁੰ ਚੁੱਕਣਗੇ। ਪੰਜਾਬ ਰਾਜਭਵਨ ਵਿਚ ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਚੰਨੀ ਨੇ ਕਿਹਾ ਕਿ ਉਨ੍ਹਾਂ ਨੇ ਰਾਜਪਾਲ ਨੂੰ ਆਪਣਾ ਦਾਅਵਾ ਪੇਸ਼ ਕੀਤਾ ਹੈ। ਰਾਜਪਾਲ ਵਲੋਂ ਸਵੇਰੇ 11 ਵਜੇ ਸਹੁੰ ਚੁਕਵਾਈ ਜਾਵੇਗੀ। ਇਸ ਤੋਂ ਪਹਿਲਾਂ ਚੰਨੀ ਨੇ ਕਿਹਾ ਕਿ ਸ਼ਨੀਵਾਰ ਨੂੰ ਪੰਜਾਬ ਕਾਂਗਰਸ ਭਵਨ ਵਿਚ ਸ਼ਾਮ 5 ਵਜੇ ਵਿਧਾਇਕ ਦਲ ਦੀ ਬੈਠਕ ਹੋਈ ਸੀ। ਇਸ ਬੈਠਕ ਵਿਚ ਵਿਧਾਇਕਾਂ ਨੇ ਸਰਵਸੰਮਤੀ ਨਾਲ ਪ੍ਰਸਤਾਵ ਪਾਸ ਕੀਤੇ ਸਨ। ਇਸ ਦੀ ਅਗਲੀ ਕੜੀ ਵਿਚ ਹੁਣ ਰਾਜਪਾਲ ਨੂੰ ਦਾਅਵਾ ਪੇਸ਼ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਚਰਨਜੀਤ ਸਿੰਘ ਚੰਨੀ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਦਿੱਤੀਆਂ ਸ਼ੁੱਭਕਾਮਨਾਵਾਂ
2 ਉਪ ਮੁੱਖ ਮੰਤਰੀਆਂ ਅਤੇ ਮੰਤਰੀਆਂ ਨੂੰ ਸਹੁੰ ਬਾਅਦ ਵਿਚ
ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਦੱਸਿਆ ਕਿ ਸੋਮਵਾਰ ਨੂੰ ਕੇਵਲ ਚਰਨਜੀਤ ਸਿੰਘ ਚੰਨੀ ਸਹੁੰ ਚੁੱਕਣਗੇ। ਉਪ ਮੁੱਖ ਮੰਤਰੀ ਜਾਂ ਹੋਰ ਮੰਤਰੀਆਂ ਦੀ ਸਹੁੰ ਚੁੱਕ ਸਮਾਰੋਹ ਬਾਅਦ ਵਿਚ ਹੋਵੇਗਾ। ਰਾਵਤ ਨੇ ਕਿਹਾ ਕਿ ਆਮ ਰਾਏ ਹੈ ਕਿ 2 ਉਪ ਮੁੱਖ ਮੰਤਰੀਆਂ ਨੂੰ ਸਹੁੰ ਚੁੱਕਵਾਈ ਜਾਵੇ ਪਰ ਇਸਦਾ ਫੈਸਲਾ ਚੰਨੀ ਦੇ ਸਹੁੰ ਚੁੱਕ ਸਮਾਰੋਹ ਤੋਂ ਬਾਅਦ ਹੀ ਹੋ ਸਕੇਗਾ। ਚੰਨੀ ਸਹੁੰ ਚੁੱਕਣ ਤੋਂ ਬਾਅਦ ਕਾਂਗਰਸ ਹਾਈਕਮਾਨ ਦੀ ਸਹਿਮਤੀ ਨਾਲ ਹੀ ਮੰਤਰੀਆਂ ਅਤੇ ਉਪ ਮੁੱਖ ਮੰਤਰੀ ਦੇ ਤੌਰ ’ਤੇ ਨਾਂਵਾਂ ਦੀ ਚੋਣ ਕਰਨਗੇ।
ਇਹ ਵੀ ਪੜ੍ਹੋ : ਕੈਪਟਨ ਦੇ ਕਾਰਨਾਮਿਆਂ ਦਾ ਖੋਲਾਂਗਾ ਚਿੱਠਾ, ਮੁਹੰਮਦ ਮੁਸਤਫ਼ਾ ਦੀ ਧਮਕੀ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਅਹਿਮ ਖ਼ਬਰ : ਕੈਪਟਨ ਦੇ ਵਿਰੋਧ ਦੇ ਮੱਦੇਨਜ਼ਰ ਕੱਟਿਆ ਗਿਆ ਸਿੱਧੂ ਅਤੇ ਰੰਧਾਵਾ ਦਾ ਪੱਤਾ
NEXT STORY