ਚੰਡੀਗੜ੍ਹ : ਪੰਜਾਬ ਸਰਕਾਰ ਵਿੱਚ ਵੱਡੇ ਬਦਲਾਅ ਤੋਂ ਬਾਅਦ ਹੁਣ ਪ੍ਰਸ਼ਾਸਕੀ ਬਦਲਾਅ ਦੇਖਣ ਨੂੰ ਮਿਲੇ ਹਨ। ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਦੇ ਨਵੇਂ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਮਗਰੋਂ ਇਹ ਬਦਲਾਅ ਸ਼ੁਰੂ ਹੋ ਗਏ ਹਨ। ਨਵੇਂ ਮੁੱਖ ਮੰਤਰੀ ਵੱਲੋਂ ਸਹੁੰ ਚੁੱਕਣ ਮਗਰੋਂ ਆਈ. ਏ. ਐਸ. ਅਧਿਕਾਰੀ ਹੁਸਨ ਲਾਲ ਨੂੰ ਉਨ੍ਹਾਂ ਦਾ ਪ੍ਰਮੁੱਖ ਸਕੱਤਰ ਲਾਇਆ ਗਿਆ ਹੈ। ਇਸ ਦੇ ਨਾਲ ਹੀ ਸਾਲ 2000 ਬੈਚ ਦੇ ਆਈ. ਏ. ਐਸ. ਅਧਿਕਾਰੀ ਰਾਹੁਲ ਤਿਵਾੜੀ ਨੂੰ ਵਿਸ਼ੇਸ਼ ਪ੍ਰਮੁੱਖ ਸਕੱਤਰ ਲਾਇਆ ਗਿਆ ਹੈ।
ਇਹ ਵੀ ਪੜ੍ਹੋ : ਅਹਿਮ ਖ਼ਬਰ : 'ਕੈਪਟਨ' ਵੱਲੋਂ ਕਾਂਗਰਸ 'ਚ ਸ਼ਾਮਲ ਕਰਵਾਏ 'ਆਪ' ਵਿਧਾਇਕਾਂ ਦਾ ਕੀ ਹੋਵੇਗਾ?
ਪੰਜਾਬ ਦੇ ਮੁੱਖ ਸਕੱਤਰ ਵਿੰਨੀ ਮਹਾਜਨ ਵੱਲੋਂ ਜਾਰੀ ਪੱਤਰ ਮੁਤਾਬਕ ਆਈ. ਏ. ਐਸ. ਤੇਜਵੀਰ ਸਿਘ ਅਤੇ ਗੁਰਕਿਰਤ ਕਿਰਪਾਲ ਸਿੰਘ ਦੇ ਪੋਸਟਿੰਗ ਆਰਡਰਾਂ ਲਈ ਅਜੇ ਉਡੀਕ ਕਰਨੀ ਪਵੇਗੀ। ਕੈਪਟਨ ਅਮਰਿੰਦਰ ਸਿੰਘ ਦੇ ਕਾਰਜਕਾਲ 'ਚ ਹੁਸਨ ਲਾਲ ਨੂੰ ਜਦੋਂ ਮੁੱਖ ਸਿਹਤ ਸਕੱਤਰ ਲਗਾਇਆ ਗਿਆ ਸੀ ਤਾਂ ਉਨ੍ਹਾਂ ਵੱਲੋਂ ਕੋਰੋਨਾ ਮਹਾਮਾਰੀ ਦੌਰਾਨ ਬਾਖੂਬੀ ਆਪਣੀਆਂ ਸੇਵਾਵਾਂ ਨਿਭਾਈਆਂ ਗਈਆਂ ਸਨ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਕੈਪਟਨ ਦੇ ਵਿਰੋਧ ਦੇ ਮੱਦੇਨਜ਼ਰ ਕੱਟਿਆ ਗਿਆ ਸਿੱਧੂ ਅਤੇ ਰੰਧਾਵਾ ਦਾ ਪੱਤਾ
ਸਰਕਾਰ ਨੇ ਉਨ੍ਹਾਂ ਦੇ ਕੰਮ ਦੀ ਸ਼ਲਾਘਾ ਵੀ ਕੀਤੀ ਸੀ ਪਰ ਬਾਅਦ ਵਿੱਚ ਜੁਲਾਈ, 2021 ਨੂੰ ਉਨ੍ਹਾਂ ਤੋਂ ਮੁੱਖ ਸਿਹਤ ਸਕੱਤਰ ਵਿਭਾਗ ਲੈ ਲਿਆ ਗਿਆ ਸੀ। ਹੁਣ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਮਗਰੋਂ ਇੱਕ ਵਾਰ ਮੁੜ ਆਈ. ਏ. ਐਸ. ਅਧਿਕਾਰੀ ਹੁਸਨ ਲਾਲ ਦਾ ਅਹੁਦਾ ਵਧਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਚਰਨਜੀਤ ਚੰਨੀ ਦੇ ਮੁੱਖ ਮੰਤਰੀ ਬਣਨ 'ਤੇ ਪ੍ਰਧਾਨ ਮੰਤਰੀ 'ਮੋਦੀ' ਨੇ ਦਿੱਤੀ ਵਧਾਈ, ਟਵੀਟ ਕਰਕੇ ਆਖੀ ਇਹ ਗੱਲ
ਦੱਸਣਯੋਗ ਹੈ ਕਿ ਚਰਨਜੀਤ ਸਿੰਘ ਚੰਨੀ ਵੱਲੋਂ ਅੱਜ ਸਵੇਰੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਦੇ ਅਹੁਦੇ ਵਜੋਂ ਸਹੁੰ ਚੁੱਕੀ ਗਈ ਹੈ, ਜਿਸ ਤੋਂ ਬਾਅਦ ਸੀ. ਐਮ. ਓ. ਦਫ਼ਤਰ 'ਚ ਇਹ ਨਵੀਆਂ ਤਾਇਨਾਤੀਆਂ ਕੀਤੀਆਂ ਗਈਆਂ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸੰਗਰੂਰ ’ਚ ਵੱਡੀ ਵਾਰਦਾਤ : ਸ਼ੱਕੀ ਹਾਲਾਤ ’ਚ ਪਤੀ ਨੇ ਕੁਹਾੜੀ ਮਾਰ ਕੀਤਾ ਪਤਨੀ ਦਾ ਕਤਲ
NEXT STORY