ਜਲੰਧਰ/ਚੰਡੀਗੜ੍ਹ (ਧਵਨ) : ਕਾਂਗਰਸ ਹਾਈਕਮਾਨ ਦੀ ਸਲਾਹ ’ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਮਾਇਤੀ ਕਈ ਆਗੂਆਂ ਨੂੰ ਆਪਣੇ ਨਾਲ ਜੋੜ ਲਿਆ ਹੈ। ਪਿਛਲੇ ਕੁਝ ਦਿਨਾਂ ਦੌਰਾਨ ਚੰਨੀ ਨੇ ਲਗਾਤਾਰ ਕੈਪਟਨ ਨਾਲ ਰਹੇ ਆਗੂਆਂ ਦੀਆਂ ਰਿਹਾਇਸ਼ਾਂ ’ਤੇ ਜਾ ਕੇ ਉਨ੍ਹਾਂ ਦਾ ਮਨ ਜਿੱਤਣ ਦੀ ਕੋਸ਼ਿਸ਼ ਕੀਤੀ। ਇਸ ਅਧੀਨ ਉਹ ਸਭ ਤੋਂ ਪਹਿਲਾਂ ਆਪਣੀ ਅੰਮ੍ਰਿਤਸਰ ਫੇਰੀ ਦੌਰਾਨ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਵਿਧਾਇਕ ਰਾਜ ਕੁਮਾਰ ਵੇਰਕਾ ਦੀ ਰਿਹਾਇਸ਼ ਵਿਖੇ ਗਏ ਸਨ। ਇਸੇ ਤਰ੍ਹਾਂ ਚੰਨੀ ਨੇ ਕਾਂਗਰਸੀ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ, ਚੌਧਰੀ ਸੰਤੋਖ ਸਿੰਘ ਅਤੇ ਹੋਰਨਾਂ ਵਿਧਾਇਕਾਂ ਨੂੰ ਵੀ ਆਪਣੇ ਨਾਲ ਲੈ ਕੇ ਚੱਲਣਾ ਸ਼ੁਰੂ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਜੇਲ੍ਹਾਂ 'ਚ ਸਜ਼ਾ ਕੱਟ ਰਹੇ ਕੈਦੀਆਂ ਨੂੰ ਦੇਵੇਗੀ ਰਾਹਤ, ਨੋਟੀਫਿਕੇਸ਼ਨ ਜਾਰੀ
ਕਾਂਗਰਸ ਹਾਈਕਮਾਨ ਨੇ ਇਹ ਨਿਰਦੇਸ਼ ਇਸ ਲਈ ਦਿੱਤੇ ਸਨ ਤਾਂ ਜੋ ਸੂਬੇ ’ਚ ਧੜੇਬੰਦੀ ਨੂੰ ਖ਼ਤਮ ਕੀਤਾ ਜਾ ਸਕੇ। ਕੈਪਟਨ ਨੇ ਵੀ ਚੰਨੀ ਦੀ ਨਿਯੁਕਤੀ ਅਤੇ ਉਨ੍ਹਾਂ ਵੱਲੋਂ ਚੁੱਕੇ ਗਏ ਕਦਮਾਂ ਦੀ ਲਗਾਤਾਰ ਸ਼ਲਾਘਾ ਕੀਤੀ ਹੈ। ਕੈਪਟਨ ਦਾ ਵਿਵਾਦ ਸਿਰਫ ਨਵਜੋਤ ਸਿੰਘ ਸਿੱਧੂ ਨਾਲ ਹੈ। ਚੰਨੀ ਨਾਲ ਉਨ੍ਹਾਂ ਦੇ ਸਬੰਧ ਚੰਗੇ ਹੀ ਰਹੇ ਹਨ। ਕਾਂਗਰਸੀਆਂ ਦਾ ਇਹ ਮੰਨਣਾ ਹੈ ਕਿ ਉਕਤ ਕਦਮ ਚੰਨੀ ਵੱਲੋਂ ਇਸ ਲਈ ਹੀ ਚੁੱਕੇ ਗਏ ਤਾਂ ਜੋ ਪਾਰਟੀ ’ਚ ਵੱਖਰਾ ਧੜਾ ਨਾ ਬਣ ਸਕੇ। ਇਸੇ ਦਿਸ਼ਾ ’ਚ ਚੰਨੀ ਨੇ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਦੀ ਰਿਹਾਇਸ਼ ਵਿਖੇ ਜਾ ਕੇ ਵੀ ਉਨ੍ਹਾਂ ਨਾਲ ਮੁਲਾਕਾਤ ਕੀਤੀ ਸੀ।
ਇਹ ਵੀ ਪੜ੍ਹੋ : 'ਕੈਪਟਨ' ਬਾਰੇ ਕਾਂਗਰਸੀ ਆਗੂ ਸੁਪ੍ਰਿਆ ਦੇ ਬਿਆਨ 'ਤੇ ਰਵੀਨ ਠੁਕਰਾਲ ਦਾ ਟਵੀਟ, ਕਹੀ ਇਹ ਗੱਲ
ਇਸੇ ਤਰ੍ਹਾਂ ਉਹ ਹੋਰਨਾਂ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨਾਲ ਵੀ ਬੈਠਕਾਂ ਕਰ ਰਹੇ ਹਨ। ਚੰਨੀ ਨੂੰ ਇਹ ਸੁਝਾਅ ਵੀ ਦਿੱਤਾ ਗਿਆ ਹੈ। ਹੁਣ ਕਾਂਗਰਸ ਸਰਕਾਰ ਕੋਲ ਮੁਸ਼ਕਿਲ ਨਾਲ 100 ਦਿਨ ਦਾ ਸਮਾਂ ਬਚਿਆ ਹੋਇਆ ਹੈ।
ਇਹ ਵੀ ਪੜ੍ਹੋ : ਮੁੱਖ ਮੰਤਰੀ ਦੇ ਨਿਰਦੇਸ਼ਾਂ ਮਗਰੋਂ ਹਰਕਤ 'ਚ ਬਿਜਲੀ ਮਹਿਕਮਾ, ਅਧਿਕਾਰੀਆਂ ਨੂੰ ਜਾਰੀ ਕੀਤੀਆਂ ਹਦਾਇਤਾਂ
ਇਸ ਲਈ ਇਸ ਸਮੇਂ ਦੌਰਾਨ ਤਬਾਦਲਿਆਂ ਦੇ ਦੌਰ ’ਚ ਵਧੇਰੇ ਸਰਕਾਰ ਨਾ ਫਸੇ ਅਤੇ ਜਲਦੀ ਤੋਂ ਜਲਦੀ ਸਰਕਾਰੀ ਕੰਮਾਂ ’ਚ ਤੇਜ਼ੀ ਲਿਆਂਦੀ ਜਾਵੇ ਕਿਉਂਕਿ ਜੇ ਸਰਕਾਰ ਤਬਾਦਲਿਆਂ ’ਚ ਫਸ ਗਈ ਤਾਂ ਫਿਰ ਉਸ ਦਾ ਧਿਆਨ ਚੋਣਾਂ ਤੋਂ ਹਟ ਜਾਏਗਾ। ਕਾਂਗਰਸ ਨੂੰ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੋਹਾਂ ਨਾਲ ਮੁਕਾਬਲਾ ਕਰਨਾ ਹੈ। ਨਾਲ ਹੀ ਆਪਣੇ ਏਜੰਡੇ ਨੂੰ ਪੂਰੀ ਤਰ੍ਹਾਂ ਸੈੱਟ ਕਰਨਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬ ਸਰਕਾਰ ਜੇਲ੍ਹਾਂ 'ਚ ਸਜ਼ਾ ਕੱਟ ਰਹੇ ਕੈਦੀਆਂ ਨੂੰ ਦੇਵੇਗੀ ਰਾਹਤ, ਨੋਟੀਫਿਕੇਸ਼ਨ ਜਾਰੀ
NEXT STORY