ਚੰਡੀਗੜ੍ਹ : ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਨਵਜੋਤ ਸਿੱਧੂ ਵੱਲੋਂ ਦਿੱਤੇ ਗਏ ਅਸਤੀਫ਼ੇ 'ਤੇ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਜਾਣਕਾਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਇਸ ਬਾਰੇ ਨਵਜੋਤ ਸਿੱਧੂ ਨਾਲ ਬੈਠ ਕੇ ਗੱਲਬਾਤ ਕਰਨਗੇ। ਚਰਨਜੀਤ ਚੰਨੀ ਨੇ ਕਿਹਾ ਕਿ ਨਵਜੋਤ ਸਿੱਧੂ ਸਾਡੇ ਪ੍ਰਧਾਨ ਹਨ ਅਤੇ ਬਹੁਤ ਵਧੀਆ ਲੀਡਰ ਹਨ।
ਇਹ ਵੀ ਪੜ੍ਹੋ : ਚੰਨੀ ਵਜ਼ਾਰਤ ਦੀ ਪਹਿਲੀ ਮੀਟਿੰਗ ਦੌਰਾਨ ਲਿਆ ਗਿਆ ਵੱਡਾ ਫ਼ੈਸਲਾ
ਉਨ੍ਹਾਂ ਕਿਹਾ ਕਿ ਅਜੇ ਉਨ੍ਹਾਂ ਨਾਲ ਮੇਰੀ ਗੱਲ ਨਹੀਂ ਹੋਈ ਹੈ ਅਤੇ ਗੱਲਬਾਤ ਦੌਰਾਨ ਜੇਕਰ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਨਾਰਾਜ਼ਗੀ ਵੀ ਹੈ ਤਾਂ ਉਹ ਵੀ ਦੂਰ ਕਰ ਲਈ ਜਾਵੇਗੀ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਨਵਜੋਤ ਸਿੱਧੂ 'ਤੇ ਉਨ੍ਹਾਂ ਨੂੰ ਪੂਰਾ ਭਰੋਸਾ ਹੈ। ਕਿਸਾਨਾਂ ਬਾਰੇ ਬੋਲਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਅੱਜ ਕਿਸਾਨੀ ਬਹੁਤ ਸੰਕਟ 'ਚ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਇਹ ਕਾਨੂੰਨ ਰੱਦ ਨਾ ਕੀਤੇ ਗਏ ਤਾਂ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਜਾਵੇਗਾ ਅਤੇ ਇਹ ਕਾਨੂੰਨ ਰੱਦ ਕਰਨੇ ਪੈਣਗੇ।
ਇਹ ਵੀ ਪੜ੍ਹੋ : ਦੁਬਈ ਵੀ ਕਰਦਾ ਹੈ ਗੁਰਦਾਸਪੁਰੀਏ 'ਜੋਗਿੰਦਰ ਸਲਾਰੀਆ' 'ਤੇ ਮਾਣ, ਦਿੱਤਾ ਗੋਲਡਨ ਵੀਜ਼ਾ
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੰਯੁਕਤ ਕਿਸਾਨ ਮੋਰਚੇ ਨਾਲ ਖੜ੍ਹੀ ਹੈ। ਉਨ੍ਹਾਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦਾ ਪੂਰਾ ਸਾਥ ਸਰਕਾਰ ਵੱਲੋਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਇਹ ਕਾਨੂੰਨ ਰੱਦ ਨਹੀਂ ਕੀਤੇ ਗਏ ਤਾਂ ਉਹ ਖ਼ੁਦ ਆਪਣੇ ਮੰਤਰੀਆਂ, ਵਿਧਾਇਕਾਂ ਅਤੇ ਆਮ ਲੋਕਾਂ ਨਾਲ ਦਿੱਲੀ ਵੱਲ ਕੂਚ ਕਰਨਗੇ ਅਤੇ ਉੱਥੇ ਰਾਤ ਨੂੰ ਖੇਤਾਂ 'ਚ ਸੌਣਗੇ ਪਰ ਖੇਤੀ ਕਾਨੂੰਨ ਰੱਦ ਕਰਵਾ ਕੇ ਰਹਿਣਗੇ।
ਇਹ ਵੀ ਪੜ੍ਹੋ : ਮੰਤਰੀ ਆਸ਼ੂ ਵੱਲੋਂ ਨਗਰ ਨਿਗਮ ਨੂੰ ਹਫ਼ਤੇ ਅੰਦਰ ਸੜਕਾਂ ਦੀ ਮੁਰੰਮਤ ਕਰਨ ਦੇ ਨਿਰਦੇਸ਼, ਦਿੱਤੀ ਸਖ਼ਤ ਚਿਤਾਵਨੀ
ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਪੰਜਾਬ ਨੂੰ ਜੰਮੂ-ਕਸ਼ਮੀਰ ਨਾ ਬਣਾਇਆ ਜਾਵੇ। ਇਸ ਮੌਕੇ ਜਦੋਂ ਉਨ੍ਹਾਂ ਨੂੰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿੱਲੀ ਦੌਰੇ ਬਾਰੇ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਕੈਪਟਨ ਪੰਜਾਬ ਦੀ ਹੀ ਗੱਲ ਕਰਨਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸਿੱਧੂ ਦੇ ਅਸਤੀਫੇ ’ਤੇ ਕੈਪਟਨ ਦਾ ਧਮਾਕੇਦਾਰ ਟਵੀਟ, ‘ਮੈਂ ਪਹਿਲਾਂ ਹੀ ਕਿਹਾ ਸੀ ਇਹ ਟਿਕ ਕੇ ਨਹੀਂ ਰਹਿ ਸਕਦਾ’
NEXT STORY