ਚੰਡੀਗੜ੍ਹ : ਸ਼ਹਿਰ ਦੇ ਸੈਕਟਰ-16 ਗਾਂਧੀ ਭਵਨ ਵਿਖੇ ਲਖੀਮਪੁਰ ਹਿੰਸਾ ਦੇ ਮਾਮਲੇ 'ਚ ਪੰਜਾਬ ਯੂਥ ਕਾਂਗਰਸ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਇਸ ਧਰਨੇ 'ਚ ਸ਼ਾਮਲ ਹੋਣ ਲਈ ਪੁੱਜੇ ਹਨ। ਲਖੀਮਪੁਰ ਘਟਨਾ ਦੇ ਮ੍ਰਿਤਕ ਕਿਸਾਨਾਂ ਲਈ ਮੁੱਖ ਮੰਤਰੀ ਚੰਨੀ ਵੱਲੋਂ ਮੌਨ ਵਰਤ ਵੀ ਰੱਖਿਆ ਗਿਆ।
ਇਹ ਵੀ ਪੜ੍ਹੋ : STF ਦੀ ਸੀਲਬੰਦ ਰਿਪੋਰਟ 'ਤੇ ਨਵਜੋਤ ਸਿੱਧੂ ਦਾ ਟਵੀਟ, 'ਅੱਜ ਖੁੱਲ੍ਹਣਗੇ ਨਸ਼ਾ ਕਾਰੋਬਾਰੀਆਂ ਦੇ ਭੇਤ'
ਮੁੱਖ ਮੰਤਰੀ ਸਮੇਤ ਮਨਪ੍ਰੀਤ ਬਾਦਲ ਅਤੇ ਹੋਰ ਵੀ ਕਈ ਕਾਂਗਰਸੀ ਆਗੂ ਧਰਨੇ 'ਤੇ ਬੈਠੇ ਹੋਏ ਹਨ। ਕਾਂਗਰਸ ਵੱਲੋਂ ਸ਼ਾਂਤਮਾਈ ਢੰਗ ਨਾਲ ਲਖੀਮਪੁਰ ਘਟਨਾ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਮੌਕੇ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਸ ਘਟਨਾ ਨੇ ਜਲ੍ਹਿਆਂਵਾਲਾ ਬਾਗ ਕਾਂਡ ਦੀ ਯਾਦ ਦੁਆ ਦਿੱਤੀ ਹੈ।
ਇਹ ਵੀ ਪੜ੍ਹੋ : ਸਾਹਨੇਵਾਲ 'ਚ ਜਵਾਨ ਮੁੰਡੇ ਦੀ ਚਿੱਟੇ ਦੀ ਓਵਰਡੋਜ਼ ਨਾਲ ਮੌਤ, ਬਾਂਹ 'ਚ ਲੱਗੀ ਮਿਲੀ ਸਰਿੰਜ
ਉਨ੍ਹਾਂ ਕਿਹਾ ਕਿ ਦੇਸ਼ 'ਚ ਇਹ ਸਭ ਕੁੱਝ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਕੇਂਦਰ ਸਰਕਾਰ ਨੂੰ ਕਹਿਣਾ ਚਾਹੁੰਦੇ ਹਨ ਕਿ ਦੇਸ਼ ਦੇ ਨੌਜਵਾਨ ਨੂੰ ਦੁਬਾਰਾ ਦੇਸ਼ 'ਚ ਲੋਕਤੰਤਰ ਬਹਾਲ ਕਰਨ ਲਈ ਮਜਬੂਰ ਨਾ ਕਰੋ ਕਿ ਉਹ ਦੁਬਾਰਾ ਸ. ਭਗਤ ਸਿੰਘ ਵੱਲ ਦੇਖਣ। ਉਨ੍ਹਾਂ ਕਿਹਾ ਕਿ ਅੱਜ ਲੋਕਾਂ ਦੀ ਆਵਾਜ਼ ਨੂੰ ਪਛਾਨਣ ਦੀ ਲੋੜ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦੇ 'ਡਰੱਗ ਰੈਕਟ' ਮਾਮਲੇ ਦੀ ਜਲਦੀ ਸੁਣਵਾਈ ਵਾਲੀ ਪਟੀਸ਼ਨ ਮਨਜ਼ੂਰ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖ਼ੁਸ਼ਖ਼ਬਰੀ,ਅੰਮ੍ਰਿਤਸਰ ਤੋਂ ਜੰਮੂ ਲਈ 10 ਅਕਤੂਬਰ ਤੋਂ ਸ਼ੁਰੂ ਹੋਵੇਗੀ ਫਲਾਈਟ
NEXT STORY