ਲੁਧਿਆਣਾ (ਹਿਤੇਸ਼) : ਦੀਵਾਲੀ ਦੌਰਾਨ ਪਟਾਕੇ ਜਾਂ ਹੋਰ ਸਮਾਨ ਵੇਚਣ ਵਾਲੇ ਦੁਕਾਨਦਾਰਾਂ ਨੂੰ ਕੋਈ ਦਿੱਕਤ ਨਹੀਂ ਹੋਵੇਗੀ। ਇਸ ਸਬੰਧੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਨਿਰਦੇਸ਼ ਜਾਰੀ ਕੀਤੇ ਗਏ ਹਨ। ਲੁਧਿਆਣਾ 'ਚ ਬੁੱਧਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਚੰਨੀ ਨੇ ਦੱਸਿਆ ਕਿ ਉਹ ਆਪਣੇ ਪਿਤਾ ਦੀ ਟੈਂਟ ਦੀ ਦੁਕਾਨ ਬਾਹਰ ਦੀਵਾਲੀ ਦੇ ਮੌਕੇ 'ਤੇ ਪਟਾਕਿਆਂ ਦੀ ਫੜ੍ਹੀ ਲਾਉਂਦੇ ਰਹੇ ਹਨ।
ਇਹ ਵੀ ਪੜ੍ਹੋ : 'ਕੈਪਟਨ' ਦੀ ਪ੍ਰੈੱਸ ਕਾਨਫਰੰਸ ਦੌਰਾਨ ਨਵਜੋਤ ਸਿੱਧੂ ਨੇ ਕੱਢੀ ਭੜਾਸ, ਟਵੀਟ ਕਰਕੇ ਆਖੀ ਇਹ ਗੱਲ
ਉਨ੍ਹਾਂ ਕਿਹਾ ਕਿ ਇਸ ਦੇ ਮੱਦੇਨਜ਼ਰ ਹੀ ਉਨ੍ਹਾਂ ਨੂੰ ਅਹਿਸਾਸ ਹੈ ਕਿ ਇਨ੍ਹਾਂ ਦਿਨਾਂ 'ਚ ਸਮਾਨ ਵੇਚਣ ਵਾਲੇ ਦੁਕਾਨਦਾਰਾਂ ਨੂੰ ਪੁਲਸ ਵੱਲੋਂ ਕਿਸ ਤਰ੍ਹਾਂ ਪਰੇਸ਼ਾਨ ਕੀਤਾ ਜਾਂਦਾ ਹੈ। ਇਸ ਲਈ ਉਨ੍ਹਾਂ ਨੇ ਦੀਵਾਲੀ ਦੇ ਮੌਕੇ 'ਤੇ ਪਟਾਕੇ ਜਾਂ ਹੋਰ ਸਮਾਨ ਵੇਚਣ ਵਾਲੇ ਦੁਕਾਨਦਾਰਾਂ ਨੂੰ ਪਰੇਸ਼ਾਨ ਨਾ ਕਰਕੇ ਦੇ ਨਿਰਦੇਸ਼ ਪੁਲਸ, ਨਗਰ ਨਿਗਮ ਅਤੇ ਹੋਰ ਸਬੰਧਿਤ ਵਿਭਾਗਾਂ ਨੂੰ ਜਾਰੀ ਕਰ ਦਿੱਤੇ ਹਨ।
ਇਹ ਵੀ ਪੜ੍ਹੋ : ਬੀਰ ਦਵਿੰਦਰ ਸਿੰਘ ਤੋਂ ਸੁਣੋ ਕਿਵੇਂ ਤੇ ਕਦੋਂ ਸ਼ੁਰੂ ਹੋਈ ਸੀ 'ਕੈਪਟਨ-ਅਰੂਸਾ' ਦੀ ਦੋਸਤੀ (ਵੀਡੀਓ)
ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਇਸ ਕਾਰਨ ਹੋਣ ਵਾਲੇ ਟ੍ਰੈਫਿਕ ਜਾਮ ਜਾਂ ਕਿਸੇ ਹੋਰ ਸਮੱਸਿਆ ਦੇ ਹੱਲ ਦਾ ਸਵਾਲ ਹੈ ਤਾਂ ਉਸ ਦੇ ਲਈ ਨਿਯਮ ਬਣਾਏ ਜਾ ਸਕਦੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਕਿਸਾਨ ਜਥੇਬੰਧੀਆਂ ਨੇ ਐੱਸ.ਡੀ.ਐੱਮ ਦਫ਼ਤਰ ਅਜਨਾਲਾ ਸਾਹਮਣੇ ਦਿੱਤਾ ਰੋਸ ਧਰਨਾ
NEXT STORY