ਮੋਗਾ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੁੱਧਵਾਰ ਨੂੰ ਬੱਧਣੀ ਕਲਾਂ ਵਿਖੇ ਬੇਘਰ ਲੋਕਾਂ ਨੂੰ 5-5 ਮਰਲੇ ਪਲਾਟਾਂ ਦੇ ਮਾਲਕਾਨਾ ਹੱਕ ਦੇਣ ਦਾ ਐਲਾਨ ਕੀਤਾ ਅਤੇ ਇਸ ਦੇ ਨਾਲ ਹੀ ਸਰਕਾਰੀ ਸਕੂਲਾਂ ਨੂੰ ਗ੍ਰਾਂਟਾਂ ਦੇਣ ਦਾ ਐਲਾਨ ਵੀ ਕੀਤਾ। ਮੁੱਖ ਮੰਤਰੀ ਚਰਨਜੀਤ ਨੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ 'ਤੇ ਖੂਬ ਰਗੜੇ ਲਾਏ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ 'ਆਮ ਆਦਮੀ ਪਾਰਟੀ' ਨੇ ਪੰਜਾਬ ਵੱਲ ਦੇਖ ਕੇ ਹੀ ਪੈਟਰੋਲ ਅਤੇ ਡੀਜ਼ਲ 'ਤੇ ਵੈਟ ਘੱਟ ਕੀਤਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਿਹਤ ਮੰਤਰੀ ਵੱਲੋਂ ਕੋਰੋਨਾ ਦੇ ਨਵੇਂ ਵੈਰੀਐਂਟ ਨਾਲ ਨਜਿੱਠਣ ਲਈ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼
ਉਨ੍ਹਾਂ ਨੇ ਕਿਹਾ ਕਿ ਕੇਜਰੀਵਾਲ ਪੰਜਾਬ ਦੀ ਭੋਲੀ ਜਨਤਾ ਨੂੰ ਵੱਡੇ-ਵੱਡੇ ਸਬਜ਼ਬਾਗ ਦਿਖਾ ਰਹੇ ਹਨ। ਮੁੱਖ ਮੰਤਰੀ ਚੰਨੀ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਦਾਅਵਿਆਂ ਬਾਰੇ ਗੱਲ ਕਰਦਿਆਂ ਕਿਹਾ ਕਿ ਇਕ ਨਵੰਬਰ ਤੋਂ ਬਿਜਲੀ ਦੇ ਘਟੇ ਹੋਏ ਰੇਟ ਲਾਗੂ ਕਰ ਦਿੱਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਬਿਨਾਂ ਕਾਰਨ ਹੀ ਇਹ ਭਰਮ ਫੈਲਾਇਆ ਜਾ ਰਿਹਾ ਹੈ ਕਿ ਪੰਜਾਬ 'ਚ ਬਿਜਲੀ ਸਸਤੀ ਨਹੀਂ ਹੋਈ ਹੈ। ਦਰਅਸਲ ਪੰਜਾਬ ਸਰਕਾਰ ਦਾ ਕੰਮ ਦੇਖ ਕੇ ਵਿਰੋਧੀਆਂ 'ਚ ਹਲਚਲ ਪੈਦਾ ਹੋ ਗਈ ਅਤੇ ਘਬਰਾਹਟ 'ਚ ਅਜਿਹੇ ਬਿਆਨ ਦੇਣ ਨੂੰ ਮਜ਼ਬੂਤ ਹੋ ਗਏ ਹਨ।
ਇਹ ਵੀ ਪੜ੍ਹੋ : CM ਚੰਨੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੀ ਚਿੱਠੀ, ਕਿਸਾਨਾਂ ਦੀ ਕਰਜ਼ਾ ਮੁਆਫ਼ੀ ਨੂੰ ਲੈ ਕੇ ਕੀਤੀ ਇਹ ਮੰਗ
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਨਿਸ਼ਾਨੇ 'ਤੇ ਲੈਂਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਬਾਦਲਾਂ ਅਤੇ ਮੋਦੀ ਵਿਚਕਾਰ ਕੜੀ ਦਾ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬੀ. ਐੱਸ. ਐੱਫ. ਦਾ ਅਧਿਕਾਰ ਖੇਤਰ ਵਧਾ ਕੇ ਕੇਂਦਰ ਸਰਕਾਰ ਪੰਜਾਬ ਦੇ ਅਧਿਕਾਰਾਂ ਨੂੰ ਖੋਹਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਇਸ 'ਚ ਕੇਂਦਰ ਸਰਕਾਰ ਦਾ ਸਾਥ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ, ਬਾਦਲ ਅਤੇ ਭਾਜਪਾ ਇਸ ਮੁੱਦੇ 'ਤੇ ਇਕੱਠੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਨੇ ਹਮੇਸ਼ਾ ਜਨਤਾ ਦੀ ਭਲਾਈ ਲਈ ਕੰਮ ਕੀਤਾ ਹੈ ਅਤੇ ਜਨਤਾ ਦੀ ਆਪਣੀ ਸਰਕਾਰ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਫਿਲੌਰ ਦੇ ਅਖੌਤੀ ਬਾਬੇ ਨੇ ਬੱਚੀ ਨਾਲ ਟੱਪੀਆਂ ਹੱਦਾਂ, ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਅਸ਼ਲੀਲ ਵੀਡੀਓ
NEXT STORY