ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਕੀਤੇ ਗਏ ਕੇਸ ਨੂੰ ਲੈ ਕੇ ਵੱਡਾ ਖ਼ੁਲਾਸਾ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਮਜੀਠੀਆ ਖ਼ਿਲਾਫ਼ ਇਹ ਐੱਫ. ਆਈ. ਆਰ. ਕਾਂਗਰਸ ਸਰਕਾਰ ਨੇ ਦਰਜ ਨਹੀਂ ਕੀਤੀ, ਸਗੋਂ ਇਹ ਕਾਰਵਾਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਵੀ ਜਦੋਂ ਇਸ ਮਾਮਲੇ ਦੀ ਜਾਂਚ ਕੀਤੀ ਤਾਂ ਉਸ 'ਚ ਮਜੀਠੀਆ ਦਾ ਨਾਂ ਸ਼ਾਮਲ ਸੀ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪਹਿਲਾਂ ਉਨ੍ਹਾਂ ਨੇ ਇਸ ਸਾਰੇ ਮਾਮਲੇ ਦੀ ਅਸਲੀਅਤ ਪਤਾ ਕੀਤੀ ਅਤੇ ਜਦੋਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਸਚਮੁੱਚ ਨਸ਼ਾ ਤਸਕਰੀ ਦੇ ਮਾਮਲੇ 'ਚ ਮਜੀਠੀਆ ਦੀ ਸ਼ਮੂਲੀਅਤ ਹੈ ਤਾਂ ਫਿਰ ਜਾ ਕੇ ਇਹ ਕਾਰਵਾਈ ਕੀਤੀ ਗਈ।
ਇਹ ਵੀ ਪੜ੍ਹੋ : ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਵੋਟਾਂ ਪੈਣ ਦਾ ਕੰਮ ਸ਼ੁਰੂ, 203 ਉਮੀਦਵਾਰਾਂ ਦੀ ਕਿਸਮਤ ਦਾ ਹੋਵੇਗਾ ਫ਼ੈਸਲਾ
ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸਾਲ 2013 'ਚ ਅਕਾਲੀ-ਭਾਜਪਾ ਸਰਕਾਰ ਦੇ ਵੇਲੇ ਹੀ 6 ਹਜ਼ਾਰ ਕਰੋੜ ਰੁਪਏ ਦੀ ਡਰੱਗਜ਼ ਮਾਮਲਾ ਉਜਾਗਰ ਹੋਇਆ ਸੀ। ਉਸ ਸਮੇਂ ਪੰਜਾਬ ਪੁਲਸ ਵੱਲੋਂ ਜੋ ਡਾਕੂਮੈਂਟ ਲਿਖੇ ਗਏ, ਉਸ 'ਚ ਬਿਕਰਮ ਮਜੀਠੀਆ ਦਾ ਨਾਂ ਸ਼ਾਮਲ ਸੀ। ਇਸ ਤੋਂ ਇਲਾਵਾ ਈ. ਡੀ. ਵੱਲੋਂ ਵੀ ਜਦੋਂ ਇਸ ਮਾਮਲੇ ਦੀ ਜਾਂਚ ਕੀਤੀ ਗਈ ਤਾਂ ਮਜੀਠੀਆ ਦੀ ਸ਼ਮੂਲੀਅਤ ਪਾਈ ਗਈ। ਉਨ੍ਹਾਂ ਕਿਹਾ ਕਿ ਹਾਲਾਂਕਿ ਕੈਪਟਨ ਸਾਹਿਬ ਦੀ ਸਰਕਾਰ ਨੇ ਐੱਸ. ਟੀ. ਐੱਫ. ਦੀ ਰਿਪੋਰਟ ਨਹੀਂ ਖੁੱਲ੍ਹਵਾਈ ਅਤੇ ਨਾ ਹੀ ਇਸ ਕੇਸ ਦੀ ਪੈਰਵੀ ਕੀਤੀ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਹੁਣ ਐੱਸ. ਟੀ. ਐੱਫ. ਦੀ ਰਿਪੋਰਟ ਦੇ ਆਧਾਰ 'ਤੇ ਹੀ ਬਿਕਰਮ ਮਜੀਠੀਆ ਖ਼ਿਲਾਫ਼ ਐੱਫ. ਆਈ. ਆਰ. ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ : ਲੁਧਿਆਣਾ : ਬੰਬ ਧਮਾਕੇ ਨਾਲ ਵਿਅਕਤੀ ਦੇ ਚਿੱਥੜੇ ਉੱਡੇ, 10 ਫੁੱਟ ਉੱਚੀ ਛੱਤ 'ਤੇ ਜਾ ਪਏ ਖੂਨ ਦੇ ਛਿੱਟੇ
ਉਨ੍ਹਾਂ ਕਿਹਾ ਕਿ ਇਹ ਇਕ ਵੱਡੀ ਲੜਾਈ ਹੈ ਅਤੇ ਇਸ 'ਚ ਵੱਡੇ ਮਗਰਮੱਛ ਅਤੇ ਵੱਡੀਆਂ ਤਾਕਤਾਂ ਦਾ ਚੱਟਾਨ ਵਾਂਗ ਖੜ੍ਹੇ ਹੋ ਕੇ ਸਾਹਮਣਾ ਕਰਨਾ ਪੈ ਰਿਹਾ ਹੈ, ਜੋ ਕਿ ਸੌਖਾ ਕੰਮ ਨਹੀਂ ਹੈ। ਇਸ ਮੌਕੇ ਚਰਨਜੀਤ ਸਿੰਘ ਚੰਨੀ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਵੀ ਨਿਸ਼ਾਨਾ ਸਾਧਿਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨਾਲ ਵੱਡੇ-ਵੱਡੇ ਵਾਅਦੇ ਕਰਨ ਵਾਲੇ ਕੇਜਰੀਵਾਲ ਨੇ ਹੀ ਬਿਕਰਮ ਮਜੀਠੀਆ ਤੋਂ ਮੁਆਫ਼ੀ ਮੰਗੀ ਸੀ।
ਇਹ ਵੀ ਪੜ੍ਹੋ : ਲੁਧਿਆਣਾ ਬੰਬ ਧਮਾਕੇ ਨਾਲ ਜੁੜੀ ਵੱਡੀ ਖ਼ਬਰ, ਮ੍ਰਿਤਕ ਵਿਅਕਤੀ ਦੀ ਬਾਂਹ 'ਤੇ ਬਣਿਆ ਸੀ 'ਟੈਟੂ'
ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਅਜੇ ਵੀ ਮੌਕਾ ਹੈ, ਕੇਜਰੀਵਾਲ ਅਤੇ ਭਗਵੰਤ ਮਾਨ ਨੂੰ ਪੰਜਾਬ ਦੇ ਲੋਕਾਂ ਕੋਲੋਂ ਮੁਆਫ਼ੀ ਮੰਗ ਲੈਣੀ ਚਾਹੀਦੀ ਹੈ ਪਰ ਬਾਅਦ 'ਚ ਲੋਕ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰਨਗੇ। ਲੁਧਿਆਣਾ ਕੋਰਟ ਕੰਪਲੈਕਸ ਧਮਾਕੇ ਬਾਰੇ ਬੋਲਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਚੱਲ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬ ’ਚ ਵਾਪਰੀਆਂ ਘਟਨਾਵਾਂ ਤੋਂ ਬਾਅਦ ਜਲੰਧਰ ’ਚ ਵਧੀ ਸਖ਼ਤੀ, ਨਵੇਂ ਹੁਕਮ ਜਾਰੀ ਕਰਕੇ ਲਾਈਆਂ ਇਹ ਪਾਬੰਦੀਆਂ
NEXT STORY