ਸਮਰਾਲਾ (ਬਿਪਨ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹਾਈਕਮਾਨ ਦੇ ਹੁਕਮ ਮੰਨਣ ਲਈ ਵੀ ਤਿਆਰ ਨਹੀਂ। ਕੁੱਲ ਹਿੰਦ ਕਾਂਗਰਸ ਕਮੇਟੀ ਦੇ ਹੁਕਮਾਂ ਨੂੰ ਦਰਕਿਨਾਰ ਕਰਕੇ ਮੁੱਖ ਮੰਤਰੀ ਚੰਨੀ ਵੱਲੋਂ ਅੱਜ ਮਾਛੀਵਾੜਾ ਸਹਿਬ ਵਿੱਚ ਰੈਲੀ ਕੀਤੀ ਗਈ। ਕੋਰੋਨਾ ਦੇ ਕਹਿਰ ਦੇ ਬਾਵਜੂਦ ਰੈਲੀ ਵਿੱਚ ਵੱਡਾ ਇਕੱਠ ਨਜ਼ਰ ਆਇਆ। ਦੱਸ ਦਈਏ ਕਿ ਕੁੱਲ ਹਿੰਦ ਕਾਂਗਰਸ ਕਮੇਟੀ ਨੇ ਆਗਾਮੀ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ’ਚ ਹੋਣ ਵਾਲੀਆਂ ਸਿਆਸੀ ਰੈਲੀਆਂ ਨੂੰ ਮੁਲਤਵੀ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਸੁਰੱਖਿਆ 'ਚ ਕੁਤਾਹੀ : ਪੰਜਾਬ ਪੁਲਸ ਵੱਲੋਂ ਪ੍ਰਦਰਸ਼ਨਕਾਰੀਆਂ ਨਾਲ ਚਾਹ ਪੀਣ ਦੀ ਵੀਡੀਓ ਵਾਇਰਲ (ਤਸਵੀਰਾਂ)
ਪਾਰਟੀ ਦੇ ਜਨਰਲ ਸਕੱਤਰ ਕੇ. ਸੀ. ਵੇਣੂੰਗੋਪਾਲ ਨੇ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਕੋਵਿਡ ਦੇ ਵੱਧ ਰਹੇ ਖ਼ਤਰੇ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਵੱਲੋਂ ਪੰਜਾਬ ਸਮੇਤ ਪੰਜ ਸੂਬਿਆਂ ਵਿਚ ਵੱਡੀਆਂ ਰੈਲੀਆਂ ਟਾਲ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵੱਡੀਆਂ ਰੈਲੀਆਂ ਨਹੀਂ ਹੋਣਗੀਆਂ।
ਇਹ ਵੀ ਪੜ੍ਹੋ : ਵੱਡੀ ਖ਼ਬਰ : PM ਮੋਦੀ ਦੇ ਦੌਰੇ ਦੌਰਾਨ ਅਣਗਹਿਲੀ ਦੀ ਜਾਂਚ ਲਈ ਪੰਜਾਬ ਸਰਕਾਰ ਨੇ ਬਣਾਈ 'ਉੱਚ ਪੱਧਰੀ ਕਮੇਟੀ'
ਕੋਰੋਨਾ ਵਾਇਰਸ ਕਾਰਨ ਸਿਆਸੀ ਰੈਲੀਆਂ ਉੱਪਰ ਪਾਬੰਦੀ ਦੀ ਮੰਗ ਉੱਠ ਰਹੀ ਹੈ ਅਤੇ ਕਾਂਗਰਸ ਖ਼ੁਦ ਸਿਆਸੀ ਰੈਲੀਆਂ ਉੱਪਰ ਪਾਬੰਦੀ ਦੀ ਮੰਗ ਕਰ ਰਹੀ ਹੈ। ਦੂਜੇ ਪਾਸੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਕੈਬਿਨੇਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਪਾਰਟੀ ਹਾਈਕਮਾਨ ਦੇ ਫ਼ੈਸਲੇ ਖ਼ਿਲਾਫ਼ ਜਾ ਕੇ ਹਲਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਦੇ ਹੱਕ 'ਚ ਅੱਜ ਮਾਛੀਵਾੜਾ ਸਹਿਬ 'ਚ ਰੈਲੀ ਕੀਤੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
PM ਦੀ ਸੁਰੱਖਿਆ ’ਚ ਕੁਤਾਹੀ ’ਤੇ ਬੋਲੇ ਸੁਖਬੀਰ ਬਾਦਲ, ਕਿਹਾ-DGP ਨੂੰ ਕੀਤਾ ਜਾਵੇ ਬਰਖਾਸਤ
NEXT STORY