ਲੁਧਿਆਣਾ (ਹਿਤੇਸ਼) : ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਨੇ ਨਵਜੋਤ ਸਿੱਧੂ, ਸੁਨੀਲ ਜਾਖੜ, ਸੁਖਜਿੰਦਰ ਰੰਧਾਵਾ ਅਤੇ ਹੋਰ ਦਾਅਵੇਦਾਰਾਂ ਨੂੰ ਦਰਕਿਨਾਰ ਕਰਦੇ ਹੋਏ ਜਿਸ ਪਹਿਲੂ ਨੂੰ ਧਿਆਨ 'ਚ ਰੱਖ ਕੇ ਚਰਨਜੀਤ ਸਿੰਘ ਚੰਨੀ ਦੇ ਨਾਂ 'ਤੇ ਮੋਹਰ ਲਾਈ ਸੀ, ਹੁਣ ਪੰਜਾਬ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਉਸ ਨੂੰ ਲਾਗੂ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ਪੁੱਜੇ 'ਅਰਵਿੰਦ ਕੇਜਰੀਵਾਲ', ਦੱਸਿਆ ਕਦੋਂ ਹੋਵੇਗਾ ਮੁੱਖ ਮੰਤਰੀ ਚਿਹਰੇ ਦਾ ਐਲਾਨ
ਕਾਂਗਰਸ ਵੱਲੋਂ ਚਰਨਜੀਤ ਸਿੰਘ ਚੰਨੀ ਦੇ ਇਕਮਾਤਰ ਦਲਿਤ ਮੁੱਖ ਮੰਤਰੀ ਹੋਣ ਦਾ ਪ੍ਰਚਾਰ ਕਰਦੇ ਹੋਏ ਦੇਸ਼ ਭਰ 'ਚ ਫ਼ਾਇਦਾ ਲੈਣ ਦੀ ਕੋਸ਼ਿਸ਼ ਕੀਤੀ ਗਈ ਸੀ ਅਤੇ ਹੁਣ ਇਹ ਮੁੱਦਾ ਵਿਧਾਨ ਸਭਾ ਚੋਣਾਂ ਦੌਰਾਨ ਵੀ ਦਲਿਤ ਵੋਟ ਬੈਂਕ 'ਚ ਸੇਂਧ ਲਾਉਣ ਲਈ ਦੇਖਣ ਨੂੰ ਮਿਲ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਸ਼ੁਰੂ, ਜਾਣੋ ਕਿਹੜਾ ਮੰਤਰੀ ਕਿਸ ਜ਼ਿਲ੍ਹੇ 'ਚ ਲਹਿਰਾਵੇਗਾ ਤਿਰੰਗਾ
ਮਿਲੀ ਜਾਣਕਾਰੀ ਮੁਤਾਬਕ ਮੌਜੂਦਾ ਸਮੇਂ ਦੌਰਾਨ ਚਮਕੌਰ ਸਾਹਿਬ ਤੋਂ ਵਿਧਾਇਕ ਚੰਨੀ ਦੋਆਬਾ ਦੀ ਕਿਸੇ ਰਿਜ਼ਰਵ ਸੀਟ ਤੋਂ ਚੋਣਾਂ ਲੜ ਸਕਦੇ ਹਨ ਕਿਉਂਕਿ ਦੋਆਬਾ 'ਚ ਸਭ ਤੋਂ ਜ਼ਿਆਦਾ ਦਲਿਤ ਵੋਟ ਬੈਂਕ ਹੈ ਅਤੇ ਉੱਥੇ ਚੋਣਾਂ ਲੜਨ ਵਾਲੇ ਬਾਕੀ ਕਾਂਗਰਸੀ ਉਮੀਦਵਾਰਾਂ ਨੂੰ ਫ਼ਾਇਦਾ ਪਹੁੰਚਾਉਣ ਲਈ ਚੰਨੀ ਨੂੰ ਜਲੰਧਰ ਜ਼ਿਲ੍ਹੇ ਦੀ ਆਦਮਪੁਰ ਸੀਟ ਤੋਂ ਚੋਣ ਮੈਦਾਨ 'ਚ ਉਤਾਰਨ ਦੀ ਚਰਚਾ ਸੁਣਨ ਨੂੰ ਮਿਲ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸੰਤ ਸੀਚੇਵਾਲ ਹੋਏ ਕੋਰੋਨਾ ਪਾਜ਼ੇਟਿਵ, ਖ਼ੁਦ ਨੂੰ ਕੀਤਾ ਇਕਾਂਤਵਾਸ
NEXT STORY