ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 73ਵੇਂ ਗਣਤੰਤਰ ਦਿਹਾੜੇ ਦੀਆਂ ਪੰਜਾਬ ਅਤੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ। ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਕਿਹਾ ਹੈ ਕਿ ਇਹ ਮਹੱਤਵਪੂਰਨ ਹੈ ਕਿ ਅਸੀਂ ਆਪਣੇ ਸੰਵਿਧਾਨ ਦੇ ਮੂਲ ਆਧਾਰ ਪ੍ਰਭੂੱਸਤਾ, ਸਮਾਜਵਾਦ, ਧਰਮ ਨਿਰਪੱਖਤਾ, ਜਮਹੂਰੀਅਤ, ਨਿਆਂ, ਆਜ਼ਾਦੀ, ਬਰਾਬਰੀ, ਭਾਈਚਾਰਾ, ਮਨੁੱਖੀ ਮਾਣ ਅਤੇ ਏਕਤਾ ਨੂੰ ਯਾਦ ਰੱਖੀਏ।
ਇਹ ਵੀ ਪੜ੍ਹੋ : ਕਾਂਗਰਸੀ ਉਮੀਦਵਾਰਾਂ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣਗੇ 'ਰਾਹੁਲ ਗਾਂਧੀ', ਜਾਣੋ ਪੂਰਾ ਪ੍ਰੋਗਰਾਮ
ਮੁੱਖ ਮੰਤਰੀ ਚੰਨੀ ਨੇ ਕਿਹਾ ਹੈ ਕਿ ਸਾਨੂੰ ਸਭ ਨੂੰ ਇਨ੍ਹਾਂ ਕਦਰਾਂ-ਕੀਮਤਾਂ ਨੂੰ ਬਰਕਰਾਰ ਅਤੇ ਸੁਰੱਖਿਅਤ ਰੱਖਣ ਦਾ ਪ੍ਰਣ ਕਰਨਾ ਚਾਹੀਦਾ ਹੈ। ਦੱਸ ਦੇਈਏ ਕਿ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰੀ ਦੇਸ਼ ਭਾਰਤ 'ਚ 26 ਜਨਵਰੀ ਦਾ ਦਿਨ ਬਹੁਤ ਖ਼ਾਸ ਮਹੱਤਵ ਰੱਖਦਾ ਹੈ। ਇਸ ਦਿਨ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ, ਭਾਵ ਦੇਸ਼ 'ਚ ਕਾਨੂੰਨ ਦੇ ਰਾਜ ਦੀ ਸ਼ੁਰੂਆਤ ਹੋਈ ਸੀ। ਇਸ ਦਿਨ ਭਾਰਤ ਦੀ ਸਾਰੀ ਸੱਤਾ ਦੇਸ਼ ਵਾਸੀਆਂ ਦੇ ਹੱਥ 'ਚ ਦੇ ਦਿੱਤੀ ਗਈ ਸੀ। ਇਸ ਲਈ ਹਰ ਸਾਲ ਇਸ ਦਿਨ ਨੂੰ ਬੜੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ।
ਇਹ ਵੀ ਪੜ੍ਹੋ : ਨਾਮਜ਼ਦਗੀ ਪ੍ਰਕਿਰਿਆ ਤੋਂ ਪਹਿਲਾਂ ਸਾਰੇ ਉਮੀਦਵਾਰਾਂ ਦਾ ਐਲਾਨ ਕਰਨ ਦੇ ਮਾਮਲੇ 'ਚ 'ਆਪ' ਨੇ ਮਾਰੀ ਬਾਜ਼ੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬ ਵਿਧਾਨ ਸਭਾ ਚੋਣਾਂ : ਕਾਂਗਰਸ ਵੱਲੋਂ ਦੂਜੀ ਲਿਸਟ ਜਾਰੀ, 23 ਉਮੀਦਵਾਰਾਂ ਦਾ ਕੀਤਾ ਐਲਾਨ
NEXT STORY