ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 'ਜਗ ਬਾਣੀ' ਨਾਲ ਤਾਜ਼ਾ ਇੰਟਰਵਿਊ ਦੌਰਾਨ ਖ਼ਾਸ ਗੱਲਬਾਤ ਕੀਤੀ। 'ਜਗ ਬਾਣੀ' ਦੇ ਪੱਤਰਕਾਰ ਰਮਨਦੀਪ ਸਿੰਘ ਸੋਢੀ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਦੱਸਿਆ ਕਿ ਬੀਤੇ ਦਿਨ ਉਨ੍ਹਾਂ ਦੇ ਚੌਪਰ ਨੂੰ ਉੱਡਣ ਤੋਂ ਤਾਂ ਰੋਕਿਆ ਗਿਆ ਕਿਉਂਕਿ ਪ੍ਰਧਾਨ ਮੰਤਰੀ ਮੋਦੀ ਫਿਰੋਜ਼ਪੁਰ ਰੈਲੀ ਦੌਰਾਨ ਵਾਪਰੀ ਘਟਨਾ ਦਾ ਬਦਲਾ ਲੈਣਾ ਚਾਹੁੰਦੇ ਸਨ। ਉਨ੍ਹਾਂ ਕਿਹਾ ਕਿ ਇਹ ਬਹੁਤ ਗਲਤ ਤਰੀਕਾ ਅਪਣਾਇਆ ਗਿਆ ਕਿਉਂਕਿ ਲੋਕਤੰਤਰੀ ਸਿਸਟਮ 'ਚ ਇਹ ਸਹੀ ਨਹੀਂ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਅਤੇ ਕਿਸਾਨੀ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : CM ਚੰਨੀ ਸ੍ਰੀ ਗੁਰੂ ਰਵਿਦਾਸ ਧਾਮ ਤੇ ਦਿਵਿਆ ਜੋਤੀ ਜਾਗ੍ਰਿਤੀ ਸੰਸਥਾਨ ਵਿਖੇ ਹੋਏ ਨਤਮਸਤਕ (ਤਸਵੀਰਾਂ)
ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਸ ਤਰ੍ਹਾਂ ਦਬਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਸਰਹੱਦਾਂ 'ਤੇ ਸਾਡੇ ਹੀ ਫ਼ੌਜੀ ਸ਼ਹੀਦ ਹੁੰਦੇ ਹਨ ਅਤੇ ਪੰਜਾਬ ਦੀ ਅਮਨ-ਸ਼ਾਂਤੀ ਅਸੀਂ ਬਰਕਰਾਰ ਰੱਖੀ ਹੋਈ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਮੈਂ ਗਰੀਬਾਂ ਅਤੇ ਮੱਧ ਵਰਗੀ ਲੋਕਾਂ ਦਾ ਸਾਥ ਨਹੀਂ ਛੱਡ ਸਕਦਾ, ਭਾਵੇਂ ਕੋਈ ਜਿੰਨਾ ਮਰਜ਼ੀ ਜ਼ੋਰ ਲਗਾ ਦੇਣ। ਉਨ੍ਹਾਂ ਕਿਹਾ ਕਿ ਜੇਕਰ ਇਹ ਲੋਕ ਮੈਨੂੰ ਮਾਰ ਵੀ ਦੇਣ ਤਾਂ ਕੋਈ ਗੱਲ ਨਹੀਂ। ਉਨ੍ਹਾਂ ਕਿਹਾ ਕਿ ਇਹ ਲੋਕ ਗਰੀਬਾਂ ਨੂੰ ਇਕੱਠੇ ਨਹੀਂ ਹੋਣ ਦੇਣਾ ਚਾਹੁੰਦੇ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸੱਤਾ ਹੁਣ ਆਮ ਲੋਕਾਂ ਦੇ ਹੱਥ 'ਚ ਆਵੇਗੀ, ਜਿਸ ਨੂੰ ਕੋਈ ਰੋਕ ਨਹੀਂ ਸਕਦਾ।
ਇਹ ਵੀ ਪੜ੍ਹੋ : ਪੰਜਾਬ 'ਚ ਧੁਨੀ ਪ੍ਰਦੂਸ਼ਣ ਲਈ ਵੱਖ-ਵੱਖ ਸਿਆਸੀ ਪਾਰਟੀਆਂ ਨੂੰ 12 ਨੋਟਿਸ ਜਾਰੀ
ਮੁੱਖ ਮੰਤਰੀ ਨੇ ਕਿਹਾ ਕਿ ਮੋਦੀ ਸਾਹਿਬ ਚਾਹੁੰਦੇ ਹਨ ਕਿ ਜੰਮੂ-ਕਸ਼ਮੀਰ ਦੀ ਤਰ੍ਹਾਂ ਪੰਜਾਬ 'ਚ ਵੀ ਗਵਰਨਰ ਰਾਜ ਲਾਗੂ ਹੋ ਜਾਵੇਗਾ ਅਤੇ ਦਿੱਲੀ ਰਾਜ ਕਰੇ। ਮੁੱਖ ਮੰਤਰੀ ਚੰਨੀ ਨੇ ਜਾਇਦਾਦ ਨੂੰ ਲੈ ਕੇ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਮੇਰੇ ਵੱਲ ਦੇਖ ਕੇ ਆਮ ਆਦਮੀ ਪਾਰਟੀ ਵਾਲੇ ਬੌਖ਼ਲਾ ਗਏ ਅਤੇ ਝੂਠ ਬੋਲ ਰਹੇ ਹਨ ਪਰ ਝੂਠ ਕਿੰਨੇ ਦਿਨ ਚੱਲੇਗਾ? ਆਖ਼ਰ ਨੂੰ ਸੱਚ ਹੀ ਸਾਹਮਣੇ ਆਵੇਗੀ। ਉਨ੍ਹਾਂ ਕਿਹਾ ਕਿ ਮੇਰੀ ਪ੍ਰਾਪਰਟੀ 1.79 ਕਰੋੜ ਲਿਖੀ ਗਈ ਹੈ ਪਰ ਭਗਵੰਤ ਮਾਨ ਇਸ ਨੂੰ 179 ਕਰੋੜ ਪੜ੍ਹ ਰਹੇ ਹਨ। ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਆਪਣੀ ਨਿੱਜੀ ਜ਼ਿੰਦਗੀ ਬਾਰੇ ਵੀ ਦੱਸਿਆ।
ਇਹ ਵੀ ਪੜ੍ਹੋ : ਪੰਜਾਬ ਵਿੱਚ ਆਦਰਸ਼ ਚੋਣ ਜ਼ਾਬਤਾ ਲੱਗਣ ਤੋਂ ਬਾਅਦ 448.10 ਕਰੋੜ ਕੀਮਤ ਦੀਆਂ ਵਸਤਾਂ ਜ਼ਬਤ
ਉਨ੍ਹਾਂ ਕਿਹਾ ਕਿ ਉਹ ਕਈ ਸਾਲਾਂ ਤੋਂ ਵਿਧਾਇਕ ਦੀ ਤਨਖ਼ਾਹ ਲੈ ਰਹੇ ਹਨ ਅਤੇ ਉਨ੍ਹਾਂ ਦੀ ਪਤਨੀ ਡਾਕਟਰ ਹੈ। ਉਨ੍ਹਾਂ ਕਿਹਾ ਕਿ ਸਾਲ 2002 ਤੋਂ ਉਨ੍ਹਾਂ ਨੇ ਪ੍ਰਾਪਰਟੀ ਦਾ ਕੰਮ ਸ਼ੁਰੂ ਕੀਤਾ। ਮੁੱਖ ਮੰਤਰੀ ਨੇ ਦੱਸਿਆ ਕਿ 1986 'ਚ ਉਨ੍ਹਾਂ ਨੂੰ ਪੈਟਰੋਲ ਪੰਪ ਅਲਾਟ ਹੋਇਆ ਸੀ ਅਤੇ ਇਸੇ ਨਾਲ ਘਰ ਦਾ ਗੁਜ਼ਾਰਾ ਕੀਤਾ। ਉਨ੍ਹਾਂ ਦੱਸਿਆ ਕਿ 2007 'ਚ ਉਨ੍ਹਾਂ ਕੋਲ ਕਾਫ਼ੀ ਪ੍ਰਾਪਰਟੀ ਹੋ ਗਈ ਸੀ, ਜੋ ਕਿ ਬਾਅਦ 'ਚ ਵਿਕ ਗਈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪ੍ਰਾਪਰਟੀ ਪਿਛਲੇ 15 ਸਾਲਾਂ ਦੌਰਾਨ ਘਟੀ ਹੈ, ਜਦੋਂ ਕਿ ਬਾਕੀ ਸਭ ਆਗੂਆਂ ਦੀ ਪ੍ਰਾਪਰਟੀ ਵਧੀ ਹੈ।
ਉਨ੍ਹਾਂ ਕਿਹਾ ਕਿ ਪਹਿਲਾਂ ਉਨ੍ਹਾਂ ਨੂੰ ਕੋਈ ਜਾਣਦਾ ਨਹੀਂ ਸੀ ਪਰ ਜੇਕਰ ਅੱਜ ਲੋਕ ਚੰਨੀ-ਚੰਨੀ ਕਰ ਰਹੇ ਹਨ ਤਾਂ ਉਨ੍ਹਾਂ ਦੇ 111 ਦਿਨਾਂ ਦੌਰਾਨ ਕੀਤੇ ਕੰਮਾਂ ਕਾਰਨ ਕਰ ਰਹੇ ਹਨ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਅਕਾਲੀ ਦਲ ਮਾੜੀ ਪਾਰਟੀ ਨਹੀਂ ਹੈ ਪਰ ਇਸ ਨੂੰ ਸੁਖਬੀਰ ਬਾਦਲ ਅਤੇ ਮਜੀਠੀਆ ਨੇ ਮਾੜੀ ਬਣਾਇਆ ਹੈ ਕਿਉਂਕਿ ਇਨ੍ਹਾਂ ਨੇ ਨਸ਼ੇ ਵੇਚੇ, ਬੇਅਦਬੀ ਕਰਵਾਈ। ਮੁੱਖ ਮੰਤਰੀ ਚੰਨੀ ਨੇ ਭਗਵੰਤ ਮਾਨ 'ਤੇ ਵੀ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਜਿਹੜਾ ਵਿਅਕਤੀ ਸ਼ਰਾਬ ਪੀ ਕੇ ਸੰਸਦ 'ਚ ਚਲਾ ਜਾਂਦਾ ਹੈ, ਉਸ ਤੋਂ ਕੀ ਆਸ ਰੱਖੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਕੱਲੇ ਚੁਟਕਲੇ ਅਤੇ ਕਵਿਤਾਵਾਂ ਸੁਣਾਉਣ ਨਾਲ ਕੁੱਝ ਨਹੀਂ ਬਣਦਾ। ਉਨ੍ਹਾਂ ਕਿਹਾ ਕਿ ਸਟੇਜ ਚਲਾਉਣ ਅਤੇ ਸਟੇਟ ਚਲਾਉਣ 'ਚ ਬਹੁਤ ਵੱਡਾ ਫ਼ਰਕ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਮੌੜ ਰੈਲੀ 'ਚ ਬੋਲੇ ਜੇ. ਪੀ. ਨੱਢਾ-ਦੋਸ਼ੀਆਂ ਨੂੰ ਜੇਲ੍ਹ ਭੇਜ PM ਮੋਦੀ ਨੇ ’84 ਦੰਗਾ ਪੀੜਤਾਂ ਦੇ ਪੂੰਝੇ ਹੰਝੂ
NEXT STORY