ਚੰਡੀਗੜ੍ਹ (ਅਸ਼ਵਨੀ) : ਚੋਣ ਨਤੀਜਿਆਂ ਦੇ ਐਲਾਨ ਦੇ ਨਾਲ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 11 ਮਾਰਚ ਨੂੰ ਮੰਤਰੀ ਮੰਡਲ ਦੀ ਬੈਠਕ ਬੁਲਾ ਲਈ ਹੈ। ਸਵੇਰੇ ਕਰੀਬ 11.30 ਵਜੇ ਹੋਣ ਵਾਲੀ ਇਸ ਬੈਠਕ ਦਾ ਏਜੰਡਾ ਮੌਕੇ ’ਤੇ ਹੀ ਜਾਰੀ ਕੀਤਾ ਜਾਵੇਗਾ। ਹਾਲਾਂਕਿ ਇਹ ਸਾਫ਼ ਹੈ ਕਿ ਆਮ ਆਦਮੀ ਪਾਰਟੀ ਨੂੰ ਸਪੱਸ਼ਟ ਬਹੁਮਤ ਮਿਲਣ ਤੋਂ ਬਾਅਦ ਮੰਤਰੀ ਮੰਡਲ ਦੀ ਇਸ ਬੈਠਕ ਵਿਚ ਮੰਤਰੀ ਮੰਡਲ ਨੂੰ ਭੰਗ ਕਰ ਦਿੱਤਾ ਜਾਵੇਗਾ। ਇਸ ਦੇ ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਸਕਦੇ ਹਨ। ਹਾਲਾਂਕਿ ਹਾਲੇ ਤੱਕ ਰਾਜਪਾਲ ਨਾਲ ਮੁਲਾਕਾਤ ਲਈ ਕੋਈ ਸਮਾਂ ਤੈਅ ਨਹੀਂ ਕੀਤਾ ਗਿਆ ਹੈ ਪਰ ਕਿਹਾ ਜਾ ਰਿਹਾ ਹੈ ਮੰਤਰੀ ਮੰਡਲ ਦੀ ਬੈਠਕ ਤੋਂ ਬਾਅਦ ਚੰਨੀ ਰਾਜਪਾਲ ਨਾਲ ਮੁਲਾਕਾਤ ਕਰ ਸਕਦੇ ਹਨ। ਬੇਸ਼ੱਕ ਰਾਜਪਾਲ ਅਸਤੀਫ਼ਾ ਸਵੀਕਾਰ ਕਰ ਸਕਦੇ ਹਨ ਪਰ ਜਦੋਂ ਤੱਕ ਨਵੇਂ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਰੋਹ ਨਹੀਂ ਹੁੰਦਾ, ਤਦ ਤੱਕ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕੁਰਸੀ ਸੰਭਾਲਣ ਦਾ ਸਮਾਂ ਦਿੱਤਾ ਜਾ ਸਕਦਾ ਹੈ। ਇਸ ਦੇ ਨਾਲ ਰਾਜਪਾਲ ਨਵੇਂ ਮੰਤਰੀ ਮੰਡਲ ਦੇ ਸਹੁੰ ਚੁੱਕਣ ਨੂੰ ਲੈ ਕੇ ਵੀ ਤਾਰੀਖ਼ ਤੈਅ ਕਰ ਸਕਦੇ ਹਨ।
ਇਹ ਵੀ ਪੜ੍ਹੋ : ਲੁਧਿਆਣਾ ਜ਼ਿਲ੍ਹੇ 'ਚ ਨਹੀਂ 'ਖੁੱਲ੍ਹਿਆ' ਕਾਂਗਰਸ ਦਾ ਖਾਤਾ, ਜਾਣੋ 14 ਵਿਧਾਨ ਸਭਾ ਹਲਕਿਆਂ ਦਾ ਨਤੀਜਾ
7 ਮੰਤਰੀ ਜਿੱਤ ਦੇ ਸਵਾਦ ਦੇ ਨਾਲ ਪਹੁੰਚਣਗੇ ਮੰਤਰੀ ਮੰਡਲ ਦੀ ਬੈਠਕ ’ਚ
ਬੇਸ਼ੱਕ ਪੰਜਾਬ ਮੰਤਰੀ ਮੰਡਲ ਦੀ ਬੈਠਕ ਵਿਚ ਸਾਰੇ ਮੰਤਰੀ ਸ਼ਾਮਲ ਹੋ ਸਕਦੇ ਹਨ ਪਰ 7 ਮੰਤਰੀ ਅਜਿਹੇ ਹਨ, ਜੋ ਵਿਧਾਇਕ ਦੇ ਤੌਰ ’ਤੇ ਜਿੱਤ ਦਾ ਸਵਾਦ ਚਖ ਕੇ ਮੰਤਰੀ ਮੰਡਲ ਦੀ ਬੈਠਕ ਵਿਚ ਸ਼ਾਮਲ ਹੋਣਗੇ। ਇਨ੍ਹਾਂ ਵਿਚ ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਅਰੁਣਾ ਚੌਧਰੀ, ਅਮਰਿੰਦਰ ਸਿੰਘ ਰਾਜਾ ਵੜਿੰਗ, ਪਰਗਟ ਸਿੰਘ, ਰਾਣਾ ਗੁਰਜੀਤ ਸਿੰਘ, ਸੁਖਬਿੰਦਰ ਸਿੰਘ ਸਰਕਾਰੀਆ ਦਾ ਨਾਮ ਸ਼ਾਮਲ ਹੈ।
ਇਹ ਵੀ ਪੜ੍ਹੋ : ਪਟਿਆਲਾ ਦੀਆਂ ਸਾਰੀਆਂ ਸੀਟਾਂ 'ਤੇ ਜਿੱਤੀ 'ਆਮ ਆਦਮੀ ਪਾਰਟੀ', ਜਾਣੋ ਸਾਰੀਆਂ ਸੀਟਾਂ ਦਾ ਵੇਰਵਾ
ਕਰਾਰੀ ਹਾਰ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦੇ ਸਕਦੇ ਹਨ ਅਸਤੀਫ਼ਾ
ਆਮ ਆਦਮੀ ਪਾਰਟੀ ਵੱਲੋਂ ਕਰਾਰੀ ਹਾਰ ਤੋਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਕਾਂਗਰਸ ਪਾਰਟੀ ਨੂੰ ਆਪਣਾ ਅਸਤੀਫ਼ਾ ਭੇਜ ਸਕਦੇ ਹਨ। ਬੇਸ਼ੱਕ ਹਾਲੇ ਤੱਕ ਇਸ ਦਾ ਆਧਿਕਾਰਕ ਐਲਾਨ ਨਹੀਂ ਕੀਤਾ ਗਿਆ ਹੈ ਪਰ ਚਰਚਾ ਹੈ ਕਿ ਮੰਤਰੀ ਮੰਡਲ ਭੰਗ ਹੋਣ ਦੇ ਨਾਲ ਦੂਜੇ ਪਾਸੇ ਨਵਜੋਤ ਸਿੰਘ ਸਿੱਧੂ ਵੀ ਕਾਂਗਰਸ ਹਾਈਕਮਾਨ ਨੂੰ ਅਸਤੀਫ਼ਾ ਭੇਜ ਸਕਦੇ ਹਨ।
ਇਹ ਵੀ ਪੜ੍ਹੋ : 25 ਸਾਲਾਂ ਤੋਂ ਲੰਬੀ 'ਚ ਜਿੱਤਦੇ ਆ ਰਹੇ 'ਪ੍ਰਕਾਸ਼ ਸਿੰਘ ਬਾਦਲ' ਬੁਰੀ ਤਰ੍ਹਾਂ ਹਾਰੇ, 'ਆਪ' ਦੇ ਗੁਰਮੀਤ ਖੁੱਡੀਆਂ ਜੇਤੂ
ਚੋਣ ਨਤੀਜਿਆਂ ਤੋਂ ਇਕ ਦਿਨ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਹਾਈਕਮਾਨ ਵੱਲੋਂ ਤਾਇਨਾਤ ਆਬਜ਼ਰਵਰ ਦੇ ਨਾਲ ਬੈਠਕ ਕਰ ਕੇ 10 ਮਾਰਚ ਨੂੰ ਸ਼ਾਮ 5 ਵਜੇ ਬੈਠਕ ਬੁਲਾਈ ਸੀ ਪਰ ਕਾਂਗਰਸ ਖ਼ਿਲਾਫ਼ ਲੋਕ ਫਤਵੇ ਦੀ ਆਵਾਜ਼ ਸੁਣ ਕੇ ਸਿੱਧੂ ਨੇ ਇਸ ਬੈਠਕ ਨੂੰ ਰੱਦ ਕਰ ਦਿੱਤਾ। ਸਿੱਧੂ ਖ਼ੁਦ ਵੀ ਆਪਣੀ ਸੀਟ ਹਾਰ ਗਏ ਹਨ ਤਾਂ ਨੈਤਿਕ ਆਧਾਰ ’ਤੇ ਉਹ ਅਸਤੀਫ਼ਾ ਦੇ ਸਕਦੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਭਗਵੰਤ ਮਾਨ ਨੂੰ MP ਦੇ ਅਹੁਦੇ ਤੋਂ ਦੇਣਾ ਪਵੇਗਾ ਅਸਤੀਫਾ
NEXT STORY