ਜਲੰਧਰ (ਵੈੱਬ ਡੈਸਕ)- ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵੱਲੋਂ ਪਾਰਟੀ ਦੀ ਅੰਦਰੂਨੀ ਸਥਿਤੀ ਨੂੰ ਲੈ ਕੇ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ। ਚੰਨੀ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਕਾਂਗਰਸ ਦੇ ਅੰਦਰ ਹੁਣ ਕੋਈ ਅੰਦਰੂਨੀ ਲੜਾਈ ਜਾਂ ਖਿੱਚੋਤਾਣ ਨਹੀਂ ਹੈ।
ਨਿੱਜੀ ਚੈਨਲ ਨੂੰ ਬਿਆਨ ਦਿੰਦੇ ਉਨ੍ਹਾਂ ਦੱਸਿਆ ਕਿ ਪਾਰਟੀ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਦੀ ਨਿਯੁਕਤੀ ਤੋਂ ਬਾਅਦ ਆਗੂਆਂ ਵਿਚਾਲੇ ਚੱਲ ਰਹੇ ਸਾਰੇ ਵਿਅਕਤੀਗਤ ਮਤਭੇਦ ਖ਼ਤਮ ਹੋ ਚੁੱਕੇ ਹਨ। ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਦੇ ਆਉਣ ਤੋਂ ਬਾਅਦ ਪਾਰਟੀ ਦੀ ਸਥਿਤੀ ’ਚ ਸੁਧਾਰ ਹੋਇਆ ਹੈ ਅਤੇ ਹੁਣ ਕਾਂਗਰਸ ’ਚ ਕਿਸੇ ਤਰ੍ਹਾਂ ਦੀ ਅੰਦਰੂਨੀ ਲੜਾਈ ਜਾਂ ਖਿੱਚੋਤਾਣ ਨਹੀਂ ਹੈ। ਚੰਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਕਾਂਗਰਸ ਦੇ ਸਾਰੇ ਧੜੇ ਮਿਲ ਕੇ ਕੰਮ ਕਰ ਰਹੇ ਹਨ, ਜਿਸ ਨਾਲ ਪਾਰਟੀ ਦੀ ਸਥਿਤੀ ਦਿਨ-ਬ-ਦਿਨ ਮਜ਼ਬੂਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਲੀਡਰਸ਼ਿਪ ਨੇ ਸਚਿਨ ਪਾਇਲਟ ਨੂੰ ਪੰਜਾਬ ਦਾ ਇੰਚਾਰਜ ਬਣਾ ਕੇ ਸ਼ਲਾਘਾਯੋਗ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਸਚਿਨ ਪਾਇਲਟ ਜ਼ਮੀਨੀ ਪੱਧਰ ਨਾਲ ਜੁੜੇ ਨੇਤਾ ਹਨ ਅਤੇ ਪਾਰਟੀ ’ਚ ਵੱਖ-ਵੱਖ ਜ਼ਿੰਮੇਵਾਰੀਆਂ ਸੰਭਾਲਦਿਆਂ ਉਨ੍ਹਾਂ ਕਾਂਗਰਸ ਨੂੰ ਮਜ਼ਬੂਤੀ ਪ੍ਰਦਾਨ ਕੀਤੀ ਹੈ। ਚੰਨੀ ਨੇ ਕਿਹਾ ਕਿ ਹੁਣ ਕਾਂਗਰਸ ਦਾ ਇਕੋ-ਇਕ ਮਕਸਦ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਜਿੱਤ ਹਾਸਲ ਕਰਨਾ ਹੈ ਅਤੇ ਇਸ ਲਈ ਪਾਰਟੀ ਪੂਰੀ ਤਰ੍ਹਾਂ ਤਿਆਰ ਹੈ।
ਇਹ ਵੀ ਪੜ੍ਹੋ- ਪੰਜਾਬ: ਖੇਤਾਂ ਵੱਲ ਗਏ ਕਿਸਾਨ ਨਾਲ ਵਾਪਰੀ ਅਣਹੋਣੀ! ਤੜਫ਼-ਤੜਫ਼ ਕੇ ਨਿਕਲੀ ਜਾਨ
ਉਨ੍ਹਾਂ ਸਪੱਸ਼ਟ ਕੀਤਾ ਕਿ ਹੁਣ ਪਾਰਟੀ 'ਚ ਮੁੱਖ ਮੰਤਰੀ, ਮੰਤਰੀ ਜਾਂ ਪ੍ਰਧਾਨ ਬਣਨ ਲਈ ਕੋਈ ਦੌੜ ਜਾਂ ਲੜਾਈ ਨਹੀਂ ਚੱਲ ਰਹੀ। ਚਰਨਜੀਤ ਸਿੰਘ ਚੰਨੀ ਨੇ ਅੱਗੇ ਕਿਹਾ ਕਿ ਇਹ ਲੜਾਈ ਹੁਣ ਅਹੁਦਿਆਂ ਜਾਂ ਕੁਰਸੀ ਦੀ ਨਹੀਂ ਹੈ, ਸਗੋਂ ਪੰਜਾਬ ਦੀ ਲੜਾਈ ਹੈ। ਉਨ੍ਹਾਂ ਅਨੁਸਾਰ ਕਾਂਗਰਸ ਦਾ ਮੁੱਖ ਏਜੰਡਾ ਸਿਰਫ਼ ਪੰਜਾਬੀਅਤ ਅਤੇ ਪੰਜਾਬ ਨੂੰ ਬਚਾਉਣਾ ਹੈ। ਚੰਨੀ ਨੇ ਕਿਹਾ ਕਿ ਕਾਂਗਰਸ ਪੰਜਾਬ ’ਚ ਸੱਤਾ ਦੀ ਪ੍ਰਬਲ ਦਾਅਵੇਦਾਰ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਸਰਕਾਰ ਖਿਲਾਫ ਲੋਕਾਂ ’ਚ ਸਰਕਾਰ ਵਿਰੋਧੀ ਭਾਵਨਾ ਵਧ ਰਹੀ ਹੈ ਅਤੇ ਜਨਤਾ ਇਸ ਸਰਕਾਰ ਤੋਂ ਛੁਟਕਾਰਾ ਪਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਜਨਤਾ ਦਾ ਸਹਿਯੋਗ ਕਾਂਗਰਸ ਨੂੰ ਮਿਲਿਆ ਤਾਂ ਪਾਰਟੀ ਹੋਰ ਸਾਰੇ ਸਿਆਸੀ ਦਲਾਂ ਨੂੰ ਚੋਣਾਂ ’ਚ ਹਰਾਏਗੀ।
ਇਥੇ ਇਹ ਵੀ ਦੱਸ ਦੇਈਏ ਕਿ ਅੱਜ ਚੰਡੀਗੜ੍ਹ ਵਿਚ ਪੰਜਾਬ ਕਾਂਗਰਸ ਵੱਲੋਂ ਚੰਡੀਗੜ੍ਹ ਦੇ ਸੈਕਟਰ-17 'ਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਵੱਡਾ ਵਿਰੋਧ ਪ੍ਰਦਰਸ਼ਨ ਕੀਤਾ ਗਿਆ, ਜਿਸ ਦੀ ਅਗਵਾਈ ਰਾਜਾ ਵੜਿੰਗ ਵੱਲੋਂ ਕੀਤੀ ਗਈ ਸੀ। ਇਸ ਪ੍ਰਦਰਸ਼ਨ ਵਿਚ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਗੈਰ-ਹਾਜ਼ਰ ਰਹੇ। ਇਹ ਮਾਰਚ ਆਰ. ਬੀ. ਆਈ. ਦਫ਼ਤਰ ਤੋਂ ਸ਼ੁਰੂ ਹੋ ਕੇ ਕਮਿਸ਼ਨ ਦਫ਼ਤਰ ਤੱਕ ਪਹੁੰਚਿਆ। ਪ੍ਰਦਰਸ਼ਨ ਦੌਰਾਨ ਰਾਜਾ ਵੜਿੰਗ, ਸੁਖਜਿੰਦਰ ਸਿੰਘ ਰੰਧਾਵਾ, ਪਰਗਟ ਸਿੰਘ ਅਤੇ ਰਾਜ ਕੁਮਾਰ ਵੇਰਕਾ ਸਮੇਤ ਕਈ ਆਗੂ ਸ਼ਾਮਲ ਰਹੇ।
ਇਹ ਵੀ ਪੜ੍ਹੋ- ਚੰਡੀਗੜ੍ਹ 'ਚ ਵੱਡੀ ਵਾਰਦਾਤ! ਹੈੱਡ ਕਾਂਸਟੇਬਲ ਦਾ ਗੋਲ਼ੀ ਮਾਰ ਕੇ ਕਤਲ, ਬੈੱਡ ਤੋਂ ਮਿਲੀ ਲਾਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਪੰਜਾਬ 'ਚ 2 ਦਿਨ ਭਾਰੀ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
NEXT STORY