ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕਿਸਾਨ ਯੂਨੀਅਨ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨਾਲ ਫੋਨ 'ਤੇ ਗੱਲਬਾਤ ਕੀਤੀ ਗਈ ਹੈ। ਇਸ ਦੌਰਾਨ ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ 3 ਖੇਤੀ ਕਾਨੂੰਨਾਂ ਨੂੰ ਲੈ ਕੇ ਗੱਲਬਾਤ ਕੀਤੀ। ਮੁੱਖ ਮੰਤਰੀ ਚੰਨੀ ਨੇ ਰਾਜੇਵਾਲ ਨੂੰ ਦੱਸਿਆ ਕਿ ਇਨ੍ਹਾਂ ਕਾਨੂੰਨਾਂ ਨੂੰ ਲੈ ਕੇ 8 ਨਵੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਹੈ ਅਤੇ ਇਸ ਦੌਰਾਨ ਇਹ ਕਾਨੂੰਨ ਮੁੱਢ ਤੋਂ ਰੱਦ ਕੀਤੇ ਜਾਣਗੇ।
ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ 'ਕੈਪਟਨ' ਨੂੰ ਲੈ ਕੇ ਨਵੀਂ ਚਰਚਾ, ਹਾਈਕਮਾਨ ਕਰ ਰਹੀ ਮਨਾਉਣ ਦੀ ਤਿਆਰੀ
ਉਨ੍ਹਾਂ ਨੇ ਕਿਸਾਨ ਆਗੂ ਰਾਜੇਵਾਲ ਨੂੰ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਉਨ੍ਹਾਂ ਦੀ ਸਰਕਾਰ ਨੂੰ ਗਾਈਡਲਾਈਨਜ਼ ਦੇ ਦਿੱਤੀਆਂ ਜਾਣ ਅਤੇ ਫਿਰ ਉਸ ਦੇ ਹਿਸਾਬ ਨਾਲ ਹੀ ਪੰਜਾਬ ਸਰਕਾਰ ਵੱਲੋਂ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਲੁਧਿਆਣਾ 'ਚ ਫਾਈਨਾਂਸ ਕੰਪਨੀ ਲੁੱਟਣ ਆਏ ਲੁਟੇਰਿਆਂ ਤੇ ਗਾਰਡ ਵਿਚਾਲੇ ਫਾਇਰਿੰਗ, ਇਕ ਲੁਟੇਰੇ ਦੀ ਮੌਤ
ਮੁੱਖ ਮੰਤਰੀ ਚੰਨੀ ਨੇ ਬਲਬੀਰ ਸਿੰਘ ਰਾਜੇਵਾਲ ਨੂੰ ਕਿਹਾ ਕਿ ਜੋ ਤੁਸੀਂ ਲਿਖ ਦੇ ਦੇ ਦਿਓਗੇ, ਉਹ ਹੀ ਅਸੀਂ ਪਾਸ ਕਰ ਦੇਵਾਂਗੇ। ਉਨ੍ਹਾਂ ਕਿਹਾ ਕਿ ਜੋ ਕਿਸਾਨ ਜੱਥੇਬੰਦੀਆਂ ਲਿਖ ਕੇ ਦੇ ਦੇਣਗੀਆਂ, ਉਸ ਨੂੰ ਉਸੇ ਤਰ੍ਹਾਂ ਵਿਧਾਨ ਸਭਾ 'ਚ ਪਾਸ ਕੀਤਾ ਜਾਵੇਗਾ ਅਤੇ ਕੁੱਝ ਵੀ ਆਪਣੀ ਮਰਜ਼ੀ ਨਾਲ ਨਹੀਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਐਲਾਨ, ਗੁਲਾਬੀ ਸੁੰਡੀ ਕਾਰਨ ਨਰਮੇ ਦੇ ਹੋਏ ਨੁਕਸਾਨ ਲਈ ਕਿਸਾਨਾਂ ਨੂੰ ਦੇਵੇਗੀ ਮੁਆਵਜ਼ਾ (ਵੀਡੀਓ)
ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕਾਂਗਰਸ ਸਰਕਾਰ ਕਿਸਾਨਾਂ ਦੇ ਨਾਲ ਹਰ ਤਰ੍ਹਾਂ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਆਪਣੀ ਸਰਕਾਰ ਦੇ ਜਾਣ ਦਾ ਵੀ ਕੋਈ ਡਰ ਨਹੀਂ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਭਵਾਨੀਗੜ੍ਹ 'ਚ ਮੁੱਖ ਮੰਤਰੀ ਚੰਨੀ ਤੇ ਕੈਬਨਿਟ ਮੰਤਰੀ ਸਿੰਗਲਾ ਦੇ ਪੋਸਟਰਾਂ ’ਤੇ ਮਲੀ ਕਾਲ਼ਖ, ਜਾਣੋ ਵਜ੍ਹਾ
NEXT STORY