ਜਲੰਧਰ (ਚੋਪੜਾ)– ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਕਾਂਗਰਸੀ ਵਰਕਿੰਗ ਕਮੇਟੀ ਦੇ ਮੈਂਬਰ ਚਰਨਜੀਤ ਸਿੰਘ ਚੰਨੀ ਜਲੰਧਰ ਲੋਕ ਸਭਾ ਹਲਕੇ ਤੋਂ ਟਿਕਟ ਮਿਲਣ ਤੋਂ ਬਾਅਦ ਖੁੱਲ੍ਹ ਕੇ ਚੋਣ ਮੈਦਾਨ ਵਿਚ ਉਤਰਨਗੇ, ਜਿਸ ਨੂੰ ਲੈ ਕੇ ਉਨ੍ਹਾਂ ਆਪਣੀਆਂ ਪੂਰੀਆਂ ਤਿਆਰੀਆਂ ਵੀ ਕਰ ਲਈਆਂ ਹਨ। ਚੰਨੀ ਨੇ ਜੀ. ਟੀ. ਬੀ. ਨਗਰ ਵਿਚ ਕਾਂਗਰਸ ਦੇ ਇਕ ਸਾਬਕਾ ਕਾਂਗਰਸੀ ਆਗੂ ਦੀ ਕੋਠੀ (ਹੁਣ ਨਹੀਂ) ਨੂੰ ਕਿਰਾਏ ’ਤੇ ਲੈ ਲਿਆ ਹੈ। ਚੰਨੀ ਦੇ ਠਹਿਰਨ ਅਤੇ ਚੋਣ ਪ੍ਰਚਾਰ ਦੀ ਕਮਾਨ ਇਸੇ ਕੋਠੀ ਤੋਂ ਸੰਚਾਲਿਤ ਕੀਤੀ ਜਾਵੇਗੀ ਅਤੇ ਕੋਠੀ ਵਿਚ ਇਸ ਸਬੰਧੀ ਰੈਨੋਵੇਸ਼ਨ ਅਤੇ ਹੋਰ ਸਹੂਲਤਾਂ ਦੇ ਪ੍ਰਬੰਧ ਜ਼ੋਰ-ਸ਼ੋਰ ਨਾਲ ਜਾਰੀ ਹਨ।
ਇਹ ਖ਼ਬਰ ਵੀ ਪੜ੍ਹੋ - ਬੱਬਰ ਖ਼ਾਲਸਾ ਦੇ ਸਾਬਕਾ ਅੱਤਵਾਦੀ ਰਤਨਦੀਪ ਸਿੰਘ ਕਤਲਕਾਂਡ 'ਚ ਨਵਾਂ ਮੋੜ, ਗੈਂਗਸਟਰ ਨੇ ਲਈ ਜ਼ਿੰਮੇਵਾਰੀ
ਸੂਤਰਾਂ ਦੀ ਮੰਨੀਏ ਤਾਂ ਚਰਨਜੀਤ ਸਿੰਘ ਟਿਕਟ ਦਾ ਐਲਾਨ ਹੋਣ ਤੋਂ ਬਾਅਦ ਵੱਡਾ ਰੋਡ ਸ਼ੋਅ ਕਰਦੇ ਹੋਏ ਵੱਖ-ਵੱਖ ਧਾਰਮਿਕ ਸਥਾਨਾਂ ’ਤੇ ਮੱਥਾ ਟੇਕਣ ਤੋਂ ਬਾਅਦ ਇਸ ਕੋਠੀ ਵਿਚ ਪਹੁੰਚਣਗੇ ਅਤੇ ਇੱਥੇ ਆਪਣਾ ਪੱਕਾ ਡੇਰਾ ਜਮਾ ਲੈਣਗੇ। ਇੱਥੇ ਦੱਸ ਦਈਏ ਕਿ ਪਿਛਲੇ ਇਕ ਮਹੀਨੇ ਤੋਂ ਜਲੰਧਰ ਦੇ ਕਈ ਦੌਰੇ ਕਰ ਕੇ ਚੰਨੀ ਨੇ ਆਪਣੀਆਂ ਸਿਆਸੀ ਸਰਗਰਮੀਆਂ ਵਿਚ ਤੇਜ਼ੀ ਲਿਆਂਦੀ ਹੈ, ਜਿਸ ਤਹਿਤ ਚੰਨੀ ਨੇ ਜਿਥੇ ਡੇਰਾ ਸੱਚਖੰਡ ਬੱਲਾਂ ਅਤੇ ਰਾਧਾ ਸਵਾਮੀ ਡੇਰੇ ਦੇ ਇਲਾਵਾ ਵੱਖ-ਵੱਖ ਧਾਰਮਿਕ ਸਥਾਨਾਂ ’ਤੇ ਜਾ ਕੇ ਸੀਸ ਨਿਵਾਇਆ। ਉਥੇ ਹੀ, ਜ਼ਿਲੇ ਦੇ 9 ਵਿਧਾਨ ਸਭਾ ਹਲਕਿਆਂ ਨਾਲ ਸਬੰਧਤ ਵਿਧਾਇਕਾਂ, ਸਾਬਕਾ ਵਿਧਾਇਕਾਂ ਤੇ ਸੀਨੀਅਰ ਆਗੂਆਂ ਨਾਲ ਮੀਟਿੰਗਾਂ ਕਰ ਕੇ ਆਪਣੇ ਲਈ ਸਮਰਥਨ ਜੁਟਾਇਆ।
ਇਹ ਖ਼ਬਰ ਵੀ ਪੜ੍ਹੋ - Breaking: ਲੋਕ ਸਭਾ ਚੋਣਾਂ ਤੋਂ ਪਹਿਲਾਂ CM ਮਾਨ ਨੇ ਸੱਦ ਲਈ ਵਿਧਾਇਕਾਂ ਦੀ ਮੀਟਿੰਗ (ਵੀਡੀਓ)
ਜ਼ਿਕਰਯੋਗ ਹੈ ਕਿ ਚੰਨੀ ਨੇ ਪੰਜਾਬ ਦੇ ਸਾਬਕਾ ਮੰਤਰੀ ਅਤੇ ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਅਵਤਾਰ ਹੈਨਰੀ, ਵਿਧਾਇਕ ਬਾਵਾ ਹੈਨਰੀ, ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਰਾਜਿੰਦਰ ਬੇਰੀ, ਆਦਮਪੁਰ ਹਲਕੇ ਦੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ, ਸ਼ਾਹਕੋਟ ਵਿਧਾਨ ਸਭਾ ਹਲਕੇ ਦੇ ਵਿਧਾਇਕ ਲਾਡੀ ਸ਼ੇਰੋਵਾਲੀਆ ਅਤੇ ਕਰਤਾਰਪੁਰ ਹਲਕੇ ਦੇ ਇੰਚਾਰਜ ਰਾਜਿੰਦਰ ਸਿੰਘ ਨਾਲ ਸੰਪਰਕ ਕੀਤਾ। ਕੁਝ ਦਿਨ ਪਹਿਲਾਂ ਹੀ ਚਰਨਜੀਤ ਸਿੰਘ ਚੰਨੀ ਦੇ ਜਨਮ ਮੌਕੇ ਜ਼ਿਲ੍ਹੇ ਦੇ 2 ਵਿਧਾਇਕਾਂ ਕੋਟਲੀ ਅਤੇ ਸ਼ੇਰੋਵਾਲੀਆ ਨੇ ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਇਕ ਰਾਣਾ ਗੁਰਜੀਤ ਸਿੰਘ ਨਾਲ ‘ਸਾਡਾ ਚੰਨੀ ਜਲੰਧਰ’ ਲਿਖਿਆ ਕੇਕ ਲੈ ਕੇ ਉਨ੍ਹਾਂ ਕੋਲ ਪਹੁੰਚੇ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬੱਬਰ ਖ਼ਾਲਸਾ ਦੇ ਸਾਬਕਾ ਅੱਤਵਾਦੀ ਰਤਨਦੀਪ ਸਿੰਘ ਕਤਲਕਾਂਡ 'ਚ ਨਵਾਂ ਮੋੜ, ਗੈਂਗਸਟਰ ਨੇ ਲਈ ਜ਼ਿੰਮੇਵਾਰੀ
NEXT STORY