ਕਪੂਰਥਲਾ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਇੰਦਰ ਕੁਮਾਰ ਗੁਜਰਾਲ ਤਕਨੀਕੀ ਯੂਨੀਵਰਸਿਟੀ ਵਿਖੇ ਸੂਬਾ ਪੱਧਰੀ ਰੁਜ਼ਗਾਰ ਮੇਲੇ ’ਚ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਨੇ 150 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਭਾਰਤ ਰਤਨ ਡਾ.ਬੀ.ਆਰ. ਅੰਬੇਦਕਰ ਮਿਊਜ਼ੀਅਮ ਦਾ ਨੀਂਹ ਪੱਥਰ ਰੱਖਿਆ ਅਤੇ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਚਾਹੇ ਕੋਈ ਵੀ ਕਿਸੇ ਵੀ ਪਰਿਵਾਰ ਦਾ ਬੰਦਾ ਹੋਵੇ, ਅੱਗੇ ਪਹੁੰਚ ਸਕਦਾ ਹੈ ਪਰ ਮਨ ’ਚ ਬਸ ਸੰਘਰਸ਼ ਤੇ ਦ੍ਰਿੜਤਾ ਹੋਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ਕਾਂਗਰਸ ’ਚ ਹਾਲੇ ਵੀ ਪੱਕੇਗੀ ਕੁਝ ਵੱਖਰੀ ਖਿਚੜੀ, ਰਾਹੁਲ-ਪ੍ਰਿਯੰਕਾ ਨਾਲ ਜਾਖੜ ਦਿੱਲੀ ਹੋਏ ਰਵਾਨਾ
ਉਨ੍ਹਾਂ ਕਿਹਾ ਕਿ ਜ਼ਿੰਦਗੀ ’ਚ ਅੱਗੇ ਵਧਣ ਲਈ ਹਮੇਸ਼ਾ ਮਿਹਨਤ ਕਰਦੇ ਰਹਿਣਾ ਜ਼ਰੂਰੀ ਹੈ। ਹਾਲਾਤ ਜਿੱਦਾ ਦੇ ਮਰਜ਼ੀ ਹੋਣ ਬੱਸ ਇਕ ਟੀਚਾ ਬਣਾ ਕੇ ਅੱਗੇ ਵੱਧਣਾ ਪੈਂਦਾ ਹੈ। ਅਤੇ ਅੱਗੇ ਵੱਧਣ ਲਈ ਹੌਂਸਲਾ ਰੱਖਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਇਸ ਦੌਰਾਨ ਚਰਨਜੀਤ ਚੰਨੀ ਨੇ ਕਿਹਾ ਕਿ ਮੇਰੇ ਪਿਤਾ ਅਤੇ ਦਾਦਾ ਜੀ ਸਿਆਸਤ ’ਚ ਨਹੀਂ ਸਨ ਤੇ ਜੇਕਰ ਮੇਰੇ ਵਰਗਾ ਬੰਦਾ ਮੁੱਖ ਮੰਤਰੀ ਬਣ ਸਕਦਾ ਹੈ ਤਾਂ ਤੁਸੀਂ ਵੀ ਅੱਗੇ ਵੱਧ ਸਕਦੇ ਹੋ।ਉਨ੍ਹਾਂ ਨੇ ਕਿਹਾ ਕਿ ਮੈਂ ਜਦੋਂ ਪੜ੍ਹਦਾ ਸੀ ਤੇ ਮੈਂ ਉਦੋਂ ਵੀ ਆਪਣੇ ਪਿਤਾ ਨਾਲ ਕੰਮ ਕਰਵਾ ਕੇ ਸਕੂਲ ਕਾਲਜ ਜਾਂਦਾ ਹੁੰਦਾ ਸੀ। ਚੰਨੀ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬੀ ਯੂਨੀਵਰਸਿਟੀ ਤੋਂ ਹੈਂਡ ਬਾਲ ਦਾ ਤਿੰਨ ਵਾਰ ਗੋਲਡ ਮੈਡਲ ਜਿੱਤਿਆ ਹੈ।
ਇਹ ਵੀ ਪੜ੍ਹੋ : ਪ੍ਰਕਾਸ਼ ਸਿੰਘ ਬਾਦਲ ਨੇ ਹਲਕਾ ਲੰਬੀ ’ਚ ਸ਼ੁਰੂ ਕੀਤੀਆਂ ਸਿਆਸੀ ਸਰਗਰਮੀਆਂ
ਉਨ੍ਹਾਂ ਕਿਹਾ ਕਿ ਜਦੋਂ ਵੀ ਮੈਂ ਕਿਤੇ ਜਾਂਦਾ ਹੈ ਤਾਂ ਮੈਂ ਪਹਿਲਾਂ ਲਿਖ ਕੇ ਲੈ ਕੇ ਜਾਂਦਾ ਹਾਂ ਪਰ ਮੇਰੇ ਉਹ ਮੇਰੇ ਕੋਲੋਂ ਕੁੱਝ ਨਹੀਂ ਬੋਲਿਆ ਜਾਂਦਾ ਅਤੇ ਮੈਂ ਜੋ ਕੁੱਝ ਵੀ ਬੋਲਦਾ ਹਾਂ ਦਿਲੋਂ ਬੋਲਦਾ ਹਾਂ ਤੇ ਦਿਲ ਮੇਰਾ ਇਹ ਕਹਿੰਦਾ ਹੈ ਕਿ ਪੰਜਾਬ ਨੂੰ ਮੈਂ ਅੱਗੇ ਵਧਾਵਾਂ। ਉਨ੍ਹਾਂ ਕਿਹਾ ਕਿ ਜੇਕਰ ਮੈਂ ਮੁੱਖ ਮੰਤਰੀ ਬਣ ਸਕਦਾ ਹਾਂ ਤੇ ਤੁਸੀਂ ਕਿਉਂ ਨਹੀਂ ਬਣ ਸਕਦੇ। ਡਾ.ਭੀਮ ਰਾਓ ਅੰਬੇਡਕਰ ਇੰਸਟੀਚਿਊਟ ਬਣੇਗਾ ਤਾਂ ਕਿ ਇੱਥੇ ਗਰੀਬ ਬੱਚੇ ਪੜ੍ਹਨ ਅਤੇ ਚਮਕੌਰ ਸਾਹਿਬ ’ਚ ਸਕਿਲ ਯੂਨੀਵਰਿਸਟੀ ਬਣਾ ਰਹੇ ਹਾਂ।ਮੁੱਖ ਮੰਤਰੀ ਦਾ ਕਹਿਣਾ ਹੈ ਕਿ ਪੰਜਾਬ ’ਚ ਭ੍ਰਿਸ਼ਟਾਚਰ ਬਿਲਕੁੱਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਨੂੰ ਖ਼ਤਮ ਕਰਨ ਲਈ ਨੌਜਵਾਨ ਪੀੜ੍ਹੀ ਮੇਰੇ ਨਾਲ ਅੱਗੇ ਆਵੇ ਤਾਂ ਜੋ ਭ੍ਰਿਸ਼ਟਾਚਾਰ ਨੂੰ ਖ਼ਤਮ ਕੀਤਾ ਜਾ ਸਕੇ।
ਇਹ ਵੀ ਪੜ੍ਹੋ : ਕੈਪਟਨ ਖੇਮੇ ਨੂੰ ਝਟਕਾ, ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦਾ ਚੇਅਰਮੈਨ ਬਦਲਿਆ
ਜਦੋਂ ਸਟੇਜ ’ਤੇ ਚੜ੍ਹ PTU ਦੇ ਵਿਦਿਆਰਥੀਆਂ ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪਾਇਆ ਭੰਗੜਾ
NEXT STORY