ਜਲੰਧਰ (ਵੈੱਬ ਡੈਸਕ)— ਜਲੰਧਰ ਦੀ ਫੇਰੀ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੀ. ਏ. ਪੀ. ਕੈਂਪਸ ’ਚ ਪੰਜਾਬ ਪੁਲਸ ਵੈੱਲਫੇਅਰ ਮੀਟਿੰਗਾਂ ’ਚ ਹਿੱਸਾ ਲੈਣ ਪੁੱਜੇ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਸੁਖਜਿੰਦਰ ਸਿੰਘ ਰੰਧਾਵਾ, ਰਾਜ ਕੁਮਾਰ ਵੇਰਕਾ, ਪੰਜਾਬ ਦੇ ਡੀ. ਜੀ. ਪੀ. ਚਟੋਪਾਧਿਆਏ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਿੱਥੇ ਪੁਲਸ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ, ਉਥੇ ਹੀ ਉਨ੍ਹਾਂ ਨੇ ਹੱਲ ਕਰਨ ਦਾ ਭਰੋਸਾ ਵੀ ਦਿੱਤਾ।
ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਦੀ ਜਿੰਨੀ ਸ਼ਲਾਘਾ ਕੀਤੀ ਜਾਵੇ, ਉਨੀ ਹੀ ਘੱਟ ਹੈ। ਉਨ੍ਹਾਂ ਕਿਹਾ ਕਿ ਜੇਕਰ ਅੱਜ ਪੰਜਾਬ ’ਚ ਅਮਨ-ਸ਼ਾਂਤੀ ਹੈ ਤਾਂ ਉਸ ਦਾ ਸਿਹਰਾ ਵੀ ਪੰਜਾਬ ਪੁਲਸ ਨੂੰ ਹੀ ਜਾਂਦਾ ਹੈ। ਸਾਡੇ ਪੰਜਾਬ ’ਚ ਅਮਨ-ਸ਼ਾਂਤੀ, ਆਪਸੀ ਭਾਈਚਾਰਾ ਰਹੇਸ਼ਾ ਰਹੇਗਾ।
ਇਹ ਵੀ ਪੜ੍ਹੋ: ਜਾਂਦਾ-ਜਾਂਦਾ ਸਾਲ ਦੇ ਗਿਆ ਪਰਿਵਾਰ ਨੂੰ ਡੂੰਘਾ ਸਦਮਾ, ਮੋਰਿੰਡਾ ਵਿਖੇ ਸ਼ੱਕੀ ਹਾਲਾਤ 'ਚ ਵਿਆਹੁਤਾ ਦੀ ਮੌਤ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਡੇਰਾ ਸੱਚਖੰਡ ਬੱਲਾਂ ਹੋਏ ਨਤਮਸਤਕ, ਕੀਤਾ ਵੱਡਾ ਐਲਾਨ
NEXT STORY