ਸ੍ਰੀ ਚਮਕੌਰ ਸਾਹਿਬ (ਵੈੱਬ ਡੈਸਕ)— ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਵੱਲੋਂ ਸ੍ਰੀ ਚਮਕੌਰ ਸਾਹਿਬ ਵਿਖੇ ਸਿੱਖ ਕੌਮ ਦੇ ਇਤਿਹਾਸ ਨੂੰ ਸਮਰਪਿਤ ‘ਥੀਮ ਪਾਰਕ’ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਚਰਨਜੀਤ ਸਿੰਘ ਚੰਨੀ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬੀਆਂ ਦੇ ਲਈ ਅੱਜ ਦਾ ਦਿਨ ਬੇਹੱਦ ਹੀ ਇਤਿਹਾਸਕ ਦਿਨ ਹੈ। ਉਨ੍ਹਾਂ ਕਿਹਾ ਕਿ ਅੱਜ ਮੇਰਾ ਸਦੀਆਂ ਪੁਰਾਣਾ ਸੁਫ਼ਨਾ ਪੂਰਾ ਹੋਇਆ ਹੈ। ਚੰਨੀ ਨੇ ਕਿਹਾ ਕਿ ਮੇਰੇ ਵਾਸਤੇ ਅੱਜ ਦਾ ਦਿਨ ਜ਼ਿੰਦਗੀ ਦਾ ਸਭ ਤੋਂ ਵੱਡਾ ਦਿਨ ਹੈ।
ਇਹ ਵੀ ਪੜ੍ਹੋ: ਤਿੰਨ ਖੇਤੀ ਕਾਨੂੰਨਾਂ ਨੂੰ ਬਾਰੀਕੀ ਨਾਲ ਜਾਣੋ, ਜਿਨ੍ਹਾਂ ਨੂੰ ਕੇਂਦਰ ਸਰਕਾਰ ਨੇ ਵਾਪਸ ਲੈਣ ਦਾ ਲਿਆ ਫ਼ੈਸਲਾ
ਸਾਡਾ ਸੁਫ਼ਨਾ ਸੀ ਕਿ ਅਸੀਂ ਸ੍ਰੀ ਚਮਕੌਰ ਸਾਹਿਬ ’ਚ ਸਿੱਖ ਕੌਮ ਦੇ ਇਤਿਹਾਸ ਨੂੰ ਦਰਸਾਉਂਦਾ ਮਿਊਜ਼ੀਮ ਬਣਾਈਏ। ਅੱਜ ਸਾਡਾ ਸੁਫ਼ਨਾ ਪੂਰਾ ਹੋ ਗਿਆ ਹੈ। ਇਸ ਥੀਮ ਪਾਰਕ ਦਾ ਨਾਂ ਦਾਸਤਾਨ-ਏ-ਸ਼ਹਾਦਤ ਰੱਖਿਆ ਗਿਆ ਹੈ, ਜਿਸ ਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਉਦਘਾਟਨ ਕਰਦੇ ਹੋਏ ਲੋਕਾਂ ਨੂੰ ਅਰਪਿਤ ਕੀਤਾ। ਉਨ੍ਹਾਂ ਕਿਹਾ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਿੱਖ ਕੌਮ ਬਾਰੇ ਜਾਣਕਾਰੀ ਮਿਲਦੀ ਰਹੇਗੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ’ਤੇ ਜਿੱਥੋ ਸਿੱਖ ਕੌਮ ਦਾ ਇਤਿਹਾਸ ਸ਼ੁਰੂ ਹੋਇਆ ਸੀ, ਅੱਜ ਉਥੋਂ ਹੀ ਇਹ ਮਿਊਜ਼ੀਅਮ ਸ਼ੁਰੂ ਹੋ ਰਿਹਾ ਹੈ।
ਇਹ ਵੀ ਪੜ੍ਹੋ: ਦੋਆਬਾ ਹਸਪਤਾਲ ਦੀ ਵੱਡੀ ਲਾਪਰਵਾਹੀ, ਨਵਜੰਮੀ ਬੱਚੀ ਨੂੰ ਐਲਾਨਿਆ ਮ੍ਰਿਤਕ, ਸ਼ਮਸ਼ਾਨਘਾਟ ਪੁੱਜੇ ਤਾਂ ਚੱਲ ਰਹੇ ਸਨ ਸਾਹ
ਇਥੇ ਇਹ ਵੀ ਦੱਸਣਯੋਗ ਹੈ ਕਿ ਜਦੋਂ ਸ੍ਰੀ ਗੁਰੂ ਗੋਬਿੰਦ ਜੀ ਦਾ 350 ਪ੍ਰਕਾਸ਼ ਦਿਹਾੜਾ ਸੀ ਤਾਂ ਆਨੰਦਪੁਰ ਸਾਹਿਬ ਦੀ ਧਰਤੀ ਤੋਂ ਥੀਮ ਪਾਰਕ ਦਾ ਸੁਫ਼ਨਾ ਲਿਆ ਸੀ। ਇਸ ਮੌਕੇ ਚਰਨਜੀਤ ਸਿੰਘ ਚੰਨੀ ਨੇ ਪੂਰੀ ਟੀਮ ਅਤੇ ਸੱਭਿਆਚਾਰਕ ਮਹਿਕਮੇ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਸ਼ਾਮ ਦੇ ਸਮੇਂ ਇਥੇ ਇਕ ਵੱਡਾ ਪ੍ਰੋਗਰਾਮ ਕੀਤਾ ਜਾ ਰਿਹਾ ਹੈ, ਜਿੱਥੇ ਪੰਜਾਬੀ ਗਾਇਕ ਦੁਰਗਾ ਰੰਗੀਲਾ, ਹਰਸ਼ਪੀਦ ਸਮੇੇਤ ਕਈ ਕਲਾਕਾਰ ਆ ਰਹੇ ਹਨ, ਜਿਨ੍ਹਾਂ ਨੂੰ ਸਨਮਾਨਤ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦੇ ਕਿਹਾ ਕਿ ਇਸ ਦੀ ਸ਼ੁਰੂਆਤ ਕੈਪਟਨ ਸਾਬ੍ਹ ਵੱਲੋਂ ਕੀਤੀ ਗਈ ਸੀ ਅਤੇ ਅੱਜ ਇਸ ਨੂੰ ਮਿਊਜ਼ੀਅਮ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
‘ਮੇਰਾ ਘਰ, ਮੇਰੇ ਨਾਮ’ ਸਕੀਮ ਅਧੀਨ 3 ਜ਼ਿਲ੍ਹਿਆਂ ਦੇ ਪਿੰਡਾਂ ਦਾ ਡਰੋਨ ਸਰਵੇਖਣ ਮੁਕੰਮਲ : ਅਰੁਣਾ ਚੌਧਰੀ
NEXT STORY