Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    12:00:03 AM

  • earthquake tremors delhi ncr

    ਦੇਰ ਰਾਤ ਲੱਗੇ ਭੂਚਾਲ ਦੇ ਝਟਕੇ, ਘਰਾਂ ਤੋਂ ਬਾਹਰ...

  • fir on osd to cm punjab

    Big Breaking: CM ਮਾਨ ਦੇ OSD ਸਣੇ 6 ਖ਼ਿਲਾਫ਼...

  • rahul and priyanka detained

    ਵੱਡੀ ਕਾਰਵਾਈ: ਆਕਾਸ਼ਵਾਣੀ ਭਵਨ ਦੇ ਬਾਹਰ ਧਰਨੇ 'ਤੇ...

  • cbi raid cm mann

    BIG BREAKING: ਪੰਜਾਬ 'ਚ CM ਮਾਨ ਦੇ ਕੈਂਪ ਆਫ਼ਿਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sri Anadpur Sahib
  • ਵਿਰਾਸਤ-ਏ-ਖਾਲਸਾ ਪੁੱਜੇ CM ਚੰਨੀ ਨੇ ਕਈ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ, ਕੀਤੇ ਵੱਡੇ ਐਲਾਨ

PUNJAB News Punjabi(ਪੰਜਾਬ)

ਵਿਰਾਸਤ-ਏ-ਖਾਲਸਾ ਪੁੱਜੇ CM ਚੰਨੀ ਨੇ ਕਈ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ, ਕੀਤੇ ਵੱਡੇ ਐਲਾਨ

  • Edited By Shivani Attri,
  • Updated: 08 Dec, 2021 06:35 PM
Sri Anadpur Sahib
charanjit singh channi punjab government
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਚਮਕੌਰ ਸਾਹਿਬ/ਸ੍ਰੀ ਆਨੰਦਪੁਰ ਸਾਹਿਬ (ਵੈੱਬ ਡੈਸਕ)— ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ’ਤੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਵਿਰਾਸਤ-ਏ-ਖਾਲਸਾ ਪਹੁੰਚੇ। ਇਸ ਦੌਰਾਨ ਉਨ੍ਹਾਂ ਚਮਕੌਰ ਸਾਹਿਬ ਦੇ ਵਾਸੀਆਂ ਨੂੰ ਕਈ ਵੱਡੀਆਂ ਸੌਗਾਤਾਂ ਦਿੰਦੇ ਹੋਏ ਕਈ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ। ਇਸ ਦੌਰਾਨ ਉਨ੍ਹਾਂ ਨੇ ਪਹਿਲਾਂ ਸ੍ਰੀ ਸੀਸ ਗੰਜ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਫਿਰ ਵਿਰਾਸਤ-ਏ-ਖਾਲਸਾ ’ਚ ਆਪਣੇ ਸੰਬੋਧਨ ਦੌਰਾਨ ਵੱਡੇ ਐਲਾਨ ਕੀਤੇ। ਇਸ ਦੌਰਾਨ ਮੁੱਖ ਮੰਤਰੀ ਚੰਨੀ ਨੇ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 346ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 20 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ।

PunjabKesari

ਇਸ ਮੌਕੇ ਉਨ੍ਹਾਂ ਨੇ ਇਕ ਨੇਚਰ ਪਾਰਕ ਦਾ ਨੀਂਹ ਪੱਥਰ ਰੱਖਿਆ, ਜਿਸ ਦਾ ਨਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂ ’ਤੇ ਰੱਖਣ ਦਾ ਐਲਾਨ ਕੀਤਾ। ਇਹ ਨੇਚਰ ਪਾਰਕ ਕਰੀਬ 10 ਕਰੋੜ ਦੀ ਲਾਗਤ ਨਾਲ ਤਿਆਰ ਹੋਵੇਗਾ। ਇਸ ਦੇ ਨਾਲ ਹੀ ਮੁੱਖ ਮੰਤਰੀ ਚੰਨੀ ਨੇ 4 ਕਰੋੜ 16 ਲੱਖ ਦੀ ਲਾਗਤ ਨਾਲ ਬਣਨ ਵਾਲੇ ਇਕ ਮੈਗਾ ਵਾਰਟ ਸੋਲਰ ਪਲਾਂਟ ਦਾ ਵੀ ਨੀਂਹ ਪੱਥਰ ਰੱਖਿਆ ਇਸ ਦੇ ਇਲਾਵਾ ਉਨ੍ਹਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਮਿਊਜ਼ੀਅਮ ਲਈ ਡੇਢ ਕਰੋੜ ਰੁੁਪਏ ਵੀ ਦਿੱਤੇ, ਜਿਸ ਨਾਲ ਮਿਊਜ਼ੀਅਮ ਅਪਗ੍ਰੇਡ ਕੀਤਾ ਜਾਵੇਗਾ। ਇਸ ਦੇ ਨਾਲ ਹੀ ਚੰਨੀ ਨੇ ਦੋ ਕਰੋੜ ਰੁਪਏ ਭਾਈ ਜੈਤਾ ਜੀ ਦੇ ਮੈਮੋਰੀਅਲ ਲਈ ਦਿੱਤੇ। ਮੁੱਖ ਮੰਤਰੀ ਚੰਨੀ ਨੇ ਮਹਾਨ ਸਿੱਖ ਸ਼ਹੀਦ ਭਾਈ ਜੈਤਾ ਜੀ ਦੇ ਜਨਮ ਦਿਵਸ 'ਤੇ ਹਰੇਕ ਸਾਲ ਗਜ਼ਟਿਡ ਛੁੱਟੀ ਦਾ ਐਲਾਨ ਵੀ ਕੀਤਾ।

ਇਹ ਵੀ ਪੜ੍ਹੋ: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਨੇ ਖਿੱਚੀ ਤਿਆਰੀ, NRIs ਨੂੰ ਮਿਲੇਗੀ ਇਹ ਖ਼ਾਸ ਸਹੂਲਤ

PunjabKesari

ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਨਤਮਸਤਕ ਹੋਣ ਉਪਰੰਤ ਵਿਰਾਸਤ-ਏ-ਖਾਲਸਾ ਦੇ ਆਡੀਟੋਰੀਅਮ ਵਿਖੇ ਇਕ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਗੁਰੂ ਜੀ ਦੀ ਧਾਰਮਿਕ ਸਹਿਣਸ਼ੀਲਤਾ, ਧਰਮ ਨਿਰਪੱਖਤਾ ਅਤੇ ਧਾਰਮਿਕ ਆਜ਼ਾਦੀ ਦੀ ਮਹਾਨ ਵਿਰਾਸਤ ਹੈ, ਜੋ ਬਰਾਬਰੀ ਵਾਲੇ ਸਮਾਜ ਵਿੱਚ ਸ਼ਾਂਤੀ ਅਤੇ ਸਦਭਾਵਨਾ ਨਾਲ ਰਹਿਣ ਲਈ ਸਦਾ ਲਈ ਮਨੁੱਖਤਾ ਦਾ ਮਾਰਗਦਰਸ਼ਨ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਮਹਾਨ ਸਿੱਖਿਆਵਾਂ ਦੇ ਮਾਰਗ 'ਤੇ ਚੱਲਣ ਦਾ ਆਤਮ ਪੜਚੋਲ ਕਰਨ ਦਾ ਹੈ ਤਾਂਕਿ ਵਿਸ਼ਵ-ਵਿਆਪੀ ਪਿਆਰ, ਸਦਭਾਵਨਾ ਅਤੇ ਭਾਈਚਾਰੇ ਦੇ ਸੰਦੇਸ਼ ਦਾ ਪਾਸਾਰ ਦੁਨੀਆ ਦੇ ਕੋਨੇ-ਕੋਨੇ 'ਚ ਪਹੁੰਚਾਇਆ ਜਾ ਸਕੇ। 

ਇਹ ਵੀ ਪੜ੍ਹੋ: ਮੋਰਿੰਡਾ 'ਚ ਵੱਡੀ ਵਾਰਦਾਤ, ਸਾਬਕਾ ਕਾਂਗਰਸੀ ਸਰਪੰਚ ਦਾ ਗੋਲ਼ੀਆਂ ਮਾਰ ਕੇ ਕਤਲ

PunjabKesari

ਮੁੱਖ ਮੰਤਰੀ ਚੰਨੀ ਨੇ ਅੱਗੇ ਕਿਹਾ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀ. ਆਰ. ਅੰਬੇਦਕਰ, ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਤੋਂ ਇਲਾਵਾ ਸੰਵਿਧਾਨ ਸਭਾ ਦੇ ਮੈਂਬਰਾਂ ਨੇ ਗੁਰੂ ਸਾਹਿਬ ਜੀ ਦੀ ਲਾਮਿਸਾਲ ਕੁਰਬਾਨੀ ਤੋਂ ਪ੍ਰੇਰਨਾ ਲੈ ਕੇ ਧਰਮ ਨਿਰਪੱਖਤਾ ਦੇ ਸਿਧਾਂਤਾਂ 'ਤੇ ਸੰਵਿਧਾਨ ਦੀ ਨੀਂਹ ਰੱਖੀ, ਜਿਨ੍ਹਾਂ ਨੇ ਦੂਜੇ ਧਰਮਾਂ ਦੇ ਲੋਕਾਂ ਖ਼ਾਸ ਕਰਕੇ ਹਿੰਦੂਆਂ ਨੂੰ ਬਿਨਾਂ ਕਿਸੇ ਅਧੀਨਗੀ ਅਤੇ ਜ਼ਬਰ ਦੇ ਸਾਰੇ ਧਰਮਾਂ ਖ਼ਾਸ ਤੌਰ 'ਤੇ ਹਿੰਦੂਆਂ ਨੂੰ ਆਪਣੇ ਧਰਮ ਦਾ ਪਾਲਣ ਕਰਨ ਦੇ ਯੋਗ ਬਣਾਉਣ ਲਈ ਆਪਣਾ ਜੀਵਨ ਨਿਛਾਵਰ ਕਰ ਦਿੱਤਾ ਸੀ। ਜ਼ਿਕਰਯੋਗ ਹੈ ਕਿ ਉਸ ਸਮੇਂ ਦੇ ਮੁਗਲ ਸ਼ਾਸਨ ਵੱਲੋਂ ਇਸਲਾਮ ਵਿਚ ਪਰਿਵਰਤਨ ਕਰਵਾਉਣ ਲਈ ਹਿੰਦੂਆਂ ਨੂੰ ਦਮਨ ਦਾ ਸ਼ਿਕਾਰ ਬਣਾਇਆ ਗਿਆ ਸੀ। ਹਿੰਦੂ ਧਰਮ ਦੀ ਰਾਖੀ ਲਈ ਗੁਰੂ ਜੀ ਦੀ ਅਦੁੱਤੀ ਕੁਰਬਾਨੀ ਨੂੰ ਇਤਿਹਾਸ ਵਿੱਚ ਹਮੇਸ਼ਾ ਯਾਦ ਰੱਖਿਆ ਜਾਵੇਗਾ।

PunjabKesari

ਦਸਵੇਂ ਸਿੱਖ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸੱਚੇ ਸ਼ਰਧਾਲੂ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਭਾਈ ਜੈਤਾ ਜੀ ਦੇ ਸ਼ਰਧਾਲੂ ਸਿੱਖ ਵਜੋਂ ਪਾਏ ਗਏ ਮਹਾਨ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਭਾਈ ਜੈਤਾ ਜੀ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਅਨਿੰਨ ਸੇਵਕ ਸਨ, ਜਿਨ੍ਹਾਂ ਨੇ ਤਤਕਾਲੀ ਮੁਗਲ ਸਾਮਰਾਜ ਦੇ ਜ਼ੁਲਮਾਂ ਦੇ ਬਾਵਜੂਦ ਸਾਰੀਆਂ ਔਖਿਆਈਆਂ ਦਾ ਸਾਹਮਣਾ ਕਰਦੇ ਹੋਏ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸੀਸ ਚਾਂਦਨੀ ਚੌਂਕ, ਦਿੱਲੀ ਤੋਂ ਸ੍ਰੀ ਅਨੰਦਪੁਰ ਸਾਹਿਬ ਲਿਆਂਦਾ ਸੀ। ਬਾਅਦ ਵਿੱਚ ਭਾਈ ਜੀਵਨ ਸਿੰਘ ਜੀ ਨੇ ਵੀ ਮੁਗਲਾਂ ਨਾਲ ਲੜਦੇ ਹੋਏ ਆਪਣੀ ਜਾਨ ਕੁਰਬਾਨ ਕਰ ਦਿੱਤੀ। ਭਾਈ ਜੈਤਾ ਜੀ ਦੇ ਆਤਮ-ਬਲੀਦਾਨ ਅਤੇ ਸਮਰਪਣ ਦੇ ਜਜ਼ਬੇ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਮਹਾਨ ਸਿੱਖ ਸ਼ਹੀਦ ਭਾਈ ਜੈਤਾ ਜੀ ਦੇ ਜਨਮ ਦਿਵਸ 'ਤੇ ਹਰੇਕ ਸਾਲ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ।

PunjabKesari

ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਚਾਰ ਪ੍ਰੋਜੈਕਟਾਂ ਦਾ ਡਿਜ਼ੀਟਲ ਤੌਰ 'ਤੇ ਨੀਂਹ ਪੱਥਰ ਰੱਖਿਆ, ਜਿਨ੍ਹਾਂ ਵਿੱਚ 1.5 ਕਰੋੜ ਰੁਪਏ ਦੀ ਲਾਗਤ ਨਾਲ ਸ੍ਰੀ ਗੁਰੂ ਤੇਗ ਬਹਾਦਰ ਅਜਾਇਬ ਘਰ ਦੇ ਆਧੁਨਿਕੀਕਰਨ ਅਤੇ ਅਪਗ੍ਰੇਡ ਕਰਨ, 10 ਕਰੋੜ ਰੁਪਏ ਦੀ ਲਾਗਤ ਨਾਲ 62 ਏਕੜ ਦੇ ਰਕਬੇ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂ 'ਤੇ ਨੇਚਰ ਪਾਰਕ ਨੂੰ ਵਿਕਸਤ ਕੀਤਾ ਜਾਵੇਗਾ ਅਤੇ ਇਸ ਪਾਰਕ ਵਿੱਚ ਓਹ ਰੁੱਖ ਲਾਏ ਜਾਣਗੇ, ਜਿਨ੍ਹਾਂ ਦਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਵਿੱਚ ਜ਼ਿਕਰ ਮਿਲਦਾ ਹੈ। 4.16 ਕਰੋੜ ਰੁਪਏ ਦੀ ਲਾਗਤ ਨਾਲ ਇਕ ਮੈਗਾਵਾਟ ਦੀ ਸਮਰੱਥਾ ਵਾਲਾ ਸੋਲਰ ਪ੍ਰੋਜੈਕਟ ਅਤੇ 2.63 ਕਰੋੜ ਰੁਪਏ ਦੀ ਲਾਗਤ ਨਾਲ ਭਾਈ ਜੈਤਾ ਜੀ ਯਾਦਗਾਰ ਦੇ ਦੂਜੇ ਪੜਾਅ ਦਾ ਪ੍ਰੋਜੈਕਟ ਸ਼ਾਮਲ ਹੈ।

PunjabKesari

ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਜੋ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਵੀ ਕਰਦੇ ਹਨ, ਦੀ ਅਪੀਲ ਨੂੰ ਸਵੀਕਾਰ ਕਰਦੇ ਹੋਏ ਮੁੱਖ ਮੰਤਰੀ ਚੰਨੀ ਨੇ ਸਥਾਨਕ ਪੱਧਰ ਉੱਤੇ ਸਮਾਜਿਕ ਸਮਾਗਮ ਕਰਨ ਲਈ ਸਥਾਨਕ ਨਿਵਾਸੀਆਂ ਦੀ ਸਹੂਲਤ ਵਾਸਤੇ ਕਮਿਊਨਿਟੀ ਸੈਂਟਰ ਲਈ 5 ਕਰੋੜ ਰੁਪਏ ਅਤੇ ਨਗਰ ਕੌਂਸਲ ਦੇ ਅੰਦਰ ਫਾਇਰ ਬ੍ਰਿਗੇਡ ਸਟੇਸ਼ਨ ਸਥਾਪਿਤ ਕਰਨ ਦਾ ਐਲਾਨ ਕੀਤਾ। ਕਮਿਊਨਿਟੀ ਸੈਂਟਰਾਂ ਦੀ ਮਹੱਤਤਾ ਨੂੰ ਸਮਝਦੇ ਹੋਏ ਮੁੱਖ ਮੰਤਰੀ ਚੰਨੀ ਨੇ ਇਹ ਵੀ ਐਲਾਨ ਕੀਤਾ ਕਿ ਸੂਬੇ ਭਰ ਦੇ ਹਰੇਕ ਬਲਾਕ ਵਿੱਚ ਅਜਿਹੇ ਕੇਂਦਰ ਵੀ ਖੋਲ੍ਹੇ ਜਾਣਗੇ ਤਾਂ ਜੋ ਲੋਕ ਸਮਾਜਿਕ ਇਕੱਠ ਕਰਨ ਦੇ ਯੋਗ ਹੋ ਸਕਣ।

PunjabKesari

ਇਸ ਇਲਾਕੇ ਵਿੱਚ ਸਮਾਜਿਕ-ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਲੋਕਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਸਪੀਕਰ ਨੂੰ ਭਰੋਸਾ ਦਿਵਾਇਆ ਕਿ ਸਵਾਂ ਨਦੀ ਉੱਤੇ ਪੁਲ ਦੇ ਨਿਰਮਾਣ ਲਈ ਤੁਰੰਤ ਵਿੱਤੀ ਅਤੇ ਪ੍ਰਸ਼ਾਸਨਿਕ ਪ੍ਰਵਾਨਗੀ ਦੇਣ ਲਈ ਉਹ ਪਹਿਲਾਂ ਹੀ ਵਿੱਤ ਮੰਤਰੀ ਨੂੰ ਕਹਿ ਚੁੱਕੇ ਹਨ। ਇਸ ਨਾਲ ਨੰਗਲ-ਸ੍ਰੀ ਆਨੰਦਪੁਰ ਸਾਹਿਬ ਖੇਤਰ ਨੂੰ ਦੁਆਬੇ ਨਾਲ ਜੋੜਿਆ ਜਾਵੇਗਾ ਜਿਸ ਨਾਲ ਦੋਵਾਂ ਖੇਤਰਾਂ ਵਿਚਲੀ ਦੂਰੀ ਘਟੇਗੀ, ਇਸ ਤਰ੍ਹਾਂ ਉਨ੍ਹਾਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬਚਤ ਹੋਵੇਗੀ। ਉਨ੍ਹਾਂ ਨੇ ਸਪੀਕਰ ਨੂੰ ਅਗਲੇ ਹਫ਼ਤੇ ਇਸ ਦਾ ਨੀਂਹ ਪੱਥਰ ਰੱਖਣ ਦੀ ਤਰੀਕ ਤੈਅ ਕਰਨ ਲਈ ਵੀ ਕਿਹਾ। ਇਸ ਤੋਂ ਪਹਿਲਾਂ ਆਪਣੇ ਵਿਚਾਰ ਪੇਸ਼ ਕਰਦਿਆਂ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਕਾਂਗਰਸ ਪਾਰਟੀ ਵੱਲੋਂ ਮੁੱਖ ਮੰਤਰੀ ਚੰਨੀ ਇਕੱਲੇ ਅਜਿਹੇ ਮੁੱਖ ਮੰਤਰੀ ਹਨ ਜੋ ਅੱਜ ਦੇ ਇਸ ਪਵਿੱਤਰ ਦਿਹਾੜੇ 'ਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਆਏ ਹਨ। ਉਨ੍ਹਾਂ ਕਿਹਾ ਕਿ ਦੁਨੀਆ ਦੇ ਇਤਿਹਾਸ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਤੋਂ ਇਲਾਵਾ ਕੋਈ ਵੀ ਅਜਿਹੀ ਹਸਤੀ ਨਹੀਂ ਮਿਲਦੀ, ਜਿਸ ਨੇ ਕਿਸੇ ਹੋਰ ਧਰਮ ਦੀ ਰਾਖੀ ਖਾਤਰ ਆਪਣਾ ਜੀਵਨ ਕੁਰਬਾਨ ਕਰ ਦਿੱਤੀ ਹੋਵੇ।
ਆਪਣੇ ਸੰਬੋਧਨ ਵਿੱਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੇ ਵੀ ਲੋਕਾਂ ਨੂੰ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਵਿਚਾਰਧਾਰਾ 'ਤੇ ਚੱਲਣ ਦੀ ਪ੍ਰੇਰਨਾ ਦਿੱਤੀ, ਜਿਸ ਲਈ ਉਨ੍ਹਾਂ ਨੇ ਮਨੁੱਖਤਾ ਨੂੰ ਪਿਆਰ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ ਸੀ।

ਇਹ ਵੀ ਪੜ੍ਹੋ: ਪੰਜਾਬ ’ਚ ਬਾਦਲ ਪਰਿਵਾਰ ਨੂੰ ਝਟਕਾ ਦੇਣ ਲਈ ਭਾਜਪਾ ਨੇ ਤਿਆਰ ਕੀਤੀ ਰਣਨੀਤੀ

PunjabKesari

ਇਸ ਤੋਂ ਪਹਿਲਾਂ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮਹਿਕਮੇ ਵੱਲੋਂ ਕਰਵਾਏ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਜਿਸ ਦੌਰਾਨ ਮੁੱਖ ਮੰਤਰੀ ਚੰਨੀ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਮੱਥਾ ਟੇਕਿਆ। ਇਸ ਮੌਕੇ ਮੁੱਖ ਮੰਤਰੀ ਨੇ ਸੰਤ ਸਮਾਜ ਦੀਆਂ ਵੱਖ-ਵੱਖ ਸ਼ਖ਼ਸੀਅਤਾਂ ਦਾ ਸਿਰੋਪਾਓ ਭੇਟ ਕਰਕੇ ਸਨਮਾਨ ਕੀਤਾ। ਮੁੱਖ ਮੰਤਰੀ ਚੰਨੀ ਨੇ ਭਾਈ ਜੈਤਾ ਜੀ ਦੇ ਤਪ ਅਸਥਾਨ ਵਿਖੇ ਜਾ ਕੇ ਸ਼ਰਧਾ ਅਤੇ ਸਤਿਕਾਰ ਭੇਟ ਕੀਤਾ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • charanjit singh
  • channi punjab government
  • virasat e khalsa
  • ਚਰਨਜੀਤ ਸਿੰਘ ਚੰਨੀ
  • ਵਿਕਾਸ ਕਾਰਜ
  • ਨੀਂਹ ਪੱਥਰ
  • ਵੱਡੇ ਐਲਾਨ

ਆਮ ਆਦਮੀ ਪਾਰਟੀ ਨੇ ਚੰਨੀ ਸਰਕਾਰ 'ਤੇ ਲਾਏ ਵੱਡੇ ਦੋਸ਼, ਸੁਖਬੀਰ ਬਾਦਲ 'ਤੇ ਵੀ ਸਾਧਿਆ ਨਿਸ਼ਾਨਾ

NEXT STORY

Stories You May Like

  • cm suvendu makes a major announcement
    'ਸੰਤਾਂ ਦਾ ਅਪਮਾਨ ਕਰਨ ਵਾਲਿਆਂ ਨੂੰ ਭੇਜਾਂਗੇ ਜੇਲ', CM ਸ਼ੁਭੇਂਦੂ ਨੇ ਕਰ 'ਤਾ ਵੱਡਾ ਐਲਾਨ
  • state  drought  devendra fadnavis  statistics
    ਸੂਬੇ ਦੇ 75 ਫ਼ੀਸਦੀ ਇਲਾਕੇ 'ਚ ਪਿਆ ਸੋਕਾ ! CM ਫੜਨਵੀਸ ਨੇ ਕੀਤੇ ਵੱਡੇ ਐਲਾਨ
  • tamil nadu  school  students  breakfast  cm vijay
    ਸਰਕਾਰੀ ਸਕੂਲ ਪੁੱਜੇ CM ਵਿਜੇ ਨੇ ਵਿਦਿਆਰਥੀਆਂ ਨਾਲ ਬੈਠ ਕੇ ਖਾਧਾ ਖਾਣਾ
  • odisha cm announces cash reward for indian men  s hockey team
    ਓਡੀਸ਼ਾ ਦੇ CM ਨੇ ਭਾਰਤੀ ਪੁਰਸ਼ ਹਾਕੀ ਟੀਮ ਲਈ ਨਕਦ ਇਨਾਮ ਦਾ ਕੀਤਾ ਐਲਾਨ
  • cm announces a cash prize for medal winning kabaddi players
    CM ਵਲੋਂ ਤਮਗਾ ਜੇਤੂ ਕਬੱਡੀ Players ਨੂੰ 1-1 ਕਰੋੜ ਰੁਪਏ ਇਨਾਮ ਦਾ ਐਲਾਨ ਤੇ ਕਲਾਸ-1 ਨੌਕਰੀਆਂ ਦਾ ਭਰੋਸਾ
  • cbi raids cm mann camp office
    ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਟਕਰਾਅ ਤੇਜ਼: CM ਮਾਨ ਦੇ ਕੈਂਪ ਆਫਿਸ ਸਣੇ ਕਈ ਥਾਵਾਂ ’ਤੇ CBI ਦੀ ਛਾਪੇਮਾਰੀ
  • no new liquor shops will open in odisha for the next three years cm majhi
    CM ਮੋਹਨ ਚਰਨ ਮਾਝੀ ਦਾ ਐਲਾਨ: ਓਡਿਸ਼ਾ ’ਚ ਅਗਲੇ 3 ਸਾਲ ਤੱਕ ਸ਼ਰਾਬ ਦੀ ਕੋਈ ਨਵੀਂ ਦੁਕਾਨ ਨਹੀਂ ਖੁੱਲ੍ਹੇਗੀ
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ ਐਲਾਨ (ਵੀਡੀਓ)
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
Trending
Ek Nazar
hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pargat singh meets mp sukhjinder randhawa
      ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੇ MP ਸੁਖਜਿੰਦਰ ਰੰਧਾਵਾ ਨਾਲ...
    • sarpanch patti village
      ਬ੍ਰੇਕਿੰਗ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਰਪੰਚ ਦਾ ਗੋਲ਼ੀਆਂ ਮਾਰ...
    • shopkeepers shops commercial units
      ਪੰਜਾਬ 'ਚ ਦੁਕਾਨਦਾਰਾਂ ਲਈ ਵੱਡੀ ਖਬਰ, ਨਿਯਮਾਂ ਵਿਚ ਹੋਇਆ ਵੱਡਾ ਬਦਲਾਅ
    • latest on the da issue for punjab employees
      ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਤੇ ਤਾਜ਼ਾ ਅਪਡੇਟ, ਪੜ੍ਹੋ ਅੱਜ ਹਾਈਕੋਰਟ...
    • punjab weather rain in punjab windstorms
      ਪੰਜਾਬ 'ਚ ਆਵੇਗਾ ਹਨ੍ਹੇਰੀ ਤੂਫਾਨ, ਚਾਰ ਦਿਨ ਪਵੇਗਾ ਮੀਂਹ, ਹੋਈ ਵੱਡੀ ਭਵਿੱਖਬਾਣੀ
    • major action by sgpc in the bahrain woman case
      ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ SGPC ਦੀ ਵੱਡੀ ਕਾਰਵਾਈ, 2 ਹੋਰ ਮੁਅੱਤਲ, 1 ਦਾ...
    • famous punjabi singer buta mohammad
      ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
    • police arrest two people with heroin
      ਪੁਲਸ ਨੇ 2 ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
    • drugs smuglers arrested
      ਕਰੋੜਾਂ ਰੁਪਏ ਦੇ ਨਸ਼ੇ ਅਤੇ 1 ਲੱਖ ਰੁਪਏ ਤੋਂ ਵੱਧ ਦੀ ਡਰੱਗ ਮਨੀ ਸਣੇ 3 ਤਸਕਰ ਕਾਬੂ
    • kewal singh dhillon
      ਮੁਲਾਜ਼ਮਾਂ ਦੇ DA ਮਾਮਲੇ 'ਤੇ ਕੇਵਲ ਸਿੰਘ ਢਿੱਲੋਂ ਨੇ ਘੇਰੀ ਪੰਜਾਬ ਸਰਕਾਰ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +