ਜਲੰਧਰ (ਵੈੱਬ ਡੈਸਕ)— ਪੰਜਾਬ ਫੇਰੀ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਕੁਤਾਹੀ ਦਾ ਮਾਮਲਾ ਭੱਖਣ ਲੱਗਾ ਹੈ। ਇਸ ਮਾਮਲੇ ’ਤੇ ਵਿਰੋਧੀ ਪਾਰਟੀਆਂ ਵੱਲੋਂ ਵੱਖ-ਵੱਖ ਤੰਜ ਕੱਸੇ ਜਾ ਰਹੇ ਹਨ। ਇਕ ਪਾਸੇ ਜਿੱਥੇ ਭਾਜਪਾ ਵੱਲੋਂ ਇਸ ਨੂੰ ਕਾਂਗਰਸ ਦੀ ਸਾਜਿਸ਼ ਦੱਸਣ ਦੀ ਗੱਲ ਕੀਤੀ ਜਾ ਰਹੀ ਹੈ, ਉਥੇ ਹੀ ਪੰਜਾਬ ਦੀ ਕਾਂਗਰਸ ਵੱਲੋਂ ਵੀ ਇਸ ਦਾ ਮੋੜਵਾਂ ਜਵਾਬ ਦਿੱਤਾ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਾਜਪਾ ’ਤੇ ਤਿੱਖਾ ਹਮਲਾ ਕੀਤਾ ਹੈ।
ਇੰਨਾ ਹੀ ਨਹੀਂ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਚੰਨੀ ਦੇ ਟਵੀਟ ਨੂੰ ਰੀਟਵੀਟ ਕਰਦੇ ਹੋਏ ਹਮਲਾ ਬੋਲਿਆ ਹੈ। ਮੁੱਖ ਮੰਤਰੀ ਚੰਨੀ ਨੇ ਸਰਦਾਰ ਵੱਲਭ ਭਾਈ ਪਟੇਲ ਦੀ ਤਸਵੀਰ ਨਾਲ ਕੁਝ ਲਾਈਨਾਂ ਲਿੱਖ ਕੇ ਇਕ ਟਵੀਟ ਕੀਤਾ ਹੈ। ਟਵੀਟ ਕਰਦੇ ਹੋਏ ਚੰਨੀ ਨੇ ਲਿਖਿਆ ਕਿ ਜਿਸ ਨੂੰ ਫਰਜ਼ ਨਾਲੋਂ ਆਪਣੀ ਜਾਨ ਦੀ ਪਰਵਾਹ ਜ਼ਿਆਦਾ ਹੋਵੇ, ਉਸ ਨੂੰ ਭਾਰਤ ਵਰਗੇ ਦੇਸ਼ ਵਿਚ ਵੱਡੀ ਜ਼ਿੰਮੇਵਾਰੀ ਨਹੀਂ ਲੈਣੀ ਚਾਹੀਦੀ।
ਉਥੇ ਹੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਟਵੀਟ ਨੂੰ ਰੀਟਵੀਟ ਕਰਦੇ ਹੋਏ ਕਈ ਹੈਸ਼ਟੈਗ ਦੀ ਵਰਤੋਂ ਕੀਤੀ ਹੈ। ਰੀਟਵੀਟ ਕਰਦੇ ਹੋਏ ਸੁਖਜਿੰਦਰ ਸਿੰਘ ਰੰਧਾਵਾ ਨੇ ਲਿਖਿਆ ਕਿ 70 ਹਜ਼ਾਰ ਕੁਰਸੀਆਂ ਤੇ 700 ਬੰਦਾ, ਪੰਜਾਬ ਦੇ ਲੋਕ ਕਦੇ ਮੁਆਫ਼ ਨਹੀਂ ਕਰਨਗੇ।
ਇਹ ਵੀ ਪੜ੍ਹੋ: ਮੰਤਰੀ ਦੇ ਅਹੁਦਿਆਂ ਦਾ ਸਾਨੂੰ ਲਾਲਚ ਨਹੀਂ, ਕੇਂਦਰ ਪੰਜਾਬ ਨੂੰ ਬਰਬਾਦ ਕਰਨ ਤੋਂ ਬਚੇ: ਸੁਖਜਿੰਦਰ ਰੰਧਾਵਾ
ਇਥੇ ਦੱਸਣਯੋਗ ਹੈ ਕਿ 5 ਜਨਵਰੀ ਨੂੰ ਪੰਜਾਬ ਫੇਰੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਕੋਤਾਹੀ ਦੀ ਗੱਲ ਸਾਹਮਣੇ ਆਈ ਸੀ। ਇਹ ਮਾਮਲਾ ਲਗਾਤਾਰ ਭੱਖਦਾ ਜਾ ਰਿਹਾ ਹੈ। ਸੁਰੱਖਿਆ ’ਚ ਹੋਈ ਕੁਤਾਹੀ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਜਾਂਚ ਲਈ 2 ਮੈਂਬਰੀ ਕਮੇਟੀ ਅਤੇ ਕੇਂਦਰ ਸਰਕਾਰ ਵੱਲੋਂ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਮੁੱਖ ਮੰਤਰੀ ਚੰਨੀ ਦੇ ਘਰ ’ਚ ਕੋਰੋਨਾ ਦੀ ਐਂਟਰੀ, ਪਤਨੀ ਤੇ ਪੁੱਤਰ ਦੀ ਰਿਪੋਰਟ ਆਈ ਪਾਜ਼ੇਟਿਵ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਚੰਡੀਗੜ੍ਹ ਨਗਰ ਨਿਗਮ 'ਮੇਅਰ' ਲਈ ਚੋਣ ਪ੍ਰਕਿਰਿਆ ਸ਼ੁਰੂ, ਆਮ ਆਦਮੀ ਪਾਰਟੀ ਵੱਲੋਂ ਹੰਗਾਮਾ
NEXT STORY