ਸ੍ਰੀ ਚਮਕੌਰ ਸਾਹਿਬ/ਮੋਰਿੰਡਾ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅੱਜ ਚਰਨਜੀਤ ਸਿੰਘ ਚੰਨੀ ਨੇ ਮੋਰਿੰਡਾ ਤੋਂ ਸ੍ਰੀ ਚਮਕੌਰ ਸਾਹਿਬ ਤਕ ਪੈਦਲ ਯਾਤਰਾ ਸ਼ੁਰੂ ਕੀਤੀ। ਇਸ ਦੌਰਾ ਰਸਤੇ ਵਿਚ ਸੰਗਤ ਵੱਲੋਂ ਉਨ੍ਹਾਂ ਦਾ ਜ਼ੋਰਦਾਰ ਸੁਆਗਤ ਕੀਤਾ ਗਿਆ। ਇਥੇ ਦੱਸਣਯੋਗ ਹੈ ਕਿ ਪਿਛਲੇ ਸਾਲ ਵੀ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਹੁੰਦੇ ਹੋਏ ਪਰਿਵਾਰ ਸਮੇਤ ਪੈਦਲ ਯਾਤਰਾ ਕੀਤੀ ਸੀ। ਅੱਜ ਸ੍ਰੀ ਚਮਕੌਰ ਸਾਹਿਬ ਵਿਖੇ ਵੱਡੇ ਸਾਹਿਬਜ਼ਾਦਿਆਂ, ਸ਼ਹੀਦਾਂ ਦੀ ਯਾਦ 'ਚ ਸ਼ਹੀਦੀ ਜੋੜ ਮੇਲੇ ਦਾ ਪਹਿਲਾ ਦਿਨ ਹੈ। ਚਰਨਜੀਤ ਸਿੰਘ ਚੰਨੀ ਦੇ ਨਾਲ ਵੱਡੀ ਗਿਣਤੀ 'ਚ ਸਮਰਥਕ ਵੀ ਪੈਦਲ ਯਾਤਰਾ ਕਰ ਰਹੇ ਹਨ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬੀਤੇ ਦਿਨੀਂ ਹੀ ਵਿਦੇਸ਼ ਤੋਂ ਭਾਰਤ ਪਰਤੇ ਹਨ। ਭਾਰਤ ਪਰਤਦਿਆਂ ਹੀ ਉਨ੍ਹਾਂ ਨੇ ਗਾਂਧੀ ਪਰਿਵਾਰ ਨਾਲ ਮੁਲਾਕਾਤ ਕੀਤੀ ਸੀ। ਚੰਨੀ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ, ਪ੍ਰਿਯੰਕਾ ਗਾਂਧੀ ਅਤੇ ਹੋਰ ਕਾਂਗਰਸੀ ਆਗੂਆਂ ਨਾਲ ਮੁਲਾਕਾਤ ਕੀਤੀ ਸੀ।
ਇਹ ਵੀ ਪੜ੍ਹੋ : ਗੁਜਰਾਤ ਤੇ ਹਿਮਾਚਲ ਚੋਣ ਪ੍ਰਚਾਰ 'ਚ ਖ਼ਰਚੇ ਗਏ ਪੈਸੇ ਸਬੰਧੀ ਖਹਿਰਾ ਨੇ ਘੇਰੀ ਪੰਜਾਬ ਸਰਕਾਰ, ਰਾਜਪਾਲ ਨੂੰ ਲਿਖੀ ਚਿੱਠੀ
ਇਹ ਵੀ ਪੜ੍ਹੋ : CM ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਜਲੰਧਰ ਵਿਖੇ ਵਿਧਾਇਕ ਰਮਨ ਅਰੋੜਾ ਦੇ ਘਰ ਪੁੱਜੇ, ਵੇਖੋ ਤਸਵੀਰਾਂ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
'ਆਪ' ਦੀਆਂ ਵਧ ਸਕਦੀਆਂ ਨੇ ਮੁਸ਼ਕਿਲਾਂ, ਸੁਖਪਾਲ ਖਹਿਰਾ ਨੇ ਰਾਜਪਾਲ ਨੂੰ ਪੱਤਰ ਲਿਖ ਕੀਤੀ ਇਹ ਮੰਗ
NEXT STORY