ਜਲੰਧਰ (ਵਿਸ਼ੇਸ਼)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ੇ, ਗੈਂਗਸਟਰਵਾਦ ਅਤੇ ਭ੍ਰਿਸ਼ਟਾਚਾਰ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਬਚਾਉਣ ਦੇ ਸੰਕਲਪ ਨੂੰ ਦੁਹਰਾਉਂਦਿਆਂ ਕਿਹਾ ਕਿ 'ਜਵਾਨੀ ਸੰਭਾਲ ਯਾਤਰਾ' ਦਾ ਅਗਲਾ ਪੜਾਅ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਤੋਂ ਸ਼ੁਰੂ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ੁਸਖ਼ਬਰੀ! ਭਲਕੇ ਹੋਵੇਗਾ ਵਿਸ਼ੇਸ਼ ਭੰਡਾਰਾ
ਉਨ੍ਹਾਂ ਕਿਹਾ ਕਿ ਇਸ ਯਾਤਰਾ ਦਾ ਮੁੱਖ ਮਕਸਦ ਪੰਜਾਬ ਨੂੰ ਨਸ਼ਾ ਮੁਕਤ, ਗੈਂਗਸਟਰਵਾਦ ਮੁਕਤ ਅਤੇ ਭ੍ਰਿਸ਼ਟਾਚਾਰ ਮੁਕਤ ਬਣਾਉਣਾ ਹੈ, ਤਾਂ ਜੋ ਸੂਬੇ ਦੀ ਨੌਜਵਾਨ ਸ਼ਕਤੀ ਨੂੰ ਸਹੀ ਦਿਸ਼ਾ ਦੇ ਕੇ ਪੰਜਾਬ ਦੇ ਉੱਜਵਲ ਭਵਿੱਖ ਦਾ ਨਿਰਮਾਣ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਜਾਗਰੂਕ ਕਰਨਾ, ਉਨ੍ਹਾਂ ਨੂੰ ਹਾਂ-ਪੱਖੀ ਸਰਗਰਮੀਆਂ ਨਾਲ ਜੋੜਨਾ ਅਤੇ ਸਮਾਜ ਪ੍ਰਤੀ ਉਨ੍ਹਾਂ ਦੀ ਜ਼ਿੰਮੇਵਾਰੀ ਦਾ ਅਹਿਸਾਸ ਕਰਵਾਉਣਾ ਬੇਹੱਦ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ‘ਜਵਾਨੀ ਸੰਭਾਲ ਯਾਤਰਾ’ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਬਚਾਉਣ ਅਤੇ ਉਨ੍ਹਾਂ ਨੂੰ ਬਿਹਤਰ ਭਵਿੱਖ ਦੇਣ ਦਾ ਸਮੂਹਿਕ ਯਤਨ ਹੈ। ਚੰਨੀ ਨੇ ਇਸ ਮੌਕੇ ਫਿਲਮ ਅਦਾਕਾਰ ਰਾਜ ਬੱਬਰ ਦਾ ਵਿਸ਼ੇਸ਼ ਧੰਨਵਾਦ ਪ੍ਰਗਟਾਉਂਦਿਆਂ ਕਿਹਾ ਕਿ ਉਨ੍ਹਾਂ ਨੇ 'ਜਵਾਨੀ ਸੰਭਾਲ ਯਾਤਰਾ' 'ਚ ਸ਼ਾਮਲ ਹੋ ਕੇ ਨੌਜਵਾਨਾਂ ਦਾ ਉਤਸ਼ਾਹ ਵਧਾਇਆ ਅਤੇ ਇਸ ਸਮਾਜਿਕ ਮੁਹਿੰਮ ਨੂੰ ਆਪਣਾ ਸਮਰਥਨ ਦਿੱਤਾ।
ਇਹ ਵੀ ਪੜ੍ਹੋ: PSEB ਵੱਲੋਂ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕੁੜੀਆਂ ਦੀ ਮਦਦ ਕਰਨ ਵਾਲੇ 2 ਨੌਜਵਾਨਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
NEXT STORY