ਜਲੰਧਰ (ਵਿਸ਼ੇਸ਼)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੇ ਕਾਂਗਰਸੀ ਆਗੂਆਂ ਦਾ ਇਕੋ-ਇਕ ਟੀਚਾ ਹੈ ਕਿ ਸੂਬੇ ’ਚ ਕਾਂਗਰਸ ਦੀ ਸਰਕਾਰ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਕਈ ਵਾਰ ਕੁਝ ਆਗੂਆਂ ਦਾ ਆਪਣੇ ਰੁਝੇਵਿਆਂ ਕਾਰਨ ਹਰ ਥਾਂ ਪਹੁੰਚਣਾ ਸੰਭਵ ਨਹੀਂ ਹੋ ਪਾਉਂਦਾ ਹੈ। ਆਪਣੀ ਸਾਈਕਲ ਰੈਲੀ ਦੇ ਪਹਿਲੇ ਪੜਾਅ ਦੀ ਸਫ਼ਲਤਾ ’ਤੇ ਬੋਲਦਿਆਂ ਚੰਨੀ ਨੇ ਕਿਹਾ ਕਿ ਸਾਈਕਲ ਰੈਲੀ ਲੋਕਾਂ ਦਾ ਪ੍ਰੋਗਰਾਮ ਬਣ ਚੁੱਕਾ ਹੈ। ਕਾਂਗਰਸ ਨੇ ਇਹ ਪ੍ਰੋਗਰਾਮ ਉਲੀਕਿਆ ਸੀ। ਸਾਈਕਲ ਰੈਲੀ ਦੌਰਾਨ ਹਰ ਰੋਜ਼ ਉਨ੍ਹਾਂ ਨੇ 3 ਵਿਧਾਨ ਸਭਾ ਹਲਕਿਆਂ ਦਾ ਦੌਰਾ ਕੀਤਾ।
ਇਹ ਵੀ ਪੜ੍ਹੋ: ਪੰਜਾਬ ਦੇ 13 ਜ਼ਿਲ੍ਹਿਆਂ 'ਚ Alert ਜਾਰੀ! 30 ਨਵੰਬਰ ਤੱਕ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਉਨ੍ਹਾਂ ਕਿਹਾ ਕਿ ਨਸ਼ਿਆਂ ਤੋਂ ਲੋਕ ਪੀੜਤ ਹਨ, ਜਿਨ੍ਹਾਂ ਨੇ ਆਪਣਾ ਦੁੱਖ਼ ਸਾਈਕਲ ਰੈਲੀ ਦੌਰਾਨ ਉਨ੍ਹਾਂ ਦੇ ਸਾਹਮਣੇ ਰੱਖਿਆ। ਨਸ਼ਾ ਵੇਚਣ ਵਾਲਿਆਂ ਕੋਲ ਲਾਇਸੈਂਸੀ ਹਥਿਆਰ ਹਨ ਅਤੇ ਉਹ ਪਰਵਿੰਦਰ ਸਿੰਘ ਝੋਟੇ ਵਰਗੇ ਇਮਾਨਦਾਰ ਲੋਕਾਂ ਨੂੰ ਮਾਰਦੇ ਹਨ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਅਜਿਹੇ ਹਾਲਾਤ ਵੇਖਣ ਨੂੰ ਮਿਲ ਰਹੇ ਹਨ। ਹੁਣ ਤਾਂ ਪੰਜਾਬ ਦਾ ਅੱਤਵਾਦ ਨਾਲੋਂ ਵੀ ਵੱਧ ਮਾੜਾ ਹਾਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਜਵਾਨੀ ਨੂੰ ਖ਼ਤਮ ਕਰਨ ਲਈ ਇਕ ਵੱਡੀ ਸਾਜ਼ਿਸ਼ ਕੰਮ ਕਰ ਰਹੀ ਹੈ। ਕੇਂਦਰ ਦੀ ਭਾਜਪਾ ਸਰਕਾਰ ਵੀ ਨਸ਼ਿਆਂ ’ਤੇ ਰੋਕ ਨਹੀਂ ਲਾ ਸਕੀ। ਉਨ੍ਹਾਂ ਕਿਹਾ ਕਿ ਕਾਂਗਰਸ ਵਿਧਾਨ ਸਭਾ ਚੋਣਾਂ ਲਈ ਤਿਆਰ ਹੈ ਅਤੇ ਉਸ ’ਤੇ ਅਕਾਲੀ-ਭਾਜਪਾ ਵਿਚਕਾਰ ਗੱਠਜੋੜ ਹੋਣ ਦਾ ਕੋਈ ਅਸਰ ਪੈਣ ਵਾਲਾ ਨਹੀਂ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਹਾਦਸਾ! ਸਵਿੱਫਟ ਕਾਰ 'ਤੇ ਪਲਟਿਆ ਓਵਰਲੋਡ ਟਿੱਪਰ, 3 ਲੋਕਾਂ ਦੀ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵੱਡੀ ਖ਼ਬਰ: ਭਾਰਤ-ਪਾਕਿਸਤਾਨ ਸਰਹੱਦ 'ਤੇ ਪਾਕਿਸਤਾਨੀ ਘੁਸਪੈਠੀਆ ਢੇਰ
NEXT STORY