ਜਲੰਧਰ— ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਦੇ ਦਿਹਾਂਤ ’ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੁੱਖ਼ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਟਵਿੱਟਰ ’ਤੇ ਗੁਰਮੀਤ ਬਾਵਾ ਨਾਲ ਆਪਣੀ ਇਕ ਤਸਵੀਰ ਸਾਂਝੀ ਕਰਦਿਆਂ ਲਿਖਿਆ ਕਿ ਗੁਰਮੀਤ ਬਾਵਾ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਬੇਹੱਦ ਦੁੱਖ਼ ਹੋਇਆ ਹੈ। ਪੰਜਾਬੀ ਲੋਕ ਸੰਗੀਤ ’ਚ ਉਨ੍ਹਾਂ ਦਾ ਯੋਗਦਾਨ ਅਮਿੱਟ ਹੈ। ਮੇਰੀਆਂ ਉਨ੍ਹਾਂ ਦੇ ਪਰਿਵਾਰ ਦੇ ਨਾਲ ਦਿਲੀ ਸੰਵੇਦਨਾ ਅਤੇ ਪ੍ਰਾਥਨਾਵਾਂ ਹਨ।
ਇਹ ਵੀ ਪੜ੍ਹੋ: ਹੁਸ਼ਿਆਰਪੁਰ: 12 ਲੱਖ ਖ਼ਰਚ ਕਰਕੇ ਵਿਦੇਸ਼ ਭੇਜੀ ਮੰਗੇਤਰ ਨੇ ਵਿਖਾਇਆ ਠੇਂਗਾ, ਦੁਖ਼ੀ ਮੁੰਡੇ ਨੇ ਕੀਤੀ ਖ਼ੁਦਕੁਸ਼ੀ
ਜ਼ਿਕਰਯੋਗ ਹੈ ਕਿ ਪੰਜਾਬੀ ਸੰਗੀਤ ਜਗਤ ’ਚ ਅੱਜ ਉਸ ਸਮੇਂ ਸੋਗ ਦੀ ਲਹਿਰ ਦੌੜ ਪਈ ਜਦੋਂ ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਦਾ 77 ਸਾਲ ਦੀ ਉਮਰ ’ਚ ਦਿਹਾਂਤ ਹੋ ਗਿਆ। ਗੁਰਮੀਤ ਬਾਵਾ ਪਿਛਲੇ ਲੰਮੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ ਅਤੇ ਅੱਜ ਅੰਮ੍ਰਿਤਸਰ ਵਿਖੇ ਉਨ੍ਹਾਂ ਨੇ ਆਖ਼ਰੀ ਸਾਹ ਲੈਂਦੇ ਹੋਏ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਿਹਾ। ਗੁਰਮੀਤ ਬਾਵਾ ਨੇ 45 ਸੈਕਿੰਡ ’ਚ ਲੰਮੀ ਹੇਕ ਲਗਾਉਣ ਦਾ ਰਿਕਾਰਡ ਆਪਣੇ ਨਾਂ ਕੀਤਾ ਸੀ। ਇਸ ਦੇ ਨਾਲ ਹੀ ਉਨ੍ਹਾਂ ਨੂੰ ਰਾਸ਼ਟਰੀ ਐਵਾਰਡ ਸਮੇਤ ਕਈ ਹੋਰ ਸਨਮਾਨ ਵੀ ਮਿਲੇ ਸਨ।
ਇਹ ਵੀ ਪੜ੍ਹੋ:ਦੋਸਤ ਦੇ ਵਿਆਹ ਲਈ ਦੁਬਈ ਤੋਂ ਆਏ 3 ਦੋਸਤਾਂ ਨਾਲ ਵਾਪਰਿਆ ਭਿਆਨਕ ਹਾਦਸਾ, ਪਲਾਂ 'ਚ ਵਿਛ ਗਏ ਸੱਥਰ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਖੇਤਾਂ ’ਚ ਕਿਸਾਨੀ ਕਰਦੇ ਨਜ਼ਰ ਆਏ ਅਕਾਲੀ ਆਗੂ ਮਨਪ੍ਰੀਤ ਸਿੰਘ ਇਯਾਲੀ, ਚਲਾਇਆ ਟਰੈਕਟਰ (ਤਸਵੀਰਾਂ)
NEXT STORY