ਜਲੰਧਰ (ਧਵਨ)–ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕੇਂਦਰ ਦੀ ਭਾਜਪਾ ਸਰਕਾਰ ’ਤੇ ਸਿਆਸੀ ਹਮਲਾ ਕਰਦੇ ਹੋਏ ਕਿਹਾ ਹੈ ਕਿ ਉਹ ਪੰਜਾਬ ਵਿਰੋਧੀ ਹੈ ਅਤੇ ਉਸ ਨੇ ਪਿਛਲੇ 5 ਸਾਲਾਂ ਦੌਰਾਨ ਕਾਂਗਰਸ ਸ਼ਾਸਨ ਨੂੰ ਵੇਖਦੇ ਹੋਏ ਸੂਬੇ ਦੀ ਪੂਰੀ ਤਰ੍ਹਾਂ ਅਣਦੇਖੀ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਜੋ ਕਿ ਫਿਰੋਜ਼ਪੁਰ ਵਿਚ ਰੈਲੀ ਨਹੀਂ ਕਰ ਸਕੇ ਸਨ, ਜਿਸ ਵਿਚ ਉਨ੍ਹਾਂ ਵਿਕਾਸ ਪ੍ਰਾਜੈਕਟਾਂ ਦਾ ਸ਼ੁੱਭ ਆਰੰਭ ਕਰਨਾ ਸੀ ਪਰ ਵਾਪਸ ਦਿੱਲੀ ਜਾ ਕੇ ਵੀ ਪ੍ਰਧਾਨ ਮੰਤਰੀ ਨੇ ਪੰਜਾਬ ਨੂੰ ਕੁਝ ਨਹੀਂ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਅਸਲ ਵਿਚ ਭਾਜਪਾ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਸਾਰੇ ਆਪਸ ਵਿਚ ਮਿਲੇ ਹੋਏ ਹਨ ਅਤੇ ਇਨ੍ਹਾਂ ਸਾਰਿਆਂ ਨੂੰ ਇਕ ਗ਼ਰੀਬ ਪਰਿਵਾਰ ਨੂੰ ਮਿਲੀ ਕੁਰਸੀ ਅਤੇ ਤਾਕਤ ਹਜ਼ਮ ਨਹੀਂ ਹੋ ਰਹੀ ਹੈ, ਇਸ ਲਈ ਸਾਰੇ ਆਪਸ ਵਿਚ ਮਿਲ ਕੇ ਗ਼ਰੀਬ ਅਤੇ ਐੱਸ. ਸੀ. ਪਰਿਵਾਰ ਤੋਂ ਤਾਕਤ ਨੂੰ ਵਾਪਸ ਲੈਣਾ ਚਾਹੁੰਦੇ ਹਨ।
ਇਹ ਵੀ ਪੜ੍ਹੋ: ਬੀਬੀ ਬਾਦਲ ਦਾ ਕਾਂਗਰਸ ’ਤੇ ਵੱਡਾ ਹਮਲਾ, ਕਿਹਾ-ਲੋਕਾਂ ਦੇ ਮਸਲੇ ਛੱਡ ਆਪਣਾ ਹੀ ਮਸਲਾ ਸੁਲਝਾ ਗਏ CM ਚੰਨੀ
ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਈ. ਡੀ. ਵੱਲੋਂ ਉਨ੍ਹਾਂ ਦੇ ਰਿਸ਼ਤੇਦਾਰ ’ਤੇ ਮਾਰੇ ਗਏ ਛਾਪੇ ਨੂੰ ਲੈ ਕੇ ਸਭ ਤੋਂ ਜ਼ਿਆਦਾ ਤਕਲੀਫ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੀ, ਜਿਨ੍ਹਾਂ ਨੇ ਖ਼ੁਦ ਅਤੇ ਆਪਣੇ ਹਮਾਇਤੀਆਂ ਵੱਲੋਂ ਸੋਸ਼ਲ ਮੀਡੀਆ ’ਤੇ ਐੱਸ. ਸੀ. ਪਰਿਵਾਰ ਨੂੰ ਬਦਨਾਮ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ। ਉਨ੍ਹਾਂ ਕਿਹਾ ਕਿ ਈ. ਡੀ. ਨੇ ਭਾਵੇਂ ਉਨ੍ਹਾਂ ਦੇ ਰਿਸ਼ਤੇਦਾਰ ’ਤੇ ਛਾਪਾ ਮਾਰਿਆ ਸੀ ਪਰ ਉਹ ਕੇਜਰੀਵਾਲ ਤੋਂ ਪੁੱਛਣਾ ਚਾਹੁੰਦੇ ਹਨ ਕਿ ਈ. ਡੀ. ਨੇ ਕੀ ਉਨ੍ਹਾਂ (ਮੁੱਖ ਮੰਤਰੀ) ਦਾ ਨਾਂ ਲਿਆ ਸੀ ਜੋ ‘ਆਪ’ ਵਾਲੇ ਉਨ੍ਹਾਂ ਨੂੰ ਬਦਨਾਮ ਕਰਨ ਵਿਚ ਲੱਗੇ ਹੋਏ ਹਨ।
ਇਹ ਵੀ ਪੜ੍ਹੋ: ਐਕਸ਼ਨ 'ਚ ਜਲੰਧਰ ਦੇ ਪੁਲਸ ਕਮਿਸ਼ਨਰ, ਡਰੱਗ ਮਾਫ਼ੀਆ ’ਤੇ ਸ਼ਿਕੰਜਾ ਕੱਸਣ ਲਈ ਦਿੱਤੇ ਸਖ਼ਤ ਨਿਰਦੇਸ਼
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਕੇਜਰੀਵਾਲ ਵੱਲੋਂ 'ਪੰਜਾਬੀ' ਭਾਸ਼ਾ ਨਾਲ ਕੀਤੇ ਜਾ ਰਹੇ ਵਿਤਕਰੇ 'ਤੇ ਅਕਾਲੀ ਦਲ ਨੇ ਭਗਵੰਤ ਮਾਨ ਨੂੰ ਦਿੱਤੀ ਚੁਣੌਤੀ
NEXT STORY