ਚੰਡੀਗੜ੍ਹ/ਨਵੀਂ ਦਿੱਲੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਤੇ ਦਿਨ ਕੀਤੀ ਗਈ ਪ੍ਰੈੱਸ ਕਾਨਫਰੰਸ ਤੋਂ ਬਾਅਦ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਇਸ ਦੇ ਮੱਦੇਨਜ਼ਰ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪੁੱਜੇ ਹਨ। ਚਰਨਜੀਤ ਸਿੰਘ ਚੰਨੀ ਵੱਲੋਂ ਇੱਥੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਹਰਿਆਣਾ 'ਚ ਅੰਦੋਲਨਕਾਰੀ ਕਿਸਾਨ ਬੀਬੀਆਂ ਨੂੰ ਤੇਜ਼ ਰਫ਼ਤਾਰ ਟਰੱਕ ਨੇ ਦਰੜਿਆ, 3 ਦੀ ਮੌਤ
ਦੱਸਿਆ ਜਾ ਰਿਹਾ ਹੈ ਕਿ ਇਹ ਮੁਲਾਕਾਤ ਰਾਹੁਲ ਗਾਂਧੀ ਦੀ ਰਿਹਾਇਸ਼ ਵਿਖੇ ਹੋ ਰਹੀ ਹੈ। ਇਸ ਮੁਲਾਕਾਤ ਦੌਰਾਨ ਪੰਜਾਬ ਦੇ ਸਿਆਸੀ ਹਾਲਾਤ 'ਤੇ ਵਿਚਾਰ-ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਬੀਤੇ ਦਿਨ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਵੀ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਗਈ ਸੀ।
ਇਹ ਵੀ ਪੜ੍ਹੋ : ਨਾਬਾਲਗ ਪੋਤੇ ਨੇ ਦਿੱਤਾ ਰੂਹ ਕੰਬਾਊ ਵਾਰਦਾਤ ਨੂੰ ਅੰਜਾਮ, ਬਜ਼ੁਰਗ ਦਾਦਾ-ਦਾਦੀ ਨੂੰ ਕਮਰੇ 'ਚ ਡੱਕ ਕੁਹਾੜੀ ਨਾਲ ਵੱਢਿਆ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਐਕਸ਼ਨ ’ਚ ਮੰਤਰੀ ਰੰਧਾਵਾ, ਫਿਲੌਰ ਨਾਕੇ ’ਤੇ ਕੀਤੀ ਅਚਨਚੇਤ ਚੈਕਿੰਗ, 3 ਮੁਲਾਜ਼ਮਾਂ ਨੂੰ ਸਸਪੈਂਡ ਕਰਨ ਦੇ ਦਿੱਤੇ ਹੁਕਮ
NEXT STORY