ਕਪੂਰਥਲਾ— ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਕਪੂਰਥਲਾ ਦਾ ਦੌਰਾ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਚਰਨਜੀਤ ਸਿੰਘ ਚੰਨੀ ਦੁਪਹਿਰ ਤੱਕ ਕਪੂਰਥਲਾ ’ਚ ਪਹੰੁਚਣਗੇ, ਜਿੱਥੇ ਉਹ ਡਾ. ਅੰਬੇਡਕਰ ਸਾਹਿਬ ਦੇ ਨਾਂ ’ਤੇ ਬਣਨ ਵਾਲੇ ਮਿਊਜ਼ੀਅਮ ਦਾ ਨੀਂਹ ਪੱਥਰ ਰੱਖਣਗੇ। ਇਸ ਦੇ ਨਾਲ ਹੀ ਕਈ ਵੱਡੇ ਐਲਾਨ ਵੀ ਕਰ ਸਕਦੇ ਹਨ।
ਇਥੇ ਦੱਸ ਦੇਈਏ ਕਿ ਕੱਲ੍ਹ ਯਾਨੀ ਕਿ ਬੁੱਧਵਾਰ ਨੂੰ ਮੁੱਖ ਮੰਤਰੀ ਚੰਨੀ ਨੇ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ’ਚ ਨਤਮਸਤਕ ਹੋਣ ਪੁੱਜੇ ਸਨ। ਇਸ ਦੇ ਬਾਅਦ ਉਹ ਦੁਰਗਿਆਣਾ ਮੰਦਿਰ, ਸ਼੍ਰੀ ਰਾਮ ਤੀਰਥ ਸਥਾਨ ਅਤੇ ਜਲ੍ਹਿਆਂਵਾਲਾ ਬਾਗ ਵੀ ਪਹੁੰਚੇ। ਅੰਮ੍ਰਿਤਸਰ ਦੀ ਫੇਰੀ ਉਪਰੰਤ ਚਰਨਜੀਤ ਸਿੰਘ ਚੰਨੀ ਜਲੰਧਰ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਧਾਰਮਿਕ ਸਥਾਨ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣ ਪੁੱਜੇ।
ਇਹ ਵੀ ਪੜ੍ਹੋ: ਜਲੰਧਰ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ‘ਡੇਰਾ ਸੱਚਖੰਡ ਬੱਲਾਂ’ ਵਿਖੇ ਹੋਏ ਨਤਮਸਤਕ
ਇਥੇ ਉਨ੍ਹਾਂ ਨੇ ਜਿੱਥੇ 100 ਕਰੋੜ ਦੀ ਲਾਗਤ ਨਾਲ ਬਾਬਾ ਸਾਹਿਬ ਡਾ. ਅੰਬੇਡਕਰ ਜੀ ਦਾ ਮਿਊਜ਼ੀਅਮ ਬਣਾਉਣ ਦਾ ਐਲਾਨ ਕੀਤਾ, ਉਥੇ ਹੀ ਉਨ੍ਹਾਂ ਨੇ ਇਕ ਡਾ. ਅੰਬੇਡਕਰ ਜੀ ਦੇ ਨਾਂ ’ਤੇ ਇਕ ਮੈਨੇਜਮੈਂਟ ਕਾਲਜ ਬਣਾਉਣ ਦਾ ਵੀ ਐਲਾਨ ਕੀਤਾ। ਅੱਜ ਚਰਨਜੀਤ ਸਿੰਘ ਚੰਨੀ ਕਪੂਰਥਲਾ ਵਿਖੇ ਪਹੁੰਚ ਰਹੇ ਹਨ, ਜਿੱਥੇ ਉਨ੍ਹਾਂ ਦੀ ਫੇਰੀ ਸਬੰਧੀ ਪੁਲਸ ਪ੍ਰਸ਼ਾਸਨ ਵੱਲੋਂ ਵੀ ਸਖ਼ਤ ਪ੍ਰਬੰਧ ਕੀਤੇ ਗਏ ਹ
ਇਹ ਵੀ ਪੜ੍ਹੋ: ਗੜ੍ਹਸ਼ੰਕਰ ਵਿਖੇ ਵਾਪਰੇ ਸੜਕ ਹਾਦਸੇ ਨੇ ਵਿਛਾਏ ਦੋ ਘਰਾਂ 'ਚ ਸੱਥਰ, ਦੋ ਨੌਜਵਾਨਾਂ ਦੀ ਦਰਦਨਾਕ ਮੌਤ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਕੌਮਾਂਤਰੀ ਸਰਹੱਦ ’ਤੇ ਸੰਗਤ ਨੇ ਗੁ. ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਕੀਤੀ ਅਰਦਾਸ
NEXT STORY