ਚੰਡੀਗੜ੍ਹ : ਚੰਡੀਗੜ੍ਹ ਵਿਚ ਬੀਤੇ ਦਿਨੀਂ ਹੋਏ ਪ੍ਰਾਪਰਟੀ ਡੀਲਰ ਚਰਨਪ੍ਰੀਤ ਸਿੰਘ ਨਾਗਰਾ ਉਰਫ ਚੀਨੀ ਕੁਬਾਹੇੜੀ ਦੇ ਕਤਲ ਮਾਮਲੇ ’ਚ ਪੁਲਸ ਨੇ ਦੋ ਗੈਂਗਸਟਰਾਂ ਦਾ ਐਨਕਾਊਂਟਰ ਕਰ ਦਿੱਤਾ ਹੈ। ਇਹ ਕਾਰਵਾਈ ਪੁਲਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਹਰਿਆਣਾ ਦੇ ਕੈਥਲ 'ਚ ਕੀਤੀ ਗਈ ਹੈ। ਪੁਲਸ ਨੇ ਮੁਕਾਬਲੇ ਤੋਂ ਬਾਅਦ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਵੇਂ ਦੇ ਪੈਰ 'ਚ ਗੋਲੀ ਲੱਗੀ ਹੈ ਅਤੇ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਕਾਰਵਾਈ ਦੌਰਾਨ ਮੁਲਜ਼ਮਾਂ ਨੇ ਭੱਜਣ ਲਈ ਪੁਲਸ 'ਤੇ ਗੋਲੀਬਾਰੀ ਕੀਤੀ। ਪੁਲਸ ਦੀ ਜਵਾਬੀ ਕਾਰਵਾਈ ਵਿਚ ਦੋਵੇਂ ਜ਼ਖਮੀ ਹੋ ਗਏ। ਪੁਲਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਵਾਲੇ ਬਿੱਲਾਂ ਨੂੰ ਲੈ ਕੇ ਪੈ ਗਿਆ ਪੰਗਾ, ਫਿਰ ਖੜ੍ਹੀ ਹੋਈ ਮੁਸੀਬਤ
ਇਹ ਵੀ ਪਤਾ ਲੱਗਾ ਹੈ ਕਿ ਪੁਲਸ ਨੇ ਕਤਲ ਵਿਚ ਵਰਤਿਆ ਗਿਆ ਮੋਟਰਸਾਈਕਲ ਅਤੇ ਹਥਿਆਰ ਵੀ ਬਰਾਮਦ ਕਰ ਲਏ ਹਨ। ਦੋਵੇਂ ਗੈਂਗਸਟਰ ਲੱਕੀ ਪਟਿਆਲ ਦੇ ਗੁਰਗੇ ਦੱਸੇ ਜਾ ਰਹੇ ਹਨ। ਦੋਵਾਂ ਵਿਰੁੱਧ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਸਨ। ਫਿਲਹਾਲ ਪੁਲਸ ਵੱਲੋਂ ਅੱਗੇ ਦੀ ਕਾਰਵਾਈ ਕਰਨ ਦੀ ਗੱਲ ਆਖੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪਾਵਰਕਾਮ ਨੇ ਸ਼ੁਰੂ ਕੀਤੀ ਕਾਰਵਾਈ, ਕੱਟੇ ਇਹ ਕੁਨੈਕਸ਼ਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਗੁਰਸਿਮਰਨ ਸਿੰਘ ਮੰਡ ਨੂੰ ਫਿਰ ਮਿਲੀ ਜਾਨੋਂ ਮਾਰਨ ਦੀ ਧਮਕੀ
NEXT STORY