ਗੁਰਦਾਸਪੁਰ (ਗੁਰਪ੍ਰੀਤ ਸਿੰਘ) : ਹਿਮਾਚਲ ਪ੍ਰਦੇਸ਼ ਤੋਂ ਚਰਸ ਲੈ ਕੇ ਆ ਰਹੇ ਅੰਮ੍ਰਿਤਸਰ ਦੇ ਰਹਿਣ ਵਾਲੇ 2 ਨੌਜਵਾਨਾਂ ਨੂੰ ਗੁਰਦਾਸਪੁਰ ਪੁਲਸ ਨੇ ਹਾਈਵੇ 'ਤੇ ਕਾਬੂ ਕਰ ਲਿਆ, ਜਿਨ੍ਹਾਂ ਕੋਲੋਂ 3 ਕਿਲੋ 300 ਗ੍ਰਾਮ ਚਰਸ ਜ਼ਬਤ ਕੀਤੀ ਗਈ ਹੈ। ਇਹ ਨੌਜਵਾਨ ਪਿਛਲੇ ਡੇਢ ਸਾਲ ਤੋਂ ਇਸ ਕਾਲੇ ਧੰਦੇ ਨੂੰ ਚਲਾ ਰਹੇ ਹਨ ਅਤੇ ਜਿੱਥੇ ਖੁਦ ਨਸ਼ੇ ਦੇ ਆਦੀ ਹਨ, ਉਥੇ ਹੀ ਚਰਸ ਦੇ ਨਸ਼ੇ ਦੀ ਸਮੱਗਲਿੰਗ ਵੀ ਕਰਦੇ ਹਨ। ਪੁਲਸ ਵੱਲੋਂ ਦੋਵਾਂ ਨੂੰ ਗ੍ਰਿਫ਼ਤਾਰ ਕਰਕੇ ਇਨ੍ਹਾਂ ਦੇ ਹਿਮਾਚਲ ਪ੍ਰਦੇਸ਼ ਦੇ ਲਿੰਕ ਤੇ ਅੱਗੇ ਜਿੱਥੇ ਇਹ ਚਰਸ ਵੇਚਦੇ ਹਨ, ਦੇ ਲਿੰਕ ਦੀ ਭਾਲ ਕੀਤੀ ਜਾ ਰਹੀ ਹੈ ਕਿ ਇਹ ਕਿੱਥੋਂ ਤੇ ਕਿੱਥੇ ਚਰਸ ਵੇਚਦੇ ਸਨ।
ਇਹ ਵੀ ਪੜ੍ਹੋ : ਥਾਣਾ ਮਕਸੂਦਾਂ ਪੁਲਸ ਵੱਲੋਂ ਹੈਰੋਇਨ ਸਮੇਤ ਮਹਿਲਾ ਨਸ਼ਾ ਸਮੱਗਲਰ ਕਾਬੂ
ਪੁਲਸ ਜ਼ਿਲ੍ਹਾ ਗੁਰਦਾਸਪੁਰ ਦੇ ਡੀਐੱਸਪੀ ਸੁਖਪਾਲ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਮਿਲੀ ਗੁਪਤ ਸੂਚਨਾ 'ਤੇ ਖੰਡ ਮਿੱਲ ਪਨਿਆੜ ਦੇ ਬਾਹਰ ਨਾਕਾ ਲਗਾਇਆ ਹੋਇਆ ਸੀ ਤੇ ਖਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਇਕ ਈਟੀਓਸ ਕਾਰ ਸਵਾਰ 2 ਅੰਮ੍ਰਿਤਸਰ ਸਾਈਡ ਦੇ ਨੌਜਵਾਨ ਹਿਮਾਚਲ ਪ੍ਰਦੇਸ਼ ਤੋਂ ਨਸ਼ਾ ਵਗੈਰਾ ਲਿਆ ਕੇ ਵੇਚਣ ਦਾ ਕਾਰੋਬਾਰ ਕਰਦੇ ਹਨ ਤੇ ਅੱਜ ਵੀ ਉਕਤ ਨੌਜਵਾਨ ਹਿਮਾਚਲ ਪ੍ਰਦੇਸ਼ ਤੋਂ ਨਸ਼ਾ ਲੈ ਕੇ ਆ ਰਹੇ ਹਨ। ਇਸ ਮਗਰੋਂ ਪੁਲਸ ਨੇ ਪਠਾਨਕੋਟ ਵੱਲੋਂ ਆਉਣ ਵਾਲੇ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਕਰਨੀ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ : UP 'ਚ ਪੁਲਸ ਮੁਲਾਜ਼ਮ ਹੁਣ ਨਹੀਂ ਚਲਾ ਸਕਣਗੇ ਫੇਸਬੁੱਕ-ਇੰਸਟਾਗ੍ਰਾਮ, ਯੋਗੀ ਸਰਕਾਰ ਨੇ ਜਾਰੀ ਕੀਤੀ ਨਵੀਂ ਪਾਲਿਸੀ
ਇਸੇ ਦੌਰਾਨ ਮੁਖ਼ਬਰ ਵੱਲੋਂ ਦਿੱਤੀ ਗਈ ਸੂਚਨਾ ਵਾਲੀ ਕਾਰ ਆਉਂਦੀ ਵਿਖਾਈ ਦਿੱਤੀ, ਜਿਸ ਨੂੰ ਪੁਲਸ ਨੇ ਰੁਕਣ ਦਾ ਇਸ਼ਾਰਾ ਕੀਤਾ ਪਰ ਕਾਰ ਸਵਾਰ ਨੌਜਵਾਨ ਪੁਲਸ ਨੂੰ ਵੇਖ ਕੇ ਕਾਰ ਪਿੱਛੇ ਭਜਾਉਣ ਲੱਗੇ। ਪੁਲਸ ਨੇ ਮੁਸਤੈਦੀ ਨਾਲ ਕਾਰ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਕਾਰ ਅੰਦਰੋਂ 3 ਕਿਲੋ 300 ਗ੍ਰਾਮ ਚਰਸ ਅਤੇ 75 ਹਜ਼ਾਰ ਰੁਪਏ ਡਰੱਗ ਮਨੀ ਦੇ ਰੂਪ ਵਿੱਚ ਬਰਾਮਦ ਹੋਏ। ਉਨ੍ਹਾਂ ਦੱਸਿਆ ਕਿ ਕਾਰ ਸਵਾਰ ਦੋਵੇਂ ਨੌਜਵਾਨ ਜਿਨ੍ਹਾਂ ਦੀ ਪਛਾਣ ਲਵਲੀ ਸਿੰਘ ਤੇ ਪੰਕਜ ਸ਼ਰਮਾ ਅੰਮ੍ਰਿਤਸਰ ਦੇ ਤੌਰ 'ਤੇ ਹੋਈ ਹੈ। ਉਥੇ ਹੀ ਡੀਐੱਸਪੀ ਨੇ ਕਿਹਾ ਕਿ ਪੁਲਸ ਨੇ ਇਨ੍ਹਾਂ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਮਗਰੋਂ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ 2 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਦਰਦਨਾਕ ਹਾਦਸਾ : ਰੇਲ ਗੱਡੀ ’ਚੋਂ ਡਿੱਗ ਕੇ ਲੜਕੀ ਦੀ ਮੌਤ
NEXT STORY