ਬੁਢਲਾਡਾ(ਬਾਂਸਲ)- ਪੰਜਾਬ ਸਰਕਾਰ ਵੱਲੋਂ ਕੀਤੀਆਂ ਗਈਆਂ ਬਦਲੀਆਂ ਤਹਿਤ ਸਥਾਨਕ ਥਾਣਾ ਸਦਰ ਵਿੱਚ ਐੱਸ. ਐੱਚ. ਓ. ਪ੍ਰਵੀਨ ਕੁਮਾਰ ਸ਼ਰਮਾ ਨੇ ਚਾਰਜ ਸੰਭਾਲ ਲਿਆ ਹੈ। ਇਸ ਮੌਕੇ ਉਨ੍ਹਾਂ ਥਾਣਾ ਸਦਰ ਅਧੀਨ ਆਉਂਦੇ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ। ਉਨ੍ਹਾਂ ਪਿੰਡਾਂ ਦੇ ਪੰਚਾਂ ਸਰਪੰਚਾਂ ਅਤੇ ਮੋਹਤਬਰਾਂ ਨੂੰ ਕਿਹਾ ਕਿ ਉਹ ਪਿੰਡ ਦੇ ਝਗੜੇ ਆਪਣੇ ਪੱਧਰ 'ਤੇ ਹੀ ਨਿਪਟਾਉਣ। ਉਨ੍ਹਾ ਕਿਹਾ ਕਿ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਬਖਸਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਬਜੁਰਗਾ ਅਤੇ ਔਰਤਾ ਨੂੰ ਪੁੱਛਗਿੱਛ ਲਈ ਥਾਣੇ ਅੰਦਰ ਨਾ ਬੁਲਾਇਆ ਜਾਵੇ। ਉਨ੍ਹਾ ਲੋਕਾਂ ਨੂੰ ਅਪੀਲ ਕੀਤੀ ਕਿ ਆਲ੍ਹਾਂ ਦੁਆਲਾ ਸੁਰੱਖਿਅਤ ਕਰਨ ਲਈ ਪੁਲਸ ਨੂੰ ਸਹਿਯੋਗ ਦੇਣ। ਉਨ੍ਹਾਂ ਨਸ਼ਾ ਤਸਕਰਾ ਅਤੇ ਗੁੰਡਾ ਅਨਸਰਾਂ ਨੂੰ ਸਖਤ ਤਾੜਨਾ ਕੀਤੀ ਕਿ ਉਹ ਆਪਣੀਆ ਮਾੜੀਆ ਗਤੀਵਿਧੀਆ ਬੰਦ ਕਰਕੇ ਇੱਕ ਚੰਗੇ ਨਾਗਰਿਕ ਬਣਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਤਸਕਰੀ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਭਾਜਪਾ ਦੀ ਤਾਨਾਸ਼ਾਹੀ ਵਿਰੁੱਧ ਅਗਲੀਆਂ ਚੋਣਾਂ ਦਾ ਟ੍ਰੇਲਰ ਹੈ ਜ਼ਿਮਨੀ ਚੋਣਾਂ ਦੇ ਨਤੀਜੇ : ਸੰਧਵਾਂ
NEXT STORY