ਚੰਡੀਗੜ੍ਹ (ਪ੍ਰੀਕਸ਼ਿਤ) : ਜ਼ਿਲ੍ਹਾ ਅਦਾਲਤ ਨੇ ਕਰੀਬ ਇੱਕ ਸਾਲ ਪਹਿਲਾਂ ਜਨਮਦਿਨ ਦੀ ਪਾਰਟੀ ਤੋਂ ਬਾਅਦ ਜੂਏ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਹੋਈ ਲੜਾਈ ਤੋਂ ਬਾਅਦ ਇੱਕ ਨੌਜਵਾਨ ਦੇ ਕਤਲ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਖਿਲਾਫ ਦੋਸ਼ ਤੈਅ ਕਰ ਦਿੱਤੇ ਹਨ। ਜਿਨ੍ਹਾਂ ਵਿਚ ਜਿਲੇਦਾਰ, ਮੋਹਨ ਲਾਲ, ਵਿਨੋਦ ਅਤੇ ਟੇਨੀ ਖ਼ਿਲਾਫ਼ ਕਤਲ ਦੀ ਧਾਰਾ 103 (1) ਤਹਿਤ ਦੋਸ਼ ਤੈਅ ਕੀਤੇ ਗਏ ਹਨ।
ਦਾਇਰ ਕੀਤੇ ਗਏ ਮਾਮਲੇ ਵਿਚ ਪੁਲਸ ਨੇ ਹਮਲਾ ਅਤੇ ਕਤਲ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਅਦਾਲਤ ਵਿਚ ਚਾਰ ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਸੀ। ਅਦਾਲਤੀ ਬਹਿਸ ਤੋਂ ਬਾਅਦ ਅਦਾਲਤ ਨੇ ਮੁਲਜ਼ਮਾਂ ਖ਼ਿਲਾਫ਼ ਦੋਸ਼ ਤੈਅ ਕੀਤੇ ਅਤੇ ਮੁਕੱਦਮਾ ਸ਼ੁਰੂ ਕਰਨ ਲਈ ਗਵਾਹਾਂ ਨੂੰ ਸੰਮਨ ਜਾਰੀ ਕੀਤੇ। ਦਾਇਰ ਕੀਤੇ ਗਏ ਮਾਮਲੇ ਤਹਿਤ ਕੈਂਬਵਾਲਾ ਵਿਚ 2024 ਵਿਚ ਦੀਵਾਲੀ ਦੀ ਰਾਤ ਜਨਮਦਿਨ ਦੀ ਪਾਰਟੀ ਤੋਂ ਬਾਅਦ ਜੂਏ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਲੜਾਈ ਵਿਚ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਸੀ।
ਰਾਜਵੀਰ ਜਵੰਦਾ ਦੇ ਦੇਹਾਂਤ ਨਾਲ ਪੰਜਾਬ 'ਚ ਸੋਗ, ਡਾ. ਗੁਰਪ੍ਰੀਤ ਕੌਰ ਨੇ ਸੋਸ਼ਲ ਮੀਡੀਆ 'ਤੇ ਪਾਈ ਪੋਸਟ
NEXT STORY