ਪਟਿਆਲਾ,(ਰਾਜੇਸ਼): ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਆਤਮ-ਹੱਤਿਆ ਕਰ ਚੁੱਕੇ ਕਿਸਾਨਾਂ ਦੇ ਬੱਚੇ, ਜਿਹੜੇ ਕਿ ਅਧਵਾਟੇ 'ਚ ਪੜ੍ਹਾਈ ਛੱਡ ਗਏ ਸਨ, ਨੂੰ ਮੁੜ ਸਕੂਲ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਦੀ ਫੀਸ ਤੇ ਹੋਰ ਖਰਚਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਗੱਲ ਦਾ ਐਲਾਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐੱਸ. ਪੀ. ਸਿੰਘ ਓਬਰਾਏ ਵੱਲੋਂ ਅੱਜ ਪਟਿਆਲਾ ਦੇ ਮੋਦੀ ਕਾਲਜ 'ਚ ਇਕ ਸਮਾਰੋਹ ਦੌਰਾਨ ਕੀਤਾ ਗਿਆ। ਇਸ ਮੌਕੇ ਡਾ. ਓਬਰਾਏ ਨੇ ਦੱਸਿਆ ਕੇ ਉਨ੍ਹਾਂ ਕਿਸਾਨਾਂ ਦੇ ਪਰਿਵਾਰਾਂ ਦੀ ਮਦਦ ਕੀਤੀ ਜਾ ਰਹੀ ਹੈ, ਜਿਨ੍ਹਾਂ ਦੇ ਕੋਈ ਮਾਪੇ ਨਹੀਂ ਹੈ ਕਿ ਜਾਂ ਕੋਈ ਸਿੰਗਲ ਪੇਰੈਂਟ ਹੈ। ਡਾ. ਓਬਰਾਏ ਨੇ ਦੱਸਿਆ ਕਿ ਪੰਜਾਬ ਦੇ ਹੁਣ ਤੱਕ 1150 ਵਿਦਿਆਰਥੀਆਂ ਨੂੰ ਸਕੂਲ ਵਿਚ ਪੜ੍ਹਾਈ ਸ਼ੁਰੂ ਕਰਵਾਈ ਗਈ। ਡਾ. ਉਬਰਾਏ ਨੇ ਦੱਸਿਆ ਕਿ ਟਰੱਸਟ ਵੱਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਹੁਣ ਤੱਕ 11 ਹਜ਼ਾਰ ਤੋਂ ਵੱਧ ਲੋੜਵੰਦ ਵਿਦਿਆਰਥੀਆਂ ਦੀ ਸਿੱਖਿਆ ਦੀ ਫੀਸ ਦਿੱਤੀ ਜਾ ਚੁੱਕੀ ਹੈ।
ਪਨਬੱਸ ਕਾਮੇ 3 ਦਿਨਾ ਹੜਤਾਲ ਨਾਲ ਕਰਨਗੇ ਨਵੇਂ ਸਾਲ ਦੀ ਸ਼ੁਰੂਆਤ
NEXT STORY