ਨਵਾਂਸ਼ਹਿਰ (ਤ੍ਰਿਪਾਠੀ)- ਯੂ. ਕੇ. ਭੇਜਣ ਦੇ ਬਹਾਨੇ ਦੋ ਭਰਾਵਾਂ ਨਾਲ 15.10 ਲੱਖ ਰੁਪਏ ਦੀ ਠੱਗੀ ਕਰਨ ਵਾਲੇ ਏਜੰਟ ਖ਼ਿਲਾਫ਼ ਥਾਣਾ ਸਦਰ ਦੀ ਪੁਲਸ ਨੇ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ ਹੈ। ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ ਵਿੱਚ ਸੁਖਜਿੰਦਰ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਪਿੰਡ ਭਗੌਰਾਂ ਤਹਿਸੀਲ ਨਵਾਂਸ਼ਹਿਰ ਨੇ ਦੱਸਿਆ ਕਿ ਉਹ ਆਪਣੇ 2 ਲੜਕਿਆਂ ਹਰਦੀਪ ਸਿੰਘ ਅਤੇ ਗੁਰਦੀਪ ਸਿੰਘ ਨੂੰ ਯੂ. ਕੇ. ਉਸ ਦੇ ਇਕ ਰਿਸ਼ਤੇਦਾਰ ਨੇ ਟ੍ਰੈਵਲ ਏਜੰਟ ਸ਼ਮਸ਼ੇਰ ਸਿੰਘ ਪੁੱਤਰ ਮਲੂਕ ਸਿੰਘ ਵਾਸੀ ਬਾਬਾ ਗੋਲਾ ਪਾਰਕ ਬੰਗਾ ਹਾਲ ਵਾਸੀ ਪਿੰਡ ਖੈੱਡ ਅੱਚਰੋਵਾਲ ਸਬ ਤਹਿਸੀਲ ਮਾਹਿਲਪੁਰ ਨੂੰ ਯੂ.ਕੇ. ਭੇਜਣ ਦੀ ਏਜੰਸੀ ਬਾਰੇ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ : ਪੰਜਾਬ 'ਚ ਚੱਲਦੀ ਸ਼ਾਨ-ਏ-ਪੰਜਾਬ 'ਚ ਵਾਪਰੀ ਵੱਡੀ ਘਟਨਾ, ਵੇਖਣ ਵਾਲਿਆਂ ਦੇ ਉੱਡੇ ਹੋਸ਼
ਉਸ ਨੇ ਦੱਸਿਆ ਕਿ ਏਜੰਟ ਨੂੰ ਮਿਲਣ ਤੋਂ ਬਾਅਦ ਉਸ ਨੇ ਦੋਵਾਂ ਮੁੰਡਿਆਂ ਨੂੰ 15.10 ਲੱਖ ਰੁਪਏ ਵਿਚ ਯੂ. ਕੇ. ਭੇਜਣ ਦਾ ਸੌਦਾ ਤੈਅ ਕੀਤਾ। ਉਸ ਨੇ ਦੱਸਿਆ ਕਿ ਉਸ ਨੇ ਗਵਾਹਾਂ ਦੀ ਹਾਜ਼ਰੀ ਵਿੱਚ ਉਕਤ ਏਜੰਟ ਨੂੰ 15.10 ਲੱਖ ਰੁਪਏ ਦਿੱਤੇ ਪਰ ਉਕਤ ਏਜੰਟ ਨੇ ਨਾ ਤਾਂ ਉਸ ਦੇ ਲੜਕਿਆਂ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਨ੍ਹਾਂ ਦੇ ਪੈਸੇ ਵਾਪਸ ਕੀਤੇ। ਉਸ ਨੇ ਦੱਸਿਆ ਕਿ ਪਹਿਲਾਂ ਉਕਤ ਏਜੰਟ ਉਸ ਨੂੰ ਪੈਸੇ ਵਾਪਸ ਕਰਨ ਵਿਚ ਦੇਰੀ ਕਰਨ ਦੀ ਕੋਸ਼ਿਸ਼ ਕਰਦਾ ਰਿਹਾ ਅਤੇ ਹੁਣ ਉਸ ਨੇ ਪੈਸੇ ਵਾਪਸ ਕਰਨ ਤੋਂ ਇਨਕਾਰ ਕਰ ਦਿੱਤਾ ਹੈ।
ਉਨ੍ਹਾਂ ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ ਵਿੱਚ ਆਪਣੇ ਪੈਸੇ ਵਾਪਸ ਕਰਨ ਅਤੇ ਮੁਲਜ਼ਮ ਏਜੰਟ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਕਤ ਸ਼ਿਕਾਇਤ ਦੀ ਪੜਤਾਲ ਉਪਰੰਤ ਡੀ. ਐੱਸ. ਪੀ. ਪੱਧਰ ਦੇ ਅਧਿਕਾਰੀ ਵੱਲੋਂ ਦਿੱਤੀ ਗਈ ਨਤੀਜਾ ਰਿਪੋਰਟ ਦੇ ਆਧਾਰ ’ਤੇ ਥਾਣਾ ਸਦਰ ਨਵਾਂਸ਼ਹਿਰ ਦੀ ਪੁਲਸ ਨੇ ਦੋਸ਼ੀ ਏਜੰਟ ਸ਼ਮਸ਼ੇਰ ਸਿੰਘ ਖ਼ਿਲਾਫ਼ ਧੋਖਾਦਹੀ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਆਉਣ ਵਾਲੇ ਦਿਨਾਂ 'ਚ ਝਲਣੀ ਪਵੇਗੀ ਵੱਡੀ ਮੁਸੀਬਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ, ਸਰਕਾਰ ਵੱਲੋਂ ਮਿਲਣ ਲੱਗੇ Laptop
NEXT STORY